(Source: ECI/ABP News/ABP Majha)
Punjabi Industry: ਪੰਜਾਬੀ ਸੰਗੀਤ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ
Chatar Singh Parwana Death: ਪੰਜਾਬੀ ਸੰਗੀਤ ਜਗਤ ਤੋਂ ਨਿਰਾਸ਼ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਕਈ ਪੰਜਾਬੀਆਂ ਦਾ ਦਿਲ ਤੋੜ ਦਿੱਤਾ ਹੈ। ਦੱਸ ਦੇਈਏ ਕਿ ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਇਸ ਦੁਨੀਆ
Chatar Singh Parwana Death: ਪੰਜਾਬੀ ਸੰਗੀਤ ਜਗਤ ਤੋਂ ਨਿਰਾਸ਼ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਕਈ ਪੰਜਾਬੀਆਂ ਦਾ ਦਿਲ ਤੋੜ ਦਿੱਤਾ ਹੈ। ਦੱਸ ਦੇਈਏ ਕਿ ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ।
ਦਰਅਸਲ, ਉਨ੍ਹਾਂ ਅੱਜ ਸਵੇਰੇ ਸੱਤ ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਇਸ ਗੱਲ ਦੀ ਪੁਸ਼ਟੀ ਗੁਰਮੀਤ ਸਿੰਘ ਸੇਖੇ ( ਬੜੂੰਦੀ ) ਤੂੰਬੀ ਮੇਕਰ ਅਤੇ ਮਾਸਟਰ ਬਲਤੇਜ ਸਿੰਘ ਸਰਾਂ (ਪੱਖੋਵਾਲ) ਨੇ ਪਰਿਵਾਰਕ ਸੂਤਰਾਂ ਮੁਤਾਬਕ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਉਹ ਇਸ ਵੇਲੇ ਆਪਣੇ ਸਪੁੱਤਰ ਕੋਲ ਬਾਰਨਹੜਾ ਪਿੰਡ ਵਿਖੇ ਰਹਿ ਰਹੇ ਸਨ। ਉਨ੍ਹਾਂ ਦੇ 2 ਪੁੱਤਰ ਅਤੇ 3 ਧੀਆਂ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਉਨ੍ਹਾਂ ਨੇ 'ਮਿੱਤਰਾਂ ਦੇ ਟਿਊਬਵੈੱਲ 'ਤੇ ਲੀੜੇ', 'ਮਿੱਤਰਾਂ ਦਾ ਚੱਲਿਆ ਟਰੱਕ ਨੀ', 'ਦਮਾਦਮ ਮਸਤ ਕਲੰਦਰ' ਆਦਿ ਬਹੁਤ ਸਾਰੇ ਮਸ਼ਹੂਰ ਗੀਤ ਲਿਖੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।