Afsana Khan sister Raftaar Kaur: ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਆਪਣੀ ਗਾਇਕੀ ਦੇ ਦਮ ਤੇ ਖੂਬ ਵਾਹੋ-ਵਾਹੀ ਖੱਟੀ ਹੈ। ਉਸ ਨੇ ਆਪਣੀ ਗਾਇਕੀ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਜਲਵਾ ਦਿਖਾਇਆ ਹੈ। ਪਾਲੀਵੁੱਡ ਦੇ ਨਾਲ-ਨਾਲ ਅਫਸਾਨਾ ਖਾਨ ਬਾਲੀਵੁੱਡ ਸੰਗੀਤ ਜਗਤ ਦੇ ਸਿਤਾਰਿਆਂ ਨਾਲ ਕੰਮ ਕਰ ਚੁੱਕੀ ਹੈ। ਜੇਕਰ ਗੱਲ ਉਨ੍ਹਾਂ ਦੀਆਂ ਭੈਣ ਰਫਤਾਰ ਕੌਰ ਦੀ ਕਰਿਏ ਤਾਂ ਉਹ ਵੀ ਕਿਸੇ ਤੋਂ ਘੱਟ ਨਹੀਂ ਹੈ। ਦੱਸ ਦੇਈਏ ਕਿ ਰਫਤਾਰ ਕੌਰ ਮਾਡਲਿੰਗ ਦੇ ਨਾਲ-ਨਾਲ ਗਾਇਕੀ ਨਾਲ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਹੌਟ ਅਦਾਵਾ ਦਾ ਜਲਵਾ ਦਿਖਾਉਂਦੀ ਰਹਿੰਦੀ ਹੈ। ਇਸ ਵਿਚਾਲੇ ਰਫਤਾਰ ਕੌਰ ਵੱਲੋਂ ਆਪਣੇ ਕੁਝ ਵੀਡੀਓ ਸ਼ੇਅਰ ਕੀਤੇ ਗਏ ਹਨ ਜੋ ਸੁਰਖੀਆਂ ਵਿੱਚ ਆ ਗਏ ਹਨ।


ਦਰਅਸਲ, ਰਫਤਾਰ ਕੌਰ ਵੱਲੋਂ ਹਾਲ ਹੀ ਵਿੱਚ ਇੰਸਟਾਗ੍ਰਾਮ ਉੱਪਰ ਆਪਣੇ ਨਵੇਂ ਵੀਡੀਓ ਸ਼ੇਅਰ ਕੀਤੇ ਗਏ ਹਨ। ਜਿਸ ਵਿੱਚ ਉਹ ਆਪਣੀਆਂ ਹੌਟ ਅਦਾਵਾਂ ਦਾ ਜਲਵਾ ਦਿਖਾਉਂਦੇ ਹੋਏ ਨਜ਼ਰ ਆ ਰਹੀ ਹੈ। ਤੁਸੀ ਵੀ ਵੇਖੋ ਇਹ ਵੀਡੀਓ... ਰਫਤਾਰ ਕੌਰ ਵੱਲੋਂ ਸਾਂਝੇ ਕੀਤੇ ਵੀਡੀਓਜ਼ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਵੀਡੀਓਜ਼ ਉੱਪਰ ਉਹ ਲਗਾਤਾਰ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।





 ਜਾਣਕਾਰੀ ਮੁਤਾਬਕ ਰਫਤਾਰ ਕੌਰ ਪੇਸ਼ੇ ਤੋਂ ਮਾੱਡਲ ਅਤੇ ਐਕਟਰ ਹੈ। ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੇ ਕੀਤੇ ਗਏ ਪੋਸਟਰ ਉੱਪਰ ਇਹ ਲਿਖਿਆ ਹੋਇਆ ਹੈ। ਫਿਲਹਾਲ ਉਹ ਆਪਣੀਆਂ ਅਦਾਵਾਂ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।