Punjabi Actor Death: ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ। ਮਸ਼ਹੂਰ ਰੰਗਮੰਚ ਅਤੇ ਟੀਵੀ ਅਦਾਕਾਰ ਇੰਦਰਜੀਤ ਸਿੰਘ ਸਹਾਰਨ ਦਾ 78 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਰਿਪੋਰਟਾਂ ਅਨੁਸਾਰ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਵਿੱਚ ਕੀਤਾ ਗਿਆ। ਪ੍ਰਸਿੱਧ ਫਿਲਮ ਅਤੇ ਰੰਗਮੰਚ ਸਿਤਾਰਿਆਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ।
ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪ੍ਰਸਿੱਧ ਫ਼ਿਲਮ ਤੇ ਰੰਗ ਮੰਚ ਅਦਾਕਾਰਾ ਜਤਿੰਦਰ ਕੌਰ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਨਾਟਕਕਾਰ ਜਗਦੀਸ਼ ਸਚਦੇਵਾ, ਹਰਿੰਦਰ ਸੋਹਲ, ਮਾਸਟਰ ਕੁਲਜੀਤ ਸਿੰਘ ਵੇਰਕਾ, ਵਿਪਨ ਧਵਨ, ਅਮਰ ਪਾਲ, ਮਰਕਸ ਪਾਲ, ਦਿਲਜੀਤ ਸਿੰਘ ਅਰੋੜਾ, ਗੁਲਸ਼ਨ ਸੱਗੀ, ਮਨਜਿੰਦਰ ਮੱਲੀ, ਪਰਵਿੰਦਰ ਗੋਲਡੀ ਰਜਿੰਦਰ ਤਕਿਆਰ, ਹਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਬ ਸਿੰਘ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ, ਜਸਬੀਰ ਸਿੰਘ ਚੰਗਿਆੜਾ ਸਮੇਤ ਹੋਰ ਨਾਮਵਰ ਅਦਾਕਾਰ, ਪ੍ਰਮੁੱਖ ਸ਼ਖਸ਼ੀਅਤਾਂ, ਰਿਸ਼ਤੇਦਾਰ ਤੇ ਮਿੱਤਰ ਹਾਜ਼ਰ ਹੋਏ।
ਜਾਣਕਾਰੀ ਲਈ ਦੱਸ ਦੇਈਏ ਕਿ ਇੰਦਰਜੀਤ ਸਿੰਘ ਸਹਾਰਨ ਦਾ ਦੇਹਾਂਤ 24 ਅਕਤੂਬਰ ਦੀ ਰਾਤ ਨੂੰ ਹੋਇਆ। ਇਸ ਤੋਂ ਬਾਅਦ 25 ਅਕਤੂਬਰ ਨੂੰ ਉਨ੍ਹਾਂ ਦਾ ਅੰਮ੍ਰਿਤਸਰ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦਾ ਦੇਹਾਂਤ ਰੰਗਮੰਚ ਅਤੇ ਟੀਵੀ ਜਗਤ ਲਈ ਵੱਡਾ ਝਟਕਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।