ਪੜਚੋਲ ਕਰੋ

Nirmal Rishi: ਪਦਮ ਸ਼੍ਰੀ ਨਿਰਮਲ ਰਿਸ਼ੀ 40 ਸਾਲ ਤੋਂ ਪੰਜਾਬੀ ਸਿਨੇਮਾ 'ਤੇ ਕਰ ਰਹੀ ਰਾਜ, ਕਰੋੜਾਂ ਦੀ ਜਾਇਦਾਦ ਦੀ ਮਾਲਕਣ, ਜਾਣੋ ਕਿਉਂ ਨਹੀਂ ਕਰਾਇਆ ਵਿਆਹ?

Nirmal Rishi Net Worth: 22 ਅਪ੍ਰੈਲ ਨੂੰ ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਐਵਾਰਡ ਨਾਲ ਨਵਾਜ਼ਿਆ ਗਿਆ ਹੈ। ਤਾਂ ਆਓ ਅੱਜ ਤੁਹਾਨੂੰ ਦੱਸਦੇ ਹਾਂ ਕਿ ਨਿਰਮਲ ਰਿਸ਼ੀ ਕਿੰਨੀ ਜਾਇਦਾਦ ਦੀ ਮਾਲਕਣ ਹੈ ਤੇ ਅੱਜ ਤੱਕ ਉਨ੍ਹਾ ਨੇ ਵਿਆਹ ਕਿਉਂ ਨਹੀਂ ਕਰਵਾਇਆ।

ਅਮੈਲੀਆ ਪੰਜਾਬੀ ਦੀ ਰਿਪੋਰਟ

Nirmal Rishi Net Worth: ਨਿਰਮਲ ਰਿਸ਼ੀ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਹ 40 ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਫਿਲਮ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਆਪਣੇ ਫਿਲਮੀ ਕਰੀਅਰ 'ਚ ਉਨ੍ਹਾਂ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਨਿਰਮਲ ਰਿਸ਼ੀ ਦੀ ਪਰਸਨੈਲਟੀ 'ਚ ਜੋ ਰੋਹਬ ਹੈ, ਉਹ ਉਨ੍ਹਾਂ ਨੂੰ ਦੂਜੀਆਂ ਅਭਿਨੇਤਰੀਆਂ ਤੋਂ ਵੱਖ ਕਰਦਾ ਹੈ। 22 ਅਪ੍ਰੈਲ ਨੂੰ ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਐਵਾਰਡ ਨਾਲ ਨਵਾਜ਼ਿਆ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਉਨ੍ਹਾਂ ਵੱਲੌਂ ਕਲਾ ਦੇ ਖੇਤਰ 'ਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। ਤਾਂ ਆਓ ਅੱਜ ਤੁਹਾਨੂੰ ਦੱਸਦੇ ਹਾਂ ਕਿ ਨਿਰਮਲ ਰਿਸ਼ੀ ਕਿੰਨੀ ਜਾਇਦਾਦ ਦੀ ਮਾਲਕਣ ਹੈ ਤੇ ਅੱਜ ਤੱਕ ਉਨ੍ਹਾ ਨੇ ਵਿਆਹ ਕਿਉਂ ਨਹੀਂ ਕਰਵਾਇਆ।

ਇਹ ਵੀ ਪੜ੍ਹੋ: ਜਦੋਂ ਸ਼ਾਹਰੁਖ ਖਾਨ ਨੂੰ ਇਸ ਸਿੰਘ ਕੋਲੋਂ ਮੰਗਣੀ ਪਈ ਸੀ ਮੁਆਫੀ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

View this post on Instagram
 
A post shared by Alive Artist Theatre Group (@alive_artist_group)

'ਲੌਂਗ ਦਾ ਲਸ਼ਕਾਰਾ' ਫਿਲਮ ਨਾਲ ਪੰਜਾਬੀ ਸਿਨੇਮਾ 'ਚ ਐਂਟਰੀ
ਨਿਰਮਲ ਰਿਸ਼ੀ ਦਾ ਜਨਮ 28 ਅਗਸਤ 1943 ਨੂੰ ਹੋਇਆ ਸੀ। ਉਨ੍ਹਾਂ ਨੂੰ ਬਚਪਨ ਤੋਂ ਹੀ ਐਕਟਿੰਗ ਕਰਨ ਦਾ ਬਹੁਤ ਸ਼ੌਕ ਸੀ। ਪਰ ਨਾਲੋ ਨਾਲ ਉਹ ਫੌਜ 'ਚ ਵੀ ਭਰਤੀ ਹੋਣਾ ਚਾਹੁੰਦੀ ਸੀ। ਨਿਰਮਲ ਰਿਸ਼ੀ ਨੂੰ ਕਿਸਮਤ ਐਕਟਿੰਗ ਦੀ ਦੁਨੀਆ 'ਚ ਖਿੱਚ ਲਿਆਈ। ਨਿਰਮਲ ਰਿਸ਼ੀ ਨੇ 1983 'ਚ ਆਈ ਫਿਲਮ 'ਲੌਂਗ ਦਾ ਲਸ਼ਕਾਰਾ ਨਾਲ ਪੰਜਾਬੀ ਸਿਨੇਮਾ 'ਚ ਕਦਮ ਰੱਖਿਆ। ਇਸ ਫਿਲਮ 'ਚ ਗੁਲਾਬੋ ਮਾਸੀ ਬਣ ਕੇ ਰਿਸ਼ੀ ਜੀ ਨੇ ਸਭ ਦਾ ਦਿਲ ਜਿੱਤ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਹੋਰ ਕਈ ਸੁਪਰਹਿੱਟ ਫਿਲਮਾਂ 'ਚ ਕੰਮ ਕੀਤਾ, ਜਿਵੇਂ ਕਿ 'ਲੌਂਗ ਦਾ ਲਸ਼ਕਾਰਾ', ਉੱਚਾ ਦਰ ਬਾਬੇ ਨਾਨਕ ਦਾ, ਦੀਵਾ ਬਲੇ ਸਾਰੀ ਰਾਤ, ਸੁਨੇਹਾ, ਅੰਗਰੇਜ, ਲਵ ਪੰਜਾਬ, ਨਿੱਕਾ ਜ਼ੈਲਦਾਰ, ਲਹੌਰੀਏ। ਇਹੀ ਨਹੀਂ ਨਿਰਮਲ ਰਿਸ਼ੀ ਬਾਲੀਵੁੱਡ ਫਿਲਮ 'ਦੰਗਲ' 'ਚ ਵੀ ਨਜ਼ਰ ਆ ਚੁੱਕੀ ਹੈ।

ਕਿੰਨੀ ਜਾਇਦਾਦ ਦੀ ਮਾਲਕਣ ਹੈ ਨਿਰਮਲ ਰਿਸ਼ੀ?
ਦੱਸ ਦਈਏ ਕਿ ਨਿਰਮਲ ਰਿਸ਼ੀ ਪਿਛਲੇ 40 ਸਾਲਾਂ ਤੋਂ ਵੀ ਜ਼ਿਆਦਾ ਸਮੇਂ ਤੋਂ ਪੰਜਾਬੀ ਫਿਲਮ ਇੰਡਸਟਰੀ 'ਚ ਐਕਟਿਵ ਹੈ। ਉਨ੍ਹਾਂ ਦੀ ਉਮਰ ਇਸ ਸਮੇਂ 80 ਸਾਲ ਹੈ ਅਤੇ ਅੱਜ ਵੀ ਉਹ ਉਨੇਂ ਹੀ ਜੋਸ਼ ਨਾਲ ਪੰਜਾਬੀ ਸਿਨੇਮਾ 'ਚ ਐਕਟਿਵ ਹਨ। ਜਾਇਦਾਦ ਬਾਰੇ ਗੱਲ ਕਰੀਏ ਤਾਂ ਨਿਰਮਲ ਰਿਸ਼ੀ ਜੀ 2 ਮਿਲੀਅਨ ਡਾਲਰ ਯਾਨਿ 16 ਕਰੋੜ ਜਾਇਦਾਦ ਦੇ ਮਾਲਕਣ ਹਨ। ਉਨ੍ਹਾਂ ਦੀ ਇੱਕ ਮਹੀਨੇ ਦੀ ਆਮਦਨ 10 ਲੱਖ ਤੋਂ ਜ਼ਿਆਂਦਾ ਹੈ। ਉਹ ਇੱਕ ਸਾਲ 'ਚ 1 ਕਰੋੜ ਤੋਂ ਜ਼ਿਆਦਾ ਕਮਾਉਂਦੇ ਹਨ।

ਅੱਜ ਤੱਕ ਕਿਉਂ ਨਹੀਂ ਕਰਵਾਇਆ ਵਿਆਹ?
ਦੱਸ ਦਈਏ ਕਿ ਨਿਰਮਲ ਰਿਸ਼ੀ 80 ਸਾਲ ਦੇ ਹਨ ਅਤੇ ਅੱਜ ਤੱਕ ਕੁਆਰੇ ਹਨ। ਉਨ੍ਹਾਂ ਨੇ ਕਦੇ ਵੀ ਵਿਆਹ ਨਹੀਂ ਕਰਵਾਇਆ। ਨਿਰਮਲ ਰਿਸ਼ੀ ਨੇ ਖੁਦ ਇੱਕ ਇੰਟਰਵਿਊ 'ਚ ਦੱਸਿਆ ਸੀ ਕਿ ਉਨ੍ਹਾਂ ਨੂੰ ਕਦੇ ਵਿਆਹ ਕਰਨ ਦੀ ਲੋੜ ਮਹਿਸੂਸ ਹੀ ਨਹੀਂ ਹੋਈ। ਉਨ੍ਹਾਂ ਨੇ ਆਪਣੇ ਆਪ ਨੂੰ ਸਿਨੇਮਾ, ਥੀਏਟਰ ਤੇ ਐਕਟਿੰਗ ਨੂੰ ਇਸ ਹੱਦ ਤੱਕ ਸਮਰਪਿਤ ਕਰ ਦਿੱਤਾ ਸੀ ਕਿ ਵਿਆਹ ਦਾ ਖਿਆਲ ਵੀ ਉਨ੍ਹਾਂ ਦੇ ਜ਼ਹਿਨ 'ਚ ਕਦੇ ਨਹੀਂ ਆਇਆ। 

ਇਹ ਵੀ ਪੜ੍ਹੋ: ਦੇਸ਼ ਨਹੀਂ ਵਿਦੇਸ਼ 'ਚ ਹੋਵੇਗਾ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦਾ ਵਿਆਹ, ਜਾਣੋ ਵਿਆਹ ਬਾਰੇ ਪੂਰੀ ਅਪਡੇਟ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget