Afsana Khan Saaz: ਪੰਜਾਬੀ ਫ਼ਿਲਮ ‘ਓਏ ਮੱਖਣਾ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਚ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਦਰਸ਼ਕਾਂ ਵਲੋਂ ਖ਼ੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਫ਼ਿਲਮ ਦਾ ਇਕ ਨਵਾਂ ਗੀਤ ਵੀ ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਅਫਸਾਨਾ ਖ਼ਾਨ ਤੇ ਸਾਜ਼ ਨੇ ਗਾਇਆ ਹੈ। ਗੀਤ ਪਹਿਲਾਂ ਸਿੰਗਲ ਟਰੈਕ ਵਜੋਂ ਰਿਲੀਜ਼ ਹੋ ਚੁੱਕਾ ਹੈ ਪਰ ਇਸ ਨੂੰ ਫ਼ਿਲਮ ਲਈ ਵੀ ਵਰਤਿਆ ਗਿਆ ਹੈ।

Continues below advertisement









ਗੀਤ ’ਚ ਦੇਖਿਆ ਜਾ ਸਕਦਾ ਹੈ ਕਿ ਐਮੀ ਵਿਰਕ ਤੇ ਤਾਨੀਆ ਵਿਚਾਲੇ ਤਕਰਾਰ ਚੱਲ ਰਹੀ ਹੈ। ਹੁਣ ਇਹ ਤਕਰਾਰ ਕਿਉਂ ਪੈਦਾ ਹੋਈ, ਇਹ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ। ਦੱਸ ਦੇਈਏ ਕਿ ਫ਼ਿਲਮ ’ਚ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਤੋਂ ਇਲਾਵਾ ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ‘ਓਏ ਮੱਖਣਾ’ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ। ਦੱਸ ਦਈਏ ਕਿ ਇਹ ਫ਼ਿਲਮ 4 ਨਵੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਆ ਰਹੀ ਹੈ। ਫ਼ਿਲਮ 'ਚ ਐਮੀ ਵਿਰਕ ਤੇ ਤਾਨੀੳਾ ਦੀ ਕੈਮਿਸਟਰੀ ਦੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।