Sidhu Moosewala: 'SYL' ਤੇ 'VAAR' ਮਗਰੋਂ ਹੁਣ 'Mera Na' ਦਾ ਜਲਵਾ, ਮੌਤ ਤੋਂ ਬਾਅਦ ਵੀ ਮੂਸੇਵਾਲਾ ਦਾ ਮਿਊਜ਼ਿਕ ਇੰਡਸਟਰੀ 'ਚ ਡੰਕਾ
Sidhu Moosewala: ਅੱਜ ਫਿਰ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਸੋਸ਼ਲ ਮੀਡੀਆ ਉੱਪਰ ਛਾਏ ਹੋਏ ਹਨ। ਅੱਜ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' ਲਾਂਚ ਕੀਤਾ ਗਿਆ ਹੈ।
Sidhu Moosewala: ਅੱਜ ਫਿਰ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਸੋਸ਼ਲ ਮੀਡੀਆ ਉੱਪਰ ਛਾਏ ਹੋਏ ਹਨ। ਅੱਜ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' ਲਾਂਚ ਕੀਤਾ ਗਿਆ ਹੈ। ਲੋਕਾਂ ਲਈ ਸਿੱਧੂ ਮੂਸੇਵਾਲਾ ਲਈ ਪਿਆਰ ਦਾ ਅੰਦਾਜਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਗੀਤ ਰਿਲੀਜ਼ ਹੁੰਦੇ ਹੀ ਵਿਊਜ਼ ਮਿਲੀਅਨਾਂ ਵਿੱਚ ਪਹੁੰਚ ਗਏ। ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ 8 ਨਵੰਬਰ ਨੂੰ ਸਿੱਧੂ ਮੂਸੇਵਾਲਾ ਦਾ ਦੂਜਾ ਗੀਤ 'ਵਾਰ' ਲਾਂਚ ਕੀਤਾ ਗਿਆ ਸੀ। ਇਸ ਗੀਤ ਨੂੰ ਲਾਂਚ ਹੋਣ ਤੋਂ ਬਾਅਦ ਹੁਣ ਤੱਕ 44 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਮਹਾਨ ਸਿੱਖ ਯੋਧੇ ਹਰੀ ਸਿੰਘ ਨਲਵਾ 'ਤੇ ਇਹ ਗੀਤ ਗਾਇਆ ਸੀ। ਸਰਦਾਰ ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦਾ ਜਰਨੈਲ ਸੀ। ਮਹਾਨ ਯੋਧਾ ਹਰੀ ਸਿੰਘ ਨਲਵਾ ਨੇ ਪਠਾਣਾਂ ਵਿਰੁੱਧ ਕਈ ਲੜਾਈਆਂ ਦੀ ਅਗਵਾਈ ਕੀਤੀ ਤੇ ਮਹਾਰਾਜਾ ਰਣਜੀਤ ਸਿੰਘ ਨੂੰ ਜਿੱਤ ਦਿਵਾਈ ਸੀ।
ਮੌਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਸਭ ਤੋਂ ਪਹਿਲਾ ਗੀਤ SYL 23 ਜੂਨ ਨੂੰ ਆਇਆ ਸੀ। ਇਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਜਾਣ ਕੇ ਹੈਰਾਨ ਹੋਓਗੇ ਕਿ ਇਸ ਗੀਤ ਨੂੰ 72 ਘੰਟਿਆਂ ਵਿੱਚ ਹੀ 27 ਮਿਲੀਅਨ ਵਿਊਜ਼ ਮਿਲ ਗਏ ਸੀ। ਇਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।
ਦਰਅਸਲ SYL ਮੁੱਦਾ ਅਜੇ ਵੀ ਪੰਜਾਬ ਤੇ ਹਰਿਆਣਾ ਦਰਮਿਆਨ ਤਣਾਅ ਪੈਦਾ ਕਰ ਰਿਹਾ ਹੈ। ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ ਵਿੱਚ ਆ ਗਏ ਸੀ। ਜਟਾਣਾ ਨੇ ਚੰਡੀਗੜ੍ਹ 'ਚ ਦੋ ਅਫਸਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਗੀਤ ਅੱਜ ਵੀ ਵਿਦੇਸ਼ਾਂ 'ਚ ਖੂਬ ਸੁਣਿਆ ਜਾਂਦਾ ਹੈ।
ਇਹ ਵੀ ਪੜ੍ਹੋ: Punjab Police Action: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! 5869 ਘਰਾਂ ਦੀ ਚੈਕਿੰਗ ਮਗਰੋਂ 322 ਸ਼ੱਕੀ ਦਬੋਚੇ
ਦੱਸ ਦਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਦੋਸਤਾਂ ਨਾਲ ਥਾਰ ਜੀਪ ਵਿੱਚ ਜਾ ਰਹੇ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕਰਕੇ ਗੰਨਮੈਨ ਵਾਪਸ ਲੈ ਲਏ ਸਨ। ਇਸ ਕਤਲ ਦੀ ਜ਼ਿੰਮੇਵਾਰੀ ਅਮਰੀਕਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ। ਇਸ ਕਤਲ ਵਿੱਚ ਹੁਣ ਤੱਕ 34 ਦੇ ਕਰੀਬ ਮੁਲਜ਼ਮ ਨਾਮਜ਼ਦ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 4 ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹੀਆਂ ਲਈ ਪਏਗਾ ਸ਼ਰਾਬ ਦਾ ਸੋਕਾ! ਪੰਜਵੀਂ ਵਾਰ ਵੀ ਨਹੀਂ ਮਿਲੇ ਠੇਕੇਦਾਰ