Akshay Kumar: ਅਕਸ਼ੈ ਕੁਮਾਰ ਨੇ ਗੁਰਪ੍ਰੀਤ ਘੁੱਗੀ ਨੂੰ ਫਿਲਮ ਮਸਤਾਨੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ, ਬੋਲੇ- ਪੂਰੀ ਟੀਮ...
Akshay Kumar Give Best Wishes To Punjabi Film Mastaney Team: ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ, ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ ਮਲਟੀਸਟਾਰਰ ਫਿਲਮ 'ਮਸਤਾਨੇ' ਲਗਾਤਾਰ ਸੁਰਖੀਆਂ ਬਟੋਰ ਰਹੀ ਹੈ
Akshay Kumar Give Best Wishes To Punjabi Film Mastaney Team: ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ, ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ ਮਲਟੀਸਟਾਰਰ ਫਿਲਮ 'ਮਸਤਾਨੇ' ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਦਾ ਬਾਲੀਵੁੱਡ ਵਿੱਚ ਵੀ ਬੋਲਬਾਲਾ ਹੈ। ਦਰਅਸਲ, ਇਹ ਫਿਲਮ ਕਈ ਭਾਸ਼ਾਵਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਪੰਜਾਬੀਆਂ ਦੇ ਨਾਲ-ਨਾਲ ਬਾਲੀਵੁੱਡ ਸਿਤਾਰੇ ਵੀ ਫਿਲਮ ਦੀ ਪੂਰੀ ਟੀਮ ਨੂੰ ਸ਼ੁੱਭਕਾਮਨਾਵਾਂ ਦੇ ਰਹੇ ਹਨ। ਇਸ ਵਿਚਾਲੇ ਬਾੱਲੀਵੁੱਡ ਖਿਲਾੜੀ ਅਕਸ਼ੈ ਕੁਮਾਰ ਨੇ ਫਿਲਮ ਮਸਤਾਨੇ ਦੀ ਪੂਰੀ ਟੀਮ ਨੂੰ ਪੋਸਟ ਸਾਂਝੀ ਕਰ ਸ਼ੁੱਭਕਾਮਾਨਾਵਾਂ ਦਿੱਤੀਆਂ ਹਨ।
ਦਰਅਸਲ, ਅਕਸ਼ੈ ਕੁਮਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਫਿਲਮ ਦਾ ਪੋਸਟਰ ਸ਼ੇਅਰ ਕਰ ਖਾਸ ਕੈਪਸ਼ਨ ਦਿੱਤੀ ਹੈ। ਅਕਸ਼ੈ ਨੇ ਲਿਖਦੇ ਹੋਏ ਕਿਹਾ ਸਿੱਖਾਂ ਦੀ ਬਹਾਦਰੀ ਅਤੇ ਜਜ਼ਬੇ ਦੀ ਖੂਬਸੂਰਤੀ ਨਾਲ ਕੈਪਚਰਿੰਗ #ਮਸਤਾਨੇ ਇੱਕ ਵੱਡੇ ਕੈਨਵਸ ਉੱਤੇ ਬਣੇ ਇੱਕ ਦਿਲਚਸਪ ਪੀਰੀਅਡ ਡਰਾਮੇ ਵਾਂਗ ਜਾਪਦੀ ਹੈ। ਮੇਰੇ ਦੋਸਤ @ghuggigurpreet ਅਤੇ ਪੂਰੀ ਟੀਮ ਨੂੰ ਮੇਰੀਆਂ ਸ਼ੁਭਕਾਮਨਾਵਾਂ ਭੇਜ ਰਿਹਾ ਹਾਂ। 25 ਅਗਸਤ ਨੂੰ ਸਿਨੇਮਾਘਰਾਂ 'ਚ ਜ਼ਰੂਰ ਦੇਖੋ। ਰਬ ਰਾਖਾ...
ਕਾਬਿਲੇਗੌਰ ਹੈ ਕਿ ਫਿਲਮ ਦਾ ਟੀਜ਼ਰ ਤੋਂ ਬਾਅਦ ਟ੍ਰੇਲਰ ਵੀ ਰਿਲੀਜ਼ ਕਰ ਦਿੱਤਾ ਗਿਆ ਸੀ। ਖਾਸ ਗੱਲ ਇਹ ਹੈ ਕਿ ਇਹ ਪਹਿਲੀ ਫਿਲਮ ਹੈ ਜਿਸ ਦਾ ਟ੍ਰੇਲਰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਗਿਆ। ਇਸਦੀ ਜਾਣਕਾਰੀ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਵੱਲੋਂ ਖੁਦ ਸਾਂਝੀ ਕੀਤੀ ਗਈ ਸੀ। ਦੱਸ ਦੇਈਏ ਕਿ ਇਸ ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਨੂੰ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ।
ਇਸ ਫਿਲਮ ਵਿੱਚ ਬਾਲੀਵੁੱਡ ਫਿਲਮ ਇੰਡਸਟਰੀ ਦੇ ਖਲਨਾਇਕ ਰਾਹੁਲ ਦੇਵ ਵੀ ਦਿਖਾਈ ਦੇਣਗੇ। ਦੱਸ ਦੇਈਏ ਕਿ ਪੰਜਾਬੀ ਫਿਲਮਾਂ ਵਿੱਚ ਬਾਲੀਵੁੱਡ ਕਲਾਕਾਰਾਂ ਦਾ ਨਜ਼ਰ ਆਉਣਾ ਪੰਜਾਬੀਆਂ ਲਈ ਵੀ ਸ਼ਾਨ ਦੀ ਗੱਲ ਹੈ। ਇਸ ਤੋਂ ਇਲ਼ਾਵਾ ਪਾਲੀਵੁੱਡ ਦੇ ਕਈ ਸਿਤਾਰੇ ਵੀ ਬਾਲੀਵੁੱਡ ਇੰਡਸਟਰੀ ਵਿੱਚ ਕਮਾਲ ਦਿਖਾ ਰਹੇ ਹਨ। ਤਰਸੇਮ ਜੱਸੜ ਦੇ ਚੌਹਣ ਵਾਲਿਆਂ ਨੂੰ ਦੱਸ ਦਈਏ ਕਿ ਫਿਲਮ "ਮਸਤਾਨੇ" ਜਲਦ ਫਿਲਮ 25 ਅਗਸਤ ਨੂੰ ਸਿਨੇਮਾਂ ਘਰਾਂ ਵਿੱਚ ਰਿਲੀਜ਼ ਹੋਵੇਗੀ।