Punjabi Actor: 'ਅਸਾਂ ਨੂੰ ਮਾਣ ਵਤਨਾਂ ਦਾ', 'ਦਿਲ ਆਪਣਾ ਪੰਜਾਬੀ', 'ਮਿੱਟੀ ਵਾਜਾਂ ਮਾਰਦੀ', ਸਣੇ ਕਈ ਫ਼ਿਲਮਾਂ 'ਚ ਕੰਮ ਕਰ ਚੁੱਕੇ ਮਸ਼ਹੂਰ ਪੰਜਾਬੀ ਅਦਾਕਾਰ ਕੰਵਲਜੀਤ ਸਿੰਘ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਦਾ ਮੁੰਬਈ ਸਥਿਤ ਘਰ ਭਿਆਨਕ ਅੱਗ ਦੀ ਭੇਂਟ ਚੜ੍ਹ ਗਿਆ। ਇਸਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਕਲਾਕਾਰ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਹੋਰ ਸਥਿਤੀ ਬਾਰੇ ਵੀ ਦੱਸਿਆ।
ਦਰਅਸਲ, ਅਦਾਕਾਰ ਨੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਲਿਖਿਆ, 'ਬਸ ਇਹ ਕਹਿਣ ਲਈ ਕਿ ਅਸੀਂ ਸਾਰੇ ਸੁਰੱਖਿਅਤ ਹਾਂ। ਅਸੀਂ ਮਾਂ ਨਾਲ ਲੋਨਾਵਾਲਾ ਚਲੇ ਗਏ, ਇਸ ਲਈ ਇਹ ਬਹੁਤ ਮੰਦਭਾਗਾ ਸੀ। ਪ੍ਰਮਾਤਮਾ ਦਾ ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੌਰਾਨ ਲਿਫਟਾਂ ਵੱਡੇ ਪੱਧਰ 'ਤੇ ਖਰਾਬ ਹਨ ਅਤੇ ਆਡਿਟ ਹੋਣ ਤੱਕ ਬਿਜਲੀ ਨਹੀਂ ਹੈ।'
ਦੱਸ ਦੇਈਏ ਕਿ ਕੰਵਲਜੀਤ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਪੰਜਾਬੀ ਫਿਲਮਾਂ ਦੇ ਨਾਲ-ਨਾਲ ਕਈ ਟੀਵੀ ਸੀਰੀਅਲ ਵਿੱਚ ਵੀ ਕੰਮ ਕੀਤਾ ਹੈ। ਉਨ੍ਹਾਂ ਮਹਿਜ਼ 17 ਸਾਲ ਦੀ ਉਮਰ 'ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 'ਜੀਵਨ ਏਕ ਸੰਘਰਸ਼', 'ਕੁਝ ਮੀਠਾ ਹੋ ਜਾਏ', 'ਏਕ ਮਿਸਾਲ', 'ਰਾਜੀ ਔਰ ਸਰਦਾਰ ਕਾ ਗ੍ਰੈਂਡਸੰਨ' ਸਣੇ ਕਈ ਫ਼ਿਲਮਾਂ 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ। ਉਹ ਖੁਦ ਨਾਲ ਜੁੜੀ ਕੋਈ ਨਾ ਕੋਈ ਅਪਡੇਟ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Diljit Dosanjh: ਮਸ਼ਹੂਰ ਫੋਟੋਗਰਾਫ਼ਰ ਨੂੰ ਵੇਖ ਕਿਉਂ ਭੱਜੇ ਦਿਲਜੀਤ ਦੋਸਾਂਝ ? ਅਖੀਰ ਤੱਕ ਜ਼ਰੂਰ ਵੇਖੋ ਇਹ ਵੀਡੀਓ