(Source: ECI/ABP News)
Breaking News: ਪੰਜਾਬੀ ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀ ਧਮਕੀ, ਸੀਐਮ ਮਾਨ ਤੋਂ ਮੰਗੀ ਸੁਰੱਖਿਆ
Lyricist Jaani Death Threat: ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ਨੇ ਵੀ ਪੰਜਾਬ ਛੱਡ ਦਿੱਤਾ ਹੈ। ਗੀਤਕਾਰ ਦਾ ਕਹਿਣੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਰਕੇ ਉਹ ਪੰਜਾਬ ਛੱਡ ਰਹੇ ਹਨ।
![Breaking News: ਪੰਜਾਬੀ ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀ ਧਮਕੀ, ਸੀਐਮ ਮਾਨ ਤੋਂ ਮੰਗੀ ਸੁਰੱਖਿਆ pollywood news punjabi lyricist jaani leaves punjab after he get death threat Breaking News: ਪੰਜਾਬੀ ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀ ਧਮਕੀ, ਸੀਐਮ ਮਾਨ ਤੋਂ ਮੰਗੀ ਸੁਰੱਖਿਆ](https://feeds.abplive.com/onecms/images/uploaded-images/2022/08/02/7b7c948672b3be610ae90896fd0927391659427148_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ( Jaani) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਨੀ ਦਾ ਪਰਿਵਾਰ ਦੇਸ਼ ਛੱਡ ਚੁੱਕਾ ਹੈ ਅਤੇ ਹੁਣ ਜਾਨੀ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਚਿੱਠੀ ਲਿਖਕੇ ਸੁਰੱਖਿਆ ਦੀ ਮੰਗ ਕੀਤੀ ਹੈ।ਗੀਤਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਰਕੇ ਉਹ ਪੰਜਾਬ ਛੱਡ ਰਹੇ ਹਨ।
'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਜਾਨੀ ਦੇ ਮੈਨੇਜਰ ਦਿਲਰਾਜ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਤੋਂ ਸੁਰੱਖਿਆ ਮੰਗੀ ਹੈ ਅਤੇ ਜਾਨੀ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ।ਇਹ ਪੱਤਰ ਜਾਨੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ, ਏਡੀਜੀਪੀ (ਸੁਰੱਖਿਆ) ਪੰਜਾਬ ਪੁਲਿਸ ਅਤੇ ਮੁਹਾਲੀ ਦੇ ਐਸਐਸਪੀ ਨੂੰ ਲਿਖਿਆ ਗਿਆ ਹੈ।ਪੱਤਰ ਵਿੱਚ ਜਾਨੀ ਨੇ ਲਿਖਿਆ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਫਿਲਮ ਇੰਡਸਟਰੀ ਅਤੇ ਮਿਊਜ਼ਿਕ ਇੰਡਸਟਰੀ ਲਈ ਕੰਮ ਕਰ ਰਹੇ ਹਨ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸੂਬੇ 'ਚ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।ਜਿਨ੍ਹਾਂ ਵਿਚ ਕਈ ਸਿਆਸਤਦਾਨ ਤੇ ਪਾਲੀਵੁੱਡ ਕਲਾਕਾਰ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੰਜਾਬ ਛੱਡ ਚਲੇ ਗਏ ਸੀ।
ਇਸ ਸਬੰਧੀ ਜਾਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ।
ਜਿਸ ਕਰਕੇ ਉਹ ਅਤੇ ਉਨ੍ਹਾਂ ਦਾ ਪਰਿਵਾਰ ਮਾਨਸਿਕ ਤਣਾਅ ਚੋਂ ਗੁਜ਼ਰ ਰਿਹਾ ਹੈ।
ਕਾਬਿਲੇਗ਼ੌਰ ਹੈ ਕਿ ਹਾਲ ਹੀ `ਚ ਜਾਨੀ ਦਾ ਮੋਹਾਲੀ `ਚ ਭਿਆਨਕ ਐਕਸੀਡੈਂਟ ਹੋਇਆ ਸੀ, ਜਿਸ ਵਿੱਚ ਉਹ ਵਾਲ ਵਾਲ ਬਚ ਗਏ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)