(Source: ECI/ABP News)
Carry On Jatta 3: 'ਕੈਰੀ ਆਨ ਜੱਟਾ 3' ਦਾ ਅਧਿਕਾਰਤ ਪੋਸਟਰ ਰਿਲੀਜ਼, 29 ਜੂਨ ਨੂੰ ਰਿਲੀਜ਼ ਲਈ ਤਿਆਰ
Carry On Jatta 3 Movie: ਫਿਲਮ ਦੇ ਮੁੱਖ ਕਲਾਕਾਰ ਪੋਸਟਰ 'ਤੇ ਨਜ਼ਰ ਆ ਰਹੇ ਹਨ। ਫਿਲਮ 'ਚ ਤੁਸੀਂ ਗਿੱਪੀ ਤੇ ਸੋਨਮ ਨੂੰ ਰੋਮਾਂਸ ਕਰਦੇ ਦੇਖਣ ਵਾਲੇ ਹੋ, ਜਦਕਿ ਬਿਨੂੰ ਢਿੱਲੋਂ ਤੇ ਕਵਿਤਾ ਕੌਸ਼ਿਕ ਪਤੀ ਪਤਨੀ ਦੇ ਕਿਰਦਾਰ 'ਚ ਨਜ਼ਰ ਆਉਣਗੇ
![Carry On Jatta 3: 'ਕੈਰੀ ਆਨ ਜੱਟਾ 3' ਦਾ ਅਧਿਕਾਰਤ ਪੋਸਟਰ ਰਿਲੀਜ਼, 29 ਜੂਨ ਨੂੰ ਰਿਲੀਜ਼ ਲਈ ਤਿਆਰ pollywood news carry on jatta 3 official poster released set to be released on june 29 2023 Carry On Jatta 3: 'ਕੈਰੀ ਆਨ ਜੱਟਾ 3' ਦਾ ਅਧਿਕਾਰਤ ਪੋਸਟਰ ਰਿਲੀਜ਼, 29 ਜੂਨ ਨੂੰ ਰਿਲੀਜ਼ ਲਈ ਤਿਆਰ](https://feeds.abplive.com/onecms/images/uploaded-images/2023/01/24/445cd34368a6626028b3c5cd5144f1cb1674540514685469_original.jpg?impolicy=abp_cdn&imwidth=1200&height=675)
Carry On Jatta 3 Official Poster Released: 'ਕੈਰੀ ਆਨ ਜੱਟਾ 3' ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਹੈ। ਲੰਬੇ ਸਮੇਂ ਤੋਂ ਇਹ ਫਿਲਮ ਤੇ ਇਸ ਦੀ ਸਟਾਰ ਕਾਸਟ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਹੁਣ ਗਿੱਪੀ ਗਰੇਵਾਲ ਨੇ ਦਰਸ਼ਕਾਂ ਦਾ ਇੰਤਜ਼ਾਰ ਖਤਮ ਕਰਦਿਆਂ ਫਿਲਮ ਦਾ ਅਧਿਕਾਰਤ ਪੋਸਟਰ ਵੀ ਰਿਲੀਜ਼ ਕਰ ਦਿੱਤਾ ਹੈ। ਦੇਖੋ ਪੋਸਟਰ:
ਪੋਸਟਰ ਬਾਰੇ ਗੱਲ ਕਰੀਏ ਤਾਂ ਫਿਲਮ ਦੇ ਮੁੱਖ ਕਲਾਕਾਰ ਇਸ 'ਤੇ ਨਜ਼ਰ ਆ ਰਹੇ ਹਨ। ਫਿਲਮ 'ਚ ਤੁਸੀਂ ਗਿੱਪੀ ਤੇ ਸੋਨਮ ਨੂੰ ਰੋਮਾਂਸ ਕਰਦੇ ਦੇਖਣ ਵਾਲੇ ਹੋ, ਜਦਕਿ ਬਿਨੂੰ ਢਿੱਲੋਂ ਤੇ ਕਵਿਤਾ ਕੌਸ਼ਿਕ ਪਤੀ ਪਤਨੀ ਦੇ ਕਿਰਦਾਰ 'ਚ ਨਜ਼ਰ ਆਉਣਗੇ ਅਤੇ ਸ਼ਿੰਦਾ ਗਰੇਵਾਲ ਉਨ੍ਹਾਂ ਦੇ ਬੇਟੇ ਦਾ ਕਿਰਦਾਰ ਨਿਭਾਵੇਗਾ। ਇਸ ਤੋਂ ਇਲਾਵਾ ਪੋਸਟਰ 'ਤੇ ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਨਰੇਸ਼ ਕਥੂਰੀਆ ਵੀ ਨਜ਼ਰ ਆ ਰਹੇ ਹਨ। ਫਿਲਮ ਦਾ ਪੋਸਟਰ ਦੇਖ ਇੰਜ ਲੱਗਦਾ ਹੈ ਕਿ ਫਿਲਮ 'ਚ ਪੂਰੀ ਤਰ੍ਹਾਂ ਰੋਮਾਂਸ ਤੇ ਕਾਮੇਡੀ ਦਾ ਤੜਕਾ ਲਗਾਇਆ ਗਿਆ ਹੈ। ਇਹ ਫਿਲਮ 29 ਜੂਨ ਨੂੰ ਰਿਲੀਜ਼ ਹੋਣ ਲਈ ਤਿਆਰ ਹੈ।
View this post on Instagram
ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਫਿਲਮ ਦੀ ਸ਼ੂਟਿੰਗ ਵੀ ਪੂਰੀ ਕਰ ਲਈ ਗਈ ਹੈ। ਇਹ ਆਖਰੀ ਪੜ੍ਹਾਅ ਦੀ ਸ਼ੂਟਿੰਗ ਸੀ। ਇਸ ਤੋਂ ਬਾਅਦ ਫਿਲਮ ਨੂੰ ਰੈਪ-ਅੱਪ ਕਰ ਦਿੱਤਾ ਗਿਆ ਅਤੇ ਨਾਲ ਹੀ ਸ਼ਾਨਦਾਰ ਜਸ਼ਨ ਵੀ ਮਨਾਇਆ ਗਿਆ ਸੀ। ਦੱਸ ਦਈਏ ਕਿ ਫਿਲਮ ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ ਕਵਿਤਾ ਕੌਸ਼ਿਕ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਦੇ ਨਾਲ ਨਾਲ ਹੋਰ ਵੀ ਕਈ ਕਲਾਕਾਰ ਤੁਹਾਡਾ ਮਨੋਰੰਜਨ ਕਰਨਗੇ। ਇਸ ਫਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀ ਕੌਰ ਨੇ ਪ੍ਰੋਡਿਊਸ ਕੀਤਾ ਹੈ। ਫਿਲਮ ਦਾ ਨਿਰਦੇਸ਼ਨ ਕਾਮੇਡੀ ਦੇ ਬਾਦਸ਼ਾਹ ਸਮੀਪ ਕੰਗ ਨੇ ਕੀਤਾ ਹੈ।
ਇਹ ਵੀ ਪੜ੍ਹੋ: ਜਦੋਂ ਕਾਦਰ ਖਾਨ ਨੇ ਅਮਿਤਾਭ ਬੱਚਨ ਨੂੰ ਨਹੀਂ ਕਿਹਾ 'ਸਰ ਜੀ', ਅਮਿਤਾਭ ਨੇ ਫਿਲਮ 'ਚੋਂ ਕਢਵਾਇਆ ਸੀ ਬਾਹਰ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)