Punjabi Singer Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਵੇਖ ਪ੍ਰਸ਼ੰਸਕ ਵੀ ਦੁੱਖ ਜ਼ਾਹਿਰ ਕਰ ਰਹੇ ਹਨ, ਅਤੇ ਸੰਗੀਤ ਜਗਤ ਦੀਆਂ ਹਸਤੀਆਂ ਵਿਚਾਲੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। 


ਦਰਅਸਲ, ਪੰਜਾਬੀ ਗਾਇਕ ਨੇ ਤਸਵੀਰ ਨੂੰ ਸਾਂਝਾ ਕਰਦੇ ਹੋਏ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਗਾਇਕ ਨੇ ਲਿਖਿਆ ‘ਸ਼ਾਕਿੰਗ ਨਿਊਜ਼, ਮੈਨੂੰ ਇਸ ਗੱਲ ‘ਤੇ ਯਕੀਨ ਨਹੀਂ ਹੋ ਰਿਹਾ। ਅਲਵਿਦਾ ਹੈਪੀ ਵੀਰ ਜੀ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ’। ਗਾਇਕ ਦੀ ਇਸ ਪੋਸਟ ਨੇ ਪ੍ਰਸ਼ੰਸਕਾਂ ਦਾ ਵੀ ਦਿਲ ਤੋੜ ਕੇ ਰੱਖ ਦਿੱਤਾ। ਅਚਾਨਕ ਪੰਜਾਬੀ ਗਾਇਕ ਦੇ ਦੇਹਾਂਤ ਨਾਲ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਾ ਹੈ।

Read More: Salim Khan: ਸਲਮਾਨ ਲਈ ਲੱਗਦਾ ਡਰ ? ਪਿਤਾ ਸਲੀਮ ਖਾਨ ਬੋਲੇ- 'ਇੱਜ਼ਤ ਅਤੇ ਬੇਇੱਜ਼ਤੀ, ਜ਼ਿੰਦਗੀ ਅਤੇ ਮੌਤ ਰੱਬ ਦੇ ਹੱਥ'





 


ਜਾਣਕਾਰੀ ਲਈ ਦੱਸ ਦੇਈਏ ਕਿ ਹੈਪੀ ਸਿੰਘ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਸਨ। ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ ਅਤੇ ਆਪਣੇ ਗੀਤਾਂ ਦੇ ਨਾਲ ਹਮੇਸ਼ਾ ਹੀ ਉਨ੍ਹਾਂ ਨੇ ਸਰੋਤਿਆਂ ਦਾ ਦਿਲ ਜਿੱਤਿਆ ਸੀ। ਹਰ ਕੋਈ ਹੈਪੀ ਸਿੰਘ ਦੇ ਅਚਾਨਕ ਦੇਹਾਂਤ ‘ਤੇ ਹੈਰਾਨ ਹੈ ਅਤੇ ਦੁੱਖ ਪ੍ਰਗਟਾਵਾ ਕਰ ਰਿਹਾ ਹੈ। ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕਾਂ ਅਤੇ ਫਿਲਮੀ ਸਿਤਾਰਿਆਂ ਵਿਚਾਲੇ ਮਾਤਮ ਛਾਇਆ ਹੋਇਆ ਹੈ।