Amar Singh Chamkila: ਚਮਕੀਲੇ ਨਾਲ ਨਹੀਂ ਹੋਇਆ ਸੀ ਅਮਰਜੋਤ ਦਾ ਵਿਆਹ, ਪਹਿਲੀ ਪਤਨੀ ਗੁਰਮੇਲ ਬੋਲੀ- '15 ਸਾਲ ਤੱਕ ਕੇਸ ਚੱਲਿਆ'
Gurmail Kaur Amar Singh Chamkila-Amarjot Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਫਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਲਗਾਤਾਰ ਸੁਰਖੀਆਂ
Gurmail Kaur Amar Singh Chamkila-Amarjot Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਫਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਚਮਕੀਲਾ ਦੀ ਬਾਇਓਪਿਕ ਰਿਲੀਜ਼ ਹੋਣ ਤੋਂ ਬਾਅਦ ਕਲਾਕਾਰ ਦੀ ਜ਼ਿੰਦਗੀ ਨਾਲ ਜੁੜੇ ਕਈ ਲੋਕ ਸਾਹਮਣੇ ਆ ਰਹੇ ਹਨ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀਆਂ ਧੀਆਂ ਅਤੇ ਪਹਿਲੀ ਪਤਨੀ ਗੁਰਮੇਲ ਕੌਰ ਵੀ ਕਈ ਇੰਟਰਵਿਊ ਦਿੰਦੇ ਹੋਏ ਨਜ਼ਰ ਆਈ। ਇਸ ਵਿਚਾਲੇ ਉਨ੍ਹਾਂ ਦੇ ਇੱਕ ਇੰਟਰਵਿਊ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਚਮਕੀਲਾ ਅਤੇ ਅਮਰਜੋਤ ਦੇ ਵਿਆਹ ਬਾਰੇ ਗੱਲ ਕਰਦੇ ਹੋਏ ਨਜ਼ਰ ਆ ਰਹੀ ਹੈ।
ਦਰਅਸਲ, ’Savera Star Talks’ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਚਮਕੀਲੇ ਦੀ ਪਹਿਲੀ ਪਤਨੀ ਗੁਰਮੇਲ ਕੌਰ ਨੇ ਹੈਰਾਨੀਜਨਕ ਖੁਲਾਸਾ ਕੀਤਾ ਹੈ। ਉਨ੍ਹਾਂ ਚਮਕੀਲੇ ਅਤੇ ਅਮਰਜੋਤ ਦੇ ਵਿਆਹ ਬਾਰੇ ਗੱਲ ਕੀਤੀ। ਅਸਲ ਵਿੱਚ ਗੁਰਮੇਲ ਕੌਰ ਤੋਂ ਪੁੱਛਿਆ ਗਿਆ ਕਿ ਚਮਕੀਲੇ ਤੇ ਅਮਰਜੋਤ ਦੇ ਵਿਆਹ ਬਾਰੇ ਤੁਹਾਨੂੰ ਪਤਾ ਸੀ ਤਾਂ ਉਨ੍ਹਾਂ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਦੋਵਾਂ ਦਾ ਵਿਆਹ ਨਹੀਂ ਹੋਇਆ ਸੀ, 15 ਸਾਲ ਤੱਕ ਕੇਸ ਚੱਲਿਆ। ਚਮਕੀਲੇ ਦਾ ਵਿਆਹ ਸਿਰਫ ਮੇਰੇ ਨਾਲ ਹੋਇਆ ਸੀ। ਹਾਲਾਂਕਿ ਮਰਹੂਮ ਗਾਇਕ ਦੀਆਂ ਦੋਵੇਂ ਪਤਨੀਆਂ ਇੱਕੋ ਘਰ ਵਿੱਚ ਇਕੱਠੇ ਰਹਿੰਦੀਆਂ ਸੀ।
ਦੱਸ ਦੇਈਏ ਕਿ ਨੈੱਟਫਲਿਕਸ ‘ਤੇ ਰਿਲੀਜ਼ ਹੋਈ ਫਿਲਮ ਚਮਕੀਲਾ ਨੂੰ ਇਮਤਿਆਜ਼ ਅਲੀ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ। ਇਸ ਵਿੱਚ ਦਿਲਜੀਤ ਦੋਸਾਂਝ ਨੇ ਚਮਕੀਲਾ ਦਾ ਕਿਰਦਾਰ ਨਿਭਾਇਆ ਹੈ। ਪਰਿਣੀਤੀ ਚੋਪੜਾ ਨੇ ਅਮਰਜੋਤ ਦਾ ਕਿਰਦਾਰ ਨਿਭਾਇਆ ਹੈ। 12 ਅਪ੍ਰੈਲ ਨੂੰ ਰਿਲੀਜ਼ ਹੋਈ ਇਸ ਫਿਲਮ ਦਾ ਕ੍ਰੇਜ਼ ਹਾਲੇ ਤੱਕ ਪ੍ਰਸ਼ੰਸਕਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ, ਉਹ ਇਸ ਫਿਲਮ ਦੇ ਗੀਤਾਂ ਉੱਪਰ ਲਗਾਤਾਰ ਰੀਲਜ਼ ਬਣਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।