Rupinder Handa Health Update: ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਇਸਦੀ ਵਜ੍ਹਾਂ ਉਨ੍ਹਾਂ ਦਾ ਕੋਈ ਗੀਤ ਨਹੀਂ ਸਗੋਂ ਸਿਹਤ ਹੈ। ਦਰਅਸਲ, ਹਾਲ ਹੀ ਵਿੱਚ ਸਿਹਤ ਸੰਬੰਧੀ ਪਰੇਸ਼ਾਨੀਆਂ ਦੇ ਚੱਲਦੇ ਗਾਇਕਾ ਹਸਪਤਾਲ ਵਿੱਚ ਭਰਤੀ ਹੋਈ ਸੀ। ਇਸ ਦੌਰਾਨ ਗਾਇਕਾ ਨੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਸੀ। ਜਿਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ ਰੁਪਿੰਦਰ ਹਾਂਡਾ ਦੀ ਵੀਡੀਓ ਦੀ ਕੈਪਸ਼ਨ 'ਚ ਲਿਿਖਿਆ ਗਿਆ ਹੈ, 'ਤੁਹਾਡੇ ਸਭ ਦੀਆਂ ਸ਼ੁੱਭਕਾਮਨਾਵਾਂ ਲਈ ਸ਼ੁਕਰੀਆ। ਹੁਣ ਸਭ ਠੀਕ ਹੈ। ਇਸ ਵਿਚਕਾਰ ਗਾਇਕਾ ਦੀ ਇੱਕ ਹੋਰ ਤਸਵੀਰ ਸਾਹਮਣੇ ਆਈ ਹੈ। ਜਿਸ ਵਿੱਚ ਉਸਦੇ ਤੰਦਰੁਸਤ ਹੋਣ ਦਾ ਸਾਫ ਪਤਾ ਲੱਗ ਰਿਹਾ ਹੈ। 



ਦਰਅਸਲ, ਗਾਇਕਾ ਦੀ ਕਰੀਬੀ ਦੋਸਤ ਰੂਬੀ ਸੈਣੀ (Rubysaini) ਵੱਲੋਂ ਇਹ ਤਸਵੀਰ ਸਾਂਝੀ ਕੀਤੀ ਗਈ ਹੈ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਲਿਖਿਆ, ਜਲਦੀ ਠੀਕ ਹੋਵੋ... ਇਸ ਤਸਵੀਰ ਵਿੱਚ ਤੁਸੀ ਦੇਖ ਸਕਦੇ ਹੋ ਰੁਪਿੰਦਰ ਹਾਂਡਾ ਮੁਸਕੁਰਾਉਂਦੇ ਹੋਏ ਦਿਖਾਈ ਦੇ ਰਹੀ ਹੈ। ਜਿਸ ਤੋਂ ਬਾਅਦ ਇਹ ਕਿਹਾ ਜਾ ਸਕਦਾ ਹੈ ਕਿ ਉਹ ਹੁਣ ਠੀਕ ਹਨ।





 
ਦੱਸ ਦੇਈਏ ਕਿ ਰੁਪਿੰਦਰ ਹਾਂਡਾ ਵੱਲੋਂ ਇੱਕ ਤਸਵੀਰ ਸਾਂਝੀ ਕਰ ਸੋਸ਼ਲ ਮੀਡੀਆ ਤੋਂ ਬ੍ਰੇਕ ਲੈਣ ਦਾ ਐਲਾਨ ਕੀਤਾ ਗਿਆ ਸੀ। ਇਸਦਾ ਕਾਰਨ ਉਨ੍ਹਾਂ ਆਪਣੀ ਸਿਹਤ ਸੰਬੰਧੀ ਪਰੇਸ਼ਾਨੀ ਦੱਸਿਆ। ਇਸ ਉੱਪਰ ਪ੍ਰਸ਼ੰਸ਼ਕਾਂ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਦੀ ਅਰਦਾਸ ਕੀਤੀ। ਦੱਸ ਦੇਈਏ ਕਿ ਹਾਂਡਾ ਦੀ ਟੀਮ ਉਸਦਾ ਸੋਸ਼ਲ ਮੀਡੀਆ ਅਕਾਊਂਟ ਸੰਭਾਲ ਰਹੀ ਹੈ। 

ਕਾਬਿਲੇਗੌਰ ਹੈ ਕਿ ਰੁਪਿੰਦਰ ਹਾਂਡਾ ਉਨ੍ਹਾਂ ਪੰਜਾਬੀ ਗਾਇਕਾ ਵਿੱਚ ਸ਼ਾਮਲ ਹੈ, ਜਿਸਨੇ ਆਪਣੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਬਣਾਈ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਆਪਣੇ ਸਟਾਈਲਿਸ਼ ਅੰਦਾਜ਼ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਅਕਸਰ ਆਪਣੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਫਿਲਹਾਲ ਸੋਸ਼ਲ ਮੀਡੀਆ ਤੋਂ ਬ੍ਰੇਕ ਦੇ ਐਲਾਨ ਦੇ ਬਾਅਦ ਪ੍ਰਸ਼ੰਸ਼ਕ ਵੀ ਪਰੇਸ਼ਾਨ ਹੋ ਗਏ ਸੀ। ਹੁਣ ਰੁਪਿੰਦਰ ਹਾਂਡਾ ਦਰਸ਼ਕਾਂ ਵਿੱਚ ਕਦੋਂ ਤੱਕ ਵਾਪਸੀ ਕਰੇਗੀ ਇਸ ਬਾਰੇ ਉਨ੍ਹਾਂ ਕੋਈ ਜਾਣਕਾਰੀ ਸਾਂਝੀ ਨਹੀਂ ਦਿੱਤੀ ਹੈ।