Garry Sandhu on Kangana Ranaut: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਥੱਪੜ ਕਾਂਡ ਤੋਂ ਬਾਅਦ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਅਦਾਕਾਰਾ ਨਾਲ ਜੁੜੀ ਇੱਕ ਤੋਂ ਬਾਅਦ ਇੱਕ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਨੇ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਬਿਆਨ ਜਾਰੀ ਕਰਦੇ ਹੋਏ ਉਸ ਨੂੰ ਬਹਾਦਰ ਦੱਸਿਆ ਹੈ। ਅੰਮ੍ਰਿਤਪਾਲ ਸਿੰਘ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ, ਜਿਸ 'ਚ ਉਨ੍ਹਾਂ ਨੇ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੀ ਤਾਰੀਫ ਕੀਤੀ ਹੈ। ਹੁਣ ਅੰਮ੍ਰਿਤਪਾਲ ਤੋਂ ਬਾਅਦ ਪੰਜਾਬੀ ਗਾਇਕ ਗੈਰੀ ਸੰਧੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸਦੇ ਨਾਲ ਹੀ ਦਰਸ਼ਕਾਂ ਦਾ ਹਾਸਾ ਵੀ ਨਿਕਲ ਰਿਹਾ ਹੈ। 



ਦਰਅਸਲ, ਗੈਰੀ ਸੰਧੂ (Garry Sandhu) ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗੈਰੀ ਸੰਧੂ ਗਾਉਂਦੇ ਹੋਏ ਕੰਗਨਾ ਬਾਰੇ ਗੱਲ ਕਰ ਰਹੇ ਹਨ। ਜਿਸ ‘ਤੇ ਗਾਇਕ ਜੀ ਖ਼ਾਨ ਹੱਸਣ ਲੱਗ ਪਏ। ਦੋਵਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਤੇ ਦੋਵਾਂ ਦੇ ਫੈਨਸ ਦੇ ਵੱਲੋਂ ਵੀ ਖੂਬ ਕਮੈਂਟਸ ਆ ਰਹੇ ਹਨ ਅਤੇ ਸਰੋਤੇ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...






 


ਦੱਸ ਦਈਏ ਕਿ ਬੀਤੇ ਦਿਨੀਂ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਸੁਰਖੀਆਂ ‘ਚ ਰਿਹਾ ਹੈ। ਕੰਗਨਾ ਰਣੌਤ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਵੱਲੋਂ ਥੱਪੜ ਜੜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਨੇ ਤੂਲ ਫੜ੍ਹ ਲਿਆ ਸੀ, ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਹੁਣ ਕੁਲਵਿੰਦਰ ਕੌਰ ਨੂੰ ਬੰਗਲੌਰ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਪਰ ਇਹ ਖ਼ਬਰ ਨੂੰ ਗਲਤ ਕਰਾਰ ਦਿੰਦੇ ਹੋਏ ਅਧਿਕਾਰੀਆਂ ਦੇ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਕੁਲਵਿੰਦਰ ਕੌਰ ਨੂੰ ਸ਼ਿਫਟ ਨਹੀਂ ਕੀਤਾ ਗਿਆ ਬਲਕਿ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕੁਲਵਿੰਦਰ ਕੌਰ ਦੇ ਪਤੀ ਦਾ ਟਰਾਂਸਫਰ ਕੀਤਾ ਗਿਆ ਸੀ।