Boonie Bears Guardian Code in Punjabi: ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਇਨ੍ਹੀ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਫਿਲਮਾਂ ਵਿੱਚ ਬੈਕ-ਟੂ-ਬੈਕ ਗਾਣਿਆਂ ਤੋਂ ਬਾਅਦ ਹੁਣ ਕਲਾਕਾਰ ਵੱਲੋਂ ਆਪਣੇ ਨਵੇਂ ਗੀਤ ਦੇ ਨਾਲ ਫਿਲਮ ਬੂੰਨੀ ਬੀਅਰਸ ਗਾਰਡੀਅਨ ਕੋਡ ਨੂੰ ਲੈ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਐਨੀਮੇਸ਼ਨ ਫਿਲਮ ਬੂੰਨੀ ਬੀਅਰਸ ਗਾਰਡੀਅਨ ਕੋਡ ਨੂੰ ਪੰਜਾਬੀ ਭਾਸ਼ਾ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ, ਇਹ ਬੱਚਿਆਂ ਲਈ ਬੇਹੱਦ ਖਾਸ ਤੋਹਫ਼ਾ ਹੈ। ਪ੍ਰਸ਼ੰਸਕ ਸਿਨੇਮਾਘਰਾਂ ਵਿੱਚ ਇਸ ਫਿਲਮ ਦਾ ਆਨੰਦ ਲੈ ਸਕਣਗੇ। ਦੱਸ ਦੇਈਏ ਕਿ ਪੰਜਾਬੀ ਸਿਨੇਮਾ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕਿਸੇ ਐਨੀਮੇਸ਼ਨ ਫਿਲਮ ਨੂੰ ਪੰਜਾਬੀ ਭਾਸ਼ਾ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ। 



 


ਦੱਸ ਦੇਈਏ ਕਿ ਪੰਜਾਬੀ ਗਾਇਕ ਅਮਰਿੰਦਰ ਗਿੱਲ ਵੱਲੋਂ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕੀਤੀ ਗਈ। ਇਸ ਤੋਂ ਇਲਾਵਾ ਗਾਇਕ ਨੇ ਆਪਣੇ ਨਵੇਂ ਗੀਤ ocean eyes ਦਾ ਵੀ ਐਲਾਨ ਕੀਤਾ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਅਮਰਿੰਦਰ ਗਿੱਲ ਆਪਣੀਆਂ ਫਿਲਮਾਂ ਦੇ ਨਾਲ-ਨਾਲ ਗੀਤਾਂ ਨੂੰ ਲੰਬੇ ਸਮੇਂ ਬਾਅਦ ਰਿਲੀਜ਼ ਕਰਦੇ ਹਨ। ਇਸ ਵਿਚਾਲੇ ਅਮਰਿੰਦਰ ਗਿੱਲ ਨੇ ਇੱਕੋਂ ਸਮੇਂ ਵਿੱਚ ਪ੍ਰਸ਼ੰਸਕਾਂ ਨੂੰ ਦੋ-ਦੋ ਤੋਹਫ਼ੇ ਦਿੱਤੇ ਹਨ। 


ਗੱਲ ਜੇਕਰ ਐਨੀਮੇਸ਼ਨ ਫਿਲਮ Boonie Bears Guardian Code ਦੀ ਕਰਿਏ ਤਾਂ ਇਹ 18 ਅਗਸਤ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਜਾਣਕਾਰੀ ਲਈ ਦੱਸ ਦੇਈਏ ਕਿ ਬੂੰਨੀ ਬੀਅਰਸ ਗਾਰਡੀਅਨ ਕੋਡ ਇੱਕ ਚੀਨੀ ਕੰਪਿਊਟਰ ਐਨੀਮੇਟਡ ਸਾਇੰਸ ਫਿਕਸ਼ਨ ਕਾਮੇਡੀ ਫਿਲਮ ਹੈ। ਜਿਸ ਨੂੰ ਪੰਜਾਬੀ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ।






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।