ਪੜਚੋਲ ਕਰੋ

Tania Father Shot: ਪਿਤਾ 'ਤੇ ਗੋਲੀਆਂ ਚੱਲਣ ਤੋਂ ਬਾਅਦ ਅਦਾਕਾਰਾ ਤਾਨੀਆ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੀ ਪੰਜਾਬੀ ਹਸਤੀ

Punjabi actress Tania father Shot: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆਉਣ ਤੇ ਪੰਜਾਬੀ ਫਿਲਮ ਜਗਤ ਵਿੱਚ ਹਲਚਲ ਮੱਚ ਗਈ ਹੈ। ਦਰਅਸਲ, ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਨ ਕਸਬੇ...

Punjabi actress Tania father Shot: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆਉਣ ਤੇ ਪੰਜਾਬੀ ਫਿਲਮ ਜਗਤ ਵਿੱਚ ਹਲਚਲ ਮੱਚ ਗਈ ਹੈ। ਦਰਅਸਲ, ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਨ ਕਸਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਵਾਪਰੀ। ਹਰਬੰਸ ਨਰਸਿੰਗ ਹੋਮ ਵਿੱਚ ਦਵਾਈ ਲੈਂਦੇ ਸਮੇਂ, ਦੋ ਅਣਪਛਾਤੇ ਬਾਈਕ ਸਵਾਰਾਂ ਵਿੱਚੋਂ ਇੱਕ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਪੰਜਾਬੀ ਫ਼ਿਲਮ ਅਦਾਕਾਰਾ ਤਾਨੀਆ ਦੇ ਪਿਤਾ ਅਤੇ ਸੀਨੀਅਰ ਡਾਕਟਰ ਅਨਿਲ ਜੀਤ ਕੰਬੋਜ ਗੰਭੀਰ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ, ਜਦੋਂ ਡਾਕਟਰ ਕੰਬੋਜ ਕਲੀਨਿਕ ਵਿੱਚ ਮੌਜੂਦ ਸਨ, ਤਾਂ ਦੋ ਨੌਜਵਾਨ ਇਲਾਜ ਦੇ ਬਹਾਨੇ ਨਰਸਿੰਗ ਹੋਮ ਵਿੱਚ ਦਾਖਲ ਹੋਏ। ਦਵਾਈ ਮੰਗਣ ਦੇ ਬਹਾਨੇ ਗੱਲ ਕਰਦੇ ਹੋਏ, ਉਨ੍ਹਾਂ ਵਿੱਚੋਂ ਇੱਕ ਨੇ ਅਚਾਨਕ ਪਿਸਤੌਲ ਕੱਢੀ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਕ ਗੋਲੀ ਡਾਕਟਰ ਦੀ ਛਾਤੀ ਵਿੱਚ ਅਤੇ ਦੂਜੀ ਹੱਥ ਵਿੱਚ ਲੱਗੀ। ਗੋਲੀ ਲੱਗਣ ਤੋਂ ਬਾਅਦ, ਉਨ੍ਹਾਂ ਨੂੰ ਤੁਰੰਤ ਮੋਗਾ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। 

ਹਮਲੇ ਤੋਂ ਬਾਅਦ ਅਦਾਕਾਰਾ ਤਾਨੀਆਂ ਵੱਲੋਂ ਪੋਸਟ

ਇਸ ਘਟਨਾ ਤੋਂ ਬਾਅਦ ਅਦਾਕਾਰਾ ਤਾਨੀਆਂ ਦੀ ਟੀਮ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਇਸ ਨੂੰ ਇੰਸਟਾ ਸਟੋਰੀ ਵਿੱਚ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ਤਾਨੀਆ ਅਤੇ ਪਰਿਵਾਰ ਵੱਲੋਂ, ਅਸੀਂ ਇਹ ਸਾਂਝਾ ਕਰਨਾ ਚਾਹੁੰਦੇ ਹਾਂ ਕਿ ਇਹ ਉਸਦੇ ਅਤੇ ਉਨ੍ਹਾਂ ਦੇ ਪਰਿਵਾਰ ਲਈ ਇੱਕ ਬਹੁਤ ਹੀ ਨਾਜ਼ੁਕ ਅਤੇ ਭਾਵਨਾਤਮਕ ਸਮਾਂ ਹੈ। ਅਸੀਂ ਮੀਡੀਆ ਨੂੰ ਬੇਨਤੀ ਕਰਦੇ ਹਾਂ ਕਿ ਉਹ ਉਨ੍ਹਾਂ ਦੀ ਨਿੱਜਤਾ ਦਾ ਸਤਿਕਾਰ ਕਰਨ ਅਤੇ ਉਹਨਾਂ ਨੂੰ ਇਸ 'ਤੇ ਸਮੇਂ ਵਿੱਚੋਂ ਨਿਕਲਣ ਲਈ ਲੋੜੀਂਦੀ ਜਗ੍ਹਾ ਦੇਣ। ਅਸੀਂ ਸਾਰਿਆਂ ਨੂੰ ਸੰਵੇਦਨਸ਼ੀਲ ਰਹਿਣ ਅਤੇ ਸਥਿਤੀ ਦੇ ਆਲੇ-ਦੁਆਲੇ ਅਟਕਲਾਂ ਜਾਂ ਕਹਾਣੀਆਂ ਬਣਾਉਣ ਤੋਂ ਬਚਣ ਦੀ ਅਪੀਲ ਕਰਦੇ ਹਾਂ। ਤੁਹਾਡੀ ਸਮਝ ਅਤੇ ਸਮਰਥਨ ਲਈ ਤੁਹਾਡਾ ਧੰਨਵਾਦ- ਟੀਮ ਤਾਨੀਆ।


Tania Father Shot: ਪਿਤਾ 'ਤੇ ਗੋਲੀਆਂ ਚੱਲਣ ਤੋਂ ਬਾਅਦ ਅਦਾਕਾਰਾ ਤਾਨੀਆ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੀ ਪੰਜਾਬੀ ਹਸਤੀ

ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ

ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਜਿਵੇਂ ਹੀ ਪੁਲਿਸ ਨੂੰ ਸੂਚਨਾ ਮਿਲੀ, ਐਸਐਸਪੀ ਅਜੇ ਗਾਂਧੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਕੈਨ ਕੀਤੀ ਜਾ ਰਹੀ ਹੈ, ਜਿਸ ਨਾਲ ਹਮਲਾਵਰਾਂ ਦੀ ਪਛਾਣ ਕਰਨ ਵਿੱਚ ਮਦਦ ਮਿਲ ਸਕਦੀ ਹੈ। ਨਿੱਜੀ ਹਸਪਤਾਲ ਦੇ ਮੈਨੇਜਰ ਡਾ. ਅਜਮੇਰ ਕਾਲੜਾ ਨੇ ਦੱਸਿਆ ਕਿ ਡਾ. ਕੰਬੋਜ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਮੈਡੀਕਲ ਟੀਮ ਲਗਾਤਾਰ ਇਲਾਜ ਵਿੱਚ ਲੱਗੀ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
Punjabi Singer: ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?
ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?
Ranjit Kaur Bhabhi: ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...
ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
Embed widget