Afsana Khan-Saajz In Kapil Sharma House: ਪੰਜਾਬੀ ਗਾਇਕਾ ਅਫਸਾਨਾ ਖਾਨ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਪਾਲੀਵੁੱਡ ਦੇ ਨਾਲ-ਨਾਲ ਅਫਸਾਨਾ ਖਾਨ ਬਾਲੀਵੁੱਡ ਵਿੱਚ ਵੀ ਆਪਣੀ ਆਵਾਜ਼ ਦਾ ਜਲਵਾ ਦਿਖਾ ਚੁੱਕੀ ਹੈ। ਅਫਸਾਨਾ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦੁਆਰਾ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਪੰਜਾਬੀ ਗਾਇਕਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀ਼ਡੀਆ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਅਫਸਾਨਾ ਪਤੀ ਸਾਜ਼ ਨਾਲ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਮਹਿਮਾਨ ਬਣ ਪਹੁੰਚੀ। ਇਸ ਦੌਰਾਨ ਉਨ੍ਹਾਂ ਕਪਿਲ ਸ਼ਰਮਾ ਦੇ ਘਰ ਜਾ ਰਾਤ ਦੇ ਖਾਣੇ ਦਾ ਸੁਆਦ ਚੱਖਿਆ।
ਦਰਅਸਲ, ਅਫਸਾਨਾ ਖਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਤਸਵੀਰ ਸ਼ੇਅਰ ਕਰ ਪ੍ਰਸ਼ੰਸਕਾਂ ਨਾਲ ਆਪਣੀ ਖੁਸ਼ੀ ਜ਼ਾਹਿਰ ਕੀਤੀ। ਅਫਸਾਨਾ ਖਾਨ ਨੇ ਕਪਿਲ ਸ਼ਰਮਾ ਨਾਲ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ ਬੇਹੱਦ ਖੂਬਸੂਰਤ ਜੋੜੀ ਭਈਆ ਅਤੇ ਭਾਬੀਜਾਨ @kapilsharma 🙌❤️ @ginnichatrath ❤️ ਰਾਤ ਦੇ ਖਾਣੇ ਲਈ ਧੰਨਵਾਦ...
ਵਰਕਫਰੰਟ ਦੀ ਗੱਲ ਕਰਿਏ ਤਾਂ ਅਫਸਾਨਾ ਖਾਨ ਆਪਣੇ ਸਟੇਜ ਸ਼ੋਅ ਦੇ ਚੱਲਦੇ ਲਗਾਤਾਰ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਅਫਸਾਨਾ ਖਾਨ ਨੇ ਆਪਣਾ ਜਨਮਦਿਨ ਮਨਾਇਆ। ਜਿਸਦਾ ਸ਼ਾਨਦਾਰ ਵੀਡੀਓ ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ। ਇਸ ਤੋਂ ਇਲਾਵਾ ਅਫਸਾਨਾ ਖਾਨ ਅਕਸਰ ਆਪਣੇ ਪਰਿਵਾਰ ਨਾਲ ਵੀ ਸ਼ਾਨਦਾਰ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਉੱਪਰ ਪ੍ਰਸ਼ੰਸਕ ਆਪਣਾ ਖੂਬ ਪਿਆਰ ਲੁਟਾਉਂਦੇ ਹਨ।
ਫਿਲਹਾਲ ਅਫਸਾਨਾ ਖਾਨ ਆਪਣੇ ਪਤੀ ਸਾਜ਼ ਨਾਲ ਦੁਬਈ ਵਿੱਚ ਹੈ। ਇਸ ਦੌਰਾਨ ਉਹ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੀ ਹੈ। ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਹਨ।