Rihai Song: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ 'ਤੇ ਬੈਨ ਤੋਂ ਬਾਅਦ ਹੁਣ ਗਾਇਕ ਕੰਵਰ ਗਰੇਵਾਲ ਦੇ 'ਰਿਹਾਈ' ਗਾਣੇ 'ਤੇ ਬੈਨ ਲਗਾ ਦਿੱਤਾ ਗਿਆ ਹੈ। ਯੂਟਿਊਬ ਵੱਲੋਂ ਭਾਰਤ 'ਚ ਇਹ ਗਾਣਾ ਬੈਨ ਕਰ ਦਿੱਤਾ ਗਿਆ ਹੈ।
ਇਸ ਗਾਣੇ 'ਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਆਖੀ ਗਈ ਹੈ ਅਤੇ ਭਾਰਤ ਸਰਕਾਰ ਵੱਲੋਂ ਕਾਨੂੰਨੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ SYL 'ਤੇ ਪਾਬੰਦੀ ਲਾਈ ਗਈ ਸੀ। ਇਸ ਗਾਣੇ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਉਠਾਇਆ ਗਿਆ ਸੀ।
ਦੇਸ਼ ਵਿਦੇਸ਼ 'ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿਟਰ ਆਊਂਟ ਵੀ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ । ਫੇਸਬੁੱਕ 'ਤੇ ਪੋਸਟ ਸ਼ੇਅਰ ਕਰਕੇ ਉਹਨਾਂ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਸੀ।
ਜ਼ਿਕਰਯੋਗ ਹੈ ਕਿ ਕਿਸਾਨਾਂ ਦੀ ਹਿਮਾਇਤ ਕਰਨ ਵਾਲਾ ‘ਟਰੈਟਰ ਟੂ ਟਵਿੱਟਰ’ (Tractor2twitr) ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਸੀ। ਭਾਰਤ ਵਿੱਚ ਇਸ ਅਕਾਊਂਟ ਨੂੰ ਸਸਪੈਂਡ ਕਰ ਦਿੱਤਾ ਗਿਆ ।
ਕਿਸਾਨ ਅੰਦੋਲਨ ਬਾਰੇ ਟਿੱਪਣੀ 'ਤੇ ਘਿਰੀ ਕੰਗਨਾ ਰਣੌਤ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, 11 ਜੁਲਾਈ ਨੂੰ ਸੁਣਵਾਈ
ਕਿਸਾਨ ਅੰਦੋਲਨ ਵੇਲੇ ਇਸ ਅਕਾਊਂਟ ਨੇ ਵੱਡੀ ਭੂਮਿਕਾ ਨਿਭਾਈ ਸੀ। ਇਸ ਹੈਂਡਲ ਤੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਟਵੀਟ ਕੀਤੇ ਜਾਂਦੇ ਸਨ। ਕਿਸਾਨੀ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਟਵਿੱਟਰ ਟ੍ਰੈਂਡ ਕਰਵਾਏ ਜਾਂਦੇ ਸਨ।
Shinzo Abe News: ਸ਼ਿੰਜੋ ਆਬੇ ਦੀ ਮੌਤ 'ਤੇ ਪੀਐਮ ਮੋਦੀ ਨੇ ਦੇਸ਼ ਵਿੱਚ ਇੱਕ ਦਿਨ ਦੇ ਰਾਸ਼ਟਰੀ ਸੋਗ ਦਾ ਕੀਤਾ ਐਲਾਨ