Jyoti Nooran: ਜੋਤੀ ਨੂਰਾਂ ਤੋਂ ਬਾਅਦ ਛੋਟੀ ਭੈਣ ਰਿਤੂ ਦਾ ਟੁੱਟਿਆ ਵਿਆਹੁਤਾ ਰਿਸ਼ਤਾ, ਪਤੀ ਨੇ ਲਗਾਏ ਗੰਭੀਰ ਦੋਸ਼; ਕਿਸੇ ਹੋਰ ਨਾਲ ਸਬੰਧ...
Ritu Nooran Marital Relationship: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੇ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਕਾਫੀ ਚਰਚਾ ਵਿੱਚ ਰਹੀ। ਦੱਸ ਦੇਈਏ ਕਿ ਗਾਇਕਾ ਸਾਬਕਾ ਪਤੀ ਕੁਨਾਲ ਪਾਸੀ ਤੋਂ ਵੱਖ ਹੋਣ ਤੋਂ ਬਾਅਦ ਉਸਮਾਨ...

Ritu Nooran Marital Relationship: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੇ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਕਾਫੀ ਚਰਚਾ ਵਿੱਚ ਰਹੀ। ਦੱਸ ਦੇਈਏ ਕਿ ਗਾਇਕਾ ਸਾਬਕਾ ਪਤੀ ਕੁਨਾਲ ਪਾਸੀ ਤੋਂ ਵੱਖ ਹੋਣ ਤੋਂ ਬਾਅਦ ਉਸਮਾਨ ਨਾਲ ਵਿਆਹੁਤਾ ਰਿਸ਼ਤਾ ਨਿਭਾ ਰਹੀ ਹੈ। ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਜੋਤੀ ਨੂਰਾਂ ਤੋਂ ਬਾਅਦ ਹੁਣ ਉਨ੍ਹਾਂ ਦੀ ਛੋਟੀ ਭੈਣ ਰਿਤੂ ਨੂਰਾਂ ਦਾ ਵਿਆਹੁਤਾ ਰਿਸ਼ਤਾ ਵੀ ਟੁੱਟ ਗਿਆ ਹੈ। ਰਿਤੂ ਅਤੇ ਉਨ੍ਹਾਂ ਦੇ ਪਤੀ ਵੱਲੋਂ ਇੱਕ-ਦੂਜੇ ਉੱਪਰ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਜਿਨ੍ਹਾਂ ਨੇ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ।
ਦੱਸ ਦੇਈਏ ਕਿ ਮਸ਼ਹੂਰ ਗਾਇਕਾ ਜੋਤੀ ਨੂਰਾਂ ਦੀ ਭੈਣ ਅਤੇ ਗਾਇਕਾ ਰਿਤੂ ਨੂਰਾਂ ਦੇ ਵਿਆਹੁਤਾ ਰਿਸ਼ਤੇ ਵਿੱਚ ਕਲੇਸ਼ ਚੱਲ ਰਿਹਾ ਹੈ। ਰਿਤੂ ਦੇ ਪਤੀ ਰੁਦਰ ਸੰਧੂ ਵਿੱਲੋਂ ਗਾਇਕਾ ਉੱਪਰ ਕਿਸੇ ਹੋਰ ਨਾਲ ਨਜ਼ਾਇਜ਼ ਸਬੰਧਾਂ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ। ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਕਈ ਵੀਡੀਓ ਸ਼ੇਅਰ ਕਰਕੇ ਇਹ ਦੋਸ਼ ਲਗਾਏ ਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਿੱਚ ਉਸ ਸ਼ਖਸ਼ ਦਾ ਵੀ ਖੁਲਾਸਾ ਹੋਇਆ ਹੈ, ਜਿਸ ਨਾਲ ਰਿਤੂ ਦਾ ਨਾਮ ਜੋੜਿਆ ਜਾ ਰਿਹਾ ਹੈ।
View this post on Instagram
ਦਰਅਸਲ, ਗਾਇਕਾ ਰਿਤੂ ਦਾ ਨਾਮ ਉਨ੍ਹਾਂ ਦੇ ਹੀ ਮੈਨੇਜਰ ਅਤੇ ਗਾਇਕ ਮੰਗੀ ਖਾਨ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ ਗਾਇਕਾ ਰਿਤੂ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਗਲਤ ਦੱਸਿਆ ਗਿਆ ਹੈ। ਇਸਦੇ ਨਾਲ ਹੀ ਮੰਗੀ ਖਾਨ ਦੀ ਪਤਨੀ ਵੱਲੋਂ ਵੀ ਰਿਤੂ ਉੱਪਰ ਗੰਭੀਰ ਦੋਸ਼ ਲਗਾਏ ਗਏ ਅਤੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਗਈਆਂ। ਸੋਸ਼ਲ ਮੀਡੀਆ ਉੱਪਰ ਵਾਈਰਲ ਹੋ ਰਹੀਆਂ ਵੀਡੀਓ ਨੂੰ ਵੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਹੁਣ ਜੋਤੀ ਨੂਰਾਂ ਵਾਂਗ ਉਨ੍ਹਾਂ ਦੀ ਭੈਣ ਰਿਤੂ ਦਾ ਵਿਆਹੁਤਾ ਰਿਸ਼ਤਾ ਵੀ ਟੁੱਟ ਚੁੱਕਿਆ ਹੈ। ਜਿਸ ਵਿੱਚ ਦੋਵਾਂ ਵੱਲੋਂ ਇੱਕ-ਦੂਜੇ ਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
View this post on Instagram
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















