ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਭੇਜਿਆ ਸੰਮਨ, ਜਾਣੋ ਪੂਰਾ ਮਾਮਲਾ
Youtuber Armaan Malik: ਹਰਿਆਣਾ ਦੇ ਯੂਟਿਊਬਰ ਅਰਮਾਨ ਮਲਿਕ (Youtuber Armaan Malik) 'ਤੇ ਕਾਨੂੰਨੀ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ।

Youtuber Armaan Malik: ਹਰਿਆਣਾ ਦੇ ਯੂਟਿਊਬਰ ਅਰਮਾਨ ਮਲਿਕ (Youtuber Armaan Malik) 'ਤੇ ਕਾਨੂੰਨੀ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਪਟਿਆਲਾ ਜ਼ਿਲ੍ਹਾ ਅਦਾਲਤ (Patiala Court) ਨੇ ਉਨ੍ਹਾਂ ਵਿਰੁੱਧ ਦੋ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 2 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਇਨ੍ਹਾਂ ਮਾਮਲਿਆਂ ਨੂੰ ਲੈਕੇ ਹੋਈ ਕਾਰਵਾਈ
ਪਹਿਲਾ ਮਾਮਲਾ ਉਨ੍ਹਾਂ ਦੇ ਦੋ ਵਿਆਹਾਂ ਨਾਲ ਸਬੰਧਤ ਹੈ, ਜਦੋਂ ਕਿ ਦੂਜਾ ਦੋਸ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਹੈ। ਅਦਾਲਤ ਨੇ ਉਨ੍ਹਾਂ ਦੀਆਂ ਦੋਵੇਂ ਪਤਨੀਆਂ ਨੂੰ ਵੀ ਤਲਬ ਕੀਤਾ ਹੈ।
ਦੋਹਾਂ ਪਤਨੀਆਂ ਨੂੰ ਵੀ ਕੀਤਾ ਗਿਆ ਤਲਬ
ਇਸ ਦੇ ਨਾਲ ਹੀ, ਉਨ੍ਹਾਂ ਦੀ ਪਤਨੀ ਪਾਇਲ, ਜੋ ਕਿ ਬਿੱਗ ਬੌਸ ਓਟੀਟੀ ਸੀਜ਼ਨ 3 ਵਿੱਚ ਵੀ ਦਿਖਾਈ ਦਿੱਤੀ ਸੀ, ਪਹਿਲਾਂ ਹੀ ਮੋਹਾਲੀ, ਪਟਿਆਲਾ ਅਤੇ ਹਰਿਦੁਆਰ ਵਿੱਚ ਸੰਤਾਂ ਤੋਂ ਮੁਆਫ਼ੀ ਮੰਗ ਚੁੱਕੀ ਹੈ ਅਤੇ ਗਊ ਪੂਜਾ ਵੀ ਕਰ ਚੁੱਕੀ ਹੈ।
ਪਟੀਸ਼ਨਰ ਨੇ ਅਦਾਲਤ ਵਿੱਚ ਇਹ ਦਲੀਲਾਂ ਪੇਸ਼ ਕੀਤੀਆਂ
ਪਟੀਸ਼ਨਰ ਨੇ ਅਦਾਲਤ ਵਿੱਚ ਦੋਸ਼ ਲਗਾਇਆ ਹੈ ਕਿ ਅਰਮਾਨ ਮਲਿਕ ਨੇ ਦੋ ਨਹੀਂ ਸਗੋਂ ਚਾਰ ਵਾਰ ਵਿਆਹ ਕੀਤੇ ਹਨ, ਜੋ ਕਿ ਹਿੰਦੂ ਵਿਆਹ ਐਕਟ ਦੀ ਉਲੰਘਣਾ ਹੈ। ਹਿੰਦੂ ਵਿਆਹ ਐਕਟ ਦੇ ਤਹਿਤ, ਕਿਸੇ ਵੀ ਹਿੰਦੂ ਵਿਅਕਤੀ ਨੂੰ ਇੱਕ ਸਮੇਂ ਵਿੱਚ ਸਿਰਫ ਇੱਕ ਹੀ ਵਿਆਹ ਕਰਨ ਦੀ ਇਜਾਜ਼ਤ ਹੈ।
ਇਸ ਤੋਂ ਇਲਾਵਾ, ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮਲਿਕ ਨੇ ਹਿੰਦੂ ਦੇਵਤਿਆਂ ਦੀ ਨਕਲ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਹ ਕਾਰਵਾਈ ਨਾ ਸਿਰਫ ਧਾਰਮਿਕ ਵਿਸ਼ਵਾਸਾਂ ਦਾ ਅਪਮਾਨ ਹੈ ਬਲਕਿ ਹਰਿਆਣਾ ਕਾਨੂੰਨ ਦੇ ਤਹਿਤ ਸਜ਼ਾਯੋਗ ਅਪਰਾਧ ਵੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















