ਚੰਡੀਗੜ੍ਹ: ਕੇਂਦਰੀ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਵੀ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਇਸ ਬਿੱਲ ਖਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ, ਅਜਿਹੇ 'ਚ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਨੇ ਵੀ ਖੇਤੀ ਬਿੱਲਾਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ।


ਹੁਣ ਗਿੱਪੀ ਗਰੇਵਾਲ ਨੇ ਵੀ ਸੋਸ਼ਲ ਮੀਡੀਆ 'ਤੇ ਬਿੱਲਾਂ ਖਿਲਾਫ਼ ਆਵਾਜ਼ ਚੁੱਕਦਿਆਂ ਹੋਇਆਂ ਗੀਤ ਪੇਸ਼ ਕੀਤਾ ਹੈ ਜਿਸ ਵਿਚ ਉਨ੍ਹਾਂ ਕਿਸਾਨਾਂ ਨਾਲ ਧੱਕੇਸ਼ਾਹੀ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਗਾਇਕ ਰਣਜੀਤ ਬਾਵਾ ਵੀ ਇਸ ਮਾਮਲੇ ਖਿਲਾਫ ਖੁੱਲ੍ਹ ਕੇ ਨਿੱਤਰੇ ਹਨ।


ਹੁਣ ਰਣਜੀਤ ਬਾਵਾ ਨੇ ਗੁਰਦਸਪੂਰ ਤੋਂ BJP ਦੇ MP ਤੇ ਬਾਲੀਵੁੱਡ ਅਦਾਕਾਰਾ ਸੰਨੀ ਦਿਓਲ ਨੂੰ ਅਪੀਲ ਕੀਤੀ ਹੈ। ਰਣਜੀਤ ਬਾਵਾ ਨੇ ਲਿਖਿਆ, 'ਸਰ ਤੁਸੀਂ ਗੁਰਦਾਸਪੁਰ ਤੋਂ MP ਹੋ। ਤੁਹਾਨੂੰ ਕਿਸਾਨਾਂ ਲਈ ਕੁਝ ਕਰਨਾ ਚਾਹੀਦਾ ਹੈ। ਘੱਟੋ-ਘੱਟ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰੋ। ਤੁਹਾਨੂੰ ਪੰਜਾਬੀਆਂ ਨੇ ਬਹੁਤ ਉਮੀਦ ਨਾਲ MP ਬਣਾਇਆ ਹੈ। ਮੈਂ ਖੁਦ ਵੀ ਗੁਰਦਸਪੁਰ ਤੋਂ ਹਾਂ।'





ਕਿਸਾਨਾਂ ਦੇ ਹੱਕ ਲਈ ਸੁਪਰਸਟਾਰ ਦਿਲਜੀਤ ਦੋਸਾਂਝ ਵੀ ਅੱਗੇ ਆਏ ਹਨ। ਖੇਤੀ ਆਰਡੀਨੈਂਸਾ ਦਾ ਦਿਲਜੀਤ ਦੋਸਾਂਝ ਨੇ ਵੀ ਖੁੱਲ੍ਹ ਕੇ ਵਿਰੋਧ ਕੀਤਾ। ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ 'ਚ ਨਾਅਰਾ ਦਿੱਤਾ ਹੈ।


ਇਨ੍ਹਾਂ ਪੰਜਾਬੀ ਗਾਇਕਾਂ ਤੋਂ ਇਲਾਵਾ ਹੋਰ ਵੀ ਕਈ ਪੰਜਾਬੀ ਸਿਤਾਰੇ ਕਿਸਾਨਾਂ ਦੇ ਹੱਕ ਲਈ ਆਵਾਜ਼ ਚੁੱਕ ਰਹੇ ਹਨ। ਪੰਜਾਬ ਦੇ ਦਿਗਜ਼ ਗਾਇਕ ਗੁਰਦਾਸ ਮਾਨ ਨੇ ਵੀ ਆਪਣੀ ਖੇਤੀ ਕਰਦੇ ਦੀ ਤਸਵੀਰ ਸਾਂਝੀ ਕਰ ਲਿਖਿਆ, 'ਕਿਸਾਨ ਹੈ ਤੇ ਹਿੰਦੁਸਤਾਨ ਹੈ' , ਜੈ ਜਵਾਨ ਜੈ ਕਿਸਾਨ'।





ਕੋਰੋਨਾ ਵਾਇਰਸ ਦੇ ਭਾਰਤ 'ਚ ਵਧ ਰਹੇ ਕੇਸ, ਇਕ ਦਿਨ 'ਚ 93,000 ਤੋਂ ਵੱਧ ਮਾਮਲੇ, 1,247 ਮੌਤਾਂ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ