Rajveer Jawanda Health Update: ਰਾਜਵੀਰ ਜਵੰਧਾ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਰਣਜੀਤ ਬਾਵਾ ਸਣੇ ਕੰਵਰ ਗਰੇਵਾਲ ਨੇ ਪੋਸਟ ਸ਼ੇਅਰ ਕਰ ਦੱਸਿਆ ਹਾਲ...
Rajveer Jawanda Health Update: ਪੰਜਾਬੀ ਗਾਇਕ ਰਾਜਵੀਰ ਜਵੰਧਾ (Rajveer Jawanda) ਇਸ ਸਮੇਂ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ। ਇਸ ਵਿਚਾਲੇ ਗਾਇਕ ਦੀ ਸਿਹਤ ਨੂੰ ਲੈ ਵੱਡੀ ਅਪਡੇਟ ਸਾਹਮਣੇ ਆਈ ਹੈ...

Rajveer Jawanda Health Update: ਪੰਜਾਬੀ ਗਾਇਕ ਰਾਜਵੀਰ ਜਵੰਧਾ (Rajveer Jawanda) ਇਸ ਸਮੇਂ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ। ਇਸ ਵਿਚਾਲੇ ਗਾਇਕ ਦੀ ਸਿਹਤ ਨੂੰ ਲੈ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਸਿਹਤ ਨੂੰ ਲੈ ਕਈ ਪੰਜਾਬੀ ਸਿਤਾਰਿਆਂ ਵੱਲੋਂ ਚਿੰਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਖਾਸ ਅਪੀਲ ਕੀਤੀ ਗਈ ਹੈ। ਇਸ ਵਿੱਚ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੀਆਂ ਸੋਸ਼ਲ ਮੀਡੀਆ ਪੋਸਟਾਂ ਸਾਹਮਣੇ ਆਈਆਂ ਹਨ।
ਰਣਜੀਤ ਬਾਵਾ ਵੱਲੋਂ ਖਾਸ ਅਪੀਲ
ਦੱਸ ਦੇਈਏ ਕਿ ਮਸ਼ਹੂਰ ਗਾਇਕ ਰਣਜੀਤ ਬਾਵਾ ਨੇ ਗਾਇਕ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਰਿਕਵਰ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਰਾਜਵੀਰ ਲਈ RIP ਸੁਨੇਹੇ ਪੋਸਟ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਆਪ ਕੁਝ ਵੀ ਲਿਖਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਹ ਕੁਝ ਕਰਨਾ ਚਾਹੁੰਦੇ ਹਨ, ਤਾਂ ਲੋਕਾਂ ਨੂੰ ਉਨ੍ਹਾਂ ਦੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪੰਜਾਬੀ ਗਾਇਕ ਰਣਜੀਤ ਬਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੋਸ਼ਲ ਮੀਡੀਆ ਪੇਜ ਵਿਊਜ਼ ਵਧਾਉਣ ਲਈ ਝੂਠੀਆਂ ਅਫਵਾਹਾਂ ਨਾ ਫੈਲਾਉਣ। ਉਨ੍ਹਾਂ ਨੇ ਲੋਕਾਂ ਨੂੰ ਸਿਰਫ਼ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਕੋਲ ਘਰ ਵਾਪਸ ਆਉਣ ਦੀ ਅਪੀਲ ਕੀਤੀ। ਪਰਮਾਤਮਾ ਉਨ੍ਹਾਂ ਨੂੰ ਅਸੀਸ ਦੇਵੇ।
ਕੰਵਰ ਗਰੇਵਾਲ ਨੇ ਹਸਪਤਾਲ ਤੋਂ ਸ਼ੇਅਰ ਕੀਤੀ ਸਿਹਤ ਅਪਡੇਟ
ਇਸ ਤੋਂ ਇਲਾਵਾ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕਰ ਰਾਜਵੀਰ ਬਾਰੇ ਸਿਹਤ ਅਪਡੇਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾਕਟਰ ਬਹੁਤ ਵਧੀਆ ਤਰੀਕੇ ਨਾਲ ਇਲਾਜ ਕਰ ਰਹੇ ਹਨ ਅਤੇ ਸਾਡਾ ਰਾਜਵੀਰ ਸਰਵਾਈਵ ਵੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਤਾ ਨਹੀਂ ਕਿਹੜੇ ਲੋਕ ਉਨ੍ਹਾਂ ਦੇ ਚਾਹੁੰਣ ਵਾਲਿਆਂ ਤੱਕ RIP ਵਾਲੇ ਸੁਨੇਹੇ ਭੇਜ ਰਹੇ ਹਨ, ਉਹ ਇਵੇ ਨਾ ਕਰਨ। ਉਹ ਆਪਣੀ ਜ਼ਿੰਦਗੀ ਲਈ ਲੜ੍ਹ ਰਿਹਾ ਹੈ। ਸਾਰੇ ਉਨ੍ਹਾਂ ਦੀ ਜ਼ਿੰਦਗੀ ਲਈ ਅਰਦਾਸ ਕਰੋ।
View this post on Instagram
ਇਸਦੇ ਨਾਲ ਹੀ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੱਲੋਂ ਵੀ ਖਾਸ ਪੋਸਟ ਸ਼ੇਅਰ ਕਰਕੇ ਹੋਏ ਲੋਕਾਂ ਨੂੰ ਅਜਿਹੇ ਸੰਦੇਸ਼ ਨਾ ਫੈਲਾਉਣ ਦੀ ਅਪੀਲ ਕੀਤੀ ਗਈ ਹੈ।
View this post on Instagram
ਇੰਝ ਵਾਪਰਿਆ ਹਾਦਸਾ
ਜਾਣਕਾਰੀ ਲਈ ਦੱਸ ਦੇਈਏ ਕਿ ਮਸ਼ਹੂਰ ਗਾਇਕ ਰਾਜਵੀਰ ਜਵੰਧਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਗੰਭੀਰ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ। ਰਿਪੋਰਟਾਂ ਅਨੁਸਾਰ, ਹਾਦਸੇ ਸਮੇਂ ਉਹ ਆਪਣੀ ਮੋਟਰਸਾਈਕਲ ਚਲਾ ਰਹੇ ਸਨ। ਹਾਦਸਾ ਇੰਨਾ ਗੰਭੀਰ ਸੀ ਕਿ ਗਾਇਕ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















