Randeep Bhangu Death: ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਰਣਦੀਪ ਭੰਗੂ ਨੇ ਇਸ ਦੁਨੀਆਂ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। ਸੋਸ਼ਲ ਮੀਡੀਆ ਤੇ ਅਦਾਕਾਰ ਦੇ ਦੇਹਾਂਤ ਦੀ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇੰਡਸਟਰੀ ਦੇ ਤਮਾਮ ਸਿਤਾਰਿਆਂ ਵੱਲੋਂ ਭੰਗੂ ਦੇ ਦੇਹਾਂਤ ਤੇ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।
ਅਦਾਕਾਰ ਦੇ ਸੋਸ਼ਲ ਅਕਾਊਂਟ ਤੋਂ ਪੋਸਟ ਵਾਇਰਲ
ਦੱਸ ਦੇਈਏ ਕਿ ਇਸਦੀ ਪੋਸਟ ਅਦਾਕਾਰ ਦੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਰਣਦੀਪ ਭੰਗੂ ਦੀ ਤਸਵੀਰ ਪੋਸਟ ਕਰ ਕੈਪਸ਼ਨ ਵਿੱਚ ਆਰਆਈਪੀ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਸੋਸ਼ਲ ਮੀਡੀਆ ਪੇਜ਼ ਉੱਪਰ ਇਹ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮਸ਼ਹੂਰ ਅਦਾਕਾਰ ਕਰਮਜੀਤ ਅਨਮੋਲ ਵੱਲੋਂ ਵੀ ਇਸ ਉੱਪਰ ਦੁੱਖ ਪ੍ਰਗਟ ਕੀਤਾ ਗਿਆ ਹੈ।
ਇਸਦੇ ਨਾਲ ਹੀ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ ਪਾਲੀਵੁੱਡ ਪੋਸਟ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਲਿਖਿਆ ‘ਆਪ ਜੀ ਨੂੰ ਦੁੱਖੀ ਹਿਰਦੇ ਨਾਲ ਦੱਸ ਰਹੇ ਹਾਂ ਕਿ ਨੌਜਵਾਨ ਅਦਾਕਾਰ ਰਣਦੀਪ ਸਿੰਘ ਭੰਗੂ ਅਚਨਚੇਤ ਇਸ ਨਾਸ਼ਵਾਨ ਸੰਸਾਰ ਨੂੰ ਅਲਵਿਦਾ ਕਹਿ ਉਸ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਵਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 12 ਵਜੇ ਸ਼ਮਸ਼ਾਨਘਾਟ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ (ਰੋਪੜ) ਵਿਖੇ ਕੀਤਾ ਜਾਵੇਗਾ’।
ਕਾਬਿਲੇਗੌਰ ਹੈ ਕਿ ਰਣਦੀਪ ਭੰਗੂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਨੂੰ ਫ਼ਿਲਮਾਂ ‘ਚ ਅਦਾਕਾਰੀ ਦੇ ਗੁਰ ਕਰਮਜੀਤ ਅਨਮੋਲ, ਮਲਕੀਤ ਰੌਣੀ, ਗੁਰਪ੍ਰੀਤ ਕੌਰ ਭੰਗੂ ਸਣੇ ਕਈ ਅਦਾਕਾਰਾਂ ਤੋਂ ਸਿੱਖਣ ਨੂੰ ਮਿਲੇ। ਇਨ੍ਹਾਂ ਅਦਾਕਾਰਾਂ ਨੇ ਰਣਦੀਪ ਭੰਗੂ ਦੇ ਫਿਲਮੀ ਕਰੀਅਰ ਵਿੱਚ ਅਹਿਮ ਭੂਮਿਕਾ ਨਿਭਾਈ। ਇੰਡਸਟਰੀ ‘ਚ ਰਣਦੀਪ ਭੰਗੂ ਦੇ ਦੇਹਾਂਤ ਦੀ ਖਬਰ ਆਈ ਤਾਂ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਾਲਾਂਕਿ ਅਦਾਕਾਰ ਰਣਦੀਪ ਭੰਗੂ ਦੀ ਮੌਤ ਦੀ ਅਸਲ ਵਜ੍ਹਾ ਸਾਹਮਣੇ ਨਹੀਂ ਆਈ ਹੈ।
Read More: Actor: ਹੈਵਾਨ ਬਣਿਆ ਮਸ਼ਹੂਰ ਅਦਾਕਾਰ, ਔਰਤ ਨੂੰ ਡੰਡਿਆਂ ਨਾਲ ਕੁੱਟਿਆ, ਵੱਢਿਆ ਕੰਨ, ਫਿਰ ਕੁੱਤੇ ਮੁਹਰੇ ਸੁੱਟਿਆ