Jyoti Nooran controversies In Jalandhar: ਪੰਜਾਬੀ ਗਾਇਕਾ ਜੋਤੀ ਨੂਰਾਂ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਸੂਫ਼ੀ ਗਾਇਕਾ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਲੰਬੇ ਸਮੇਂ ਤੋਂ ਆਪਣੀ ਵਿਆਹੁਤਾ ਜ਼ਿੰਦਗੀ ਦੇ ਚੱਲਦੇ ਸੂਫ਼ੀ ਗਾਇਕਾ ਚਰਚਾ ਵਿੱਚ ਹੈ। ਇਸ ਦੌਰਾਨ ਇੱਕ ਹੋਰ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਜਲੰਧਰ ਦੇ ਨਕੋਦਰ ਰੋਡ 'ਤੇ ਸਥਿਤ ਇਕ ਰੈਸਟੋਰੈਂਟ 'ਚ ਬੀਤੀ ਰਾਤ ਉਸ ਦੇ ਸਾਥੀਆਂ ਨੇ ਨਸ਼ੇ ਦੀ ਹਾਲਤ 'ਚ ਪ੍ਰਸ਼ੰਸਕਾਂ ਵਿੱਚ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਨੇੜਲੇ ਪੈਟਰੋਲ ਪੰਪ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ।

Continues below advertisement





ਦੈਨਿਕ ਭਾਸਕਰ ਦੀ ਖਬਰ ਮੁਤਾਬਕ ਹਮਲੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਸਚਿਨ ਬੱਗਾ ਵਾਸੀ ਸਤਨਾਮ ਨਗਰ ਵਜੋਂ ਹੋਈ ਹੈ। ਉਸ ਦੇ ਖੱਬੇ ਹੱਥ ਵਿੱਚ ਸੱਟ ਜ਼ਿਆਦਾ ਹੈ। ਸਿਵਲ ਹਸਪਤਾਲ 'ਚ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਇਸ ਦੌਰਾਨ ਜਖ਼ਮੀ ਵਿਅਕਤੀ ਸਚਿਨ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਣੇ ਮੁਹਾਲੀ ਤੋਂ ਆ ਰਿਹਾ ਸੀ। ਰਸਤੇ ਵਿੱਚ ਨਕੋਦਰ ਰੋਡ ’ਤੇ ਇੱਕ ਰੈਸਟੋਰੈਂਟ ਵਿੱਚ ਖਾਣ-ਪੀਣ ਲਈ ਰੁਕੇ। ਜੋਤੀ ਨੂਰਾਂ ਵੀ ਆਪਣੇ ਸਾਥੀਆਂ ਨਾਲ ਉਥੇ ਪਹੁੰਚ ਗਈ। ਉਸ ਨੇ ਜੋਤੀ ਨੂੰ ਸੈਲਫੀ ਲਈ ਬੇਨਤੀ ਕੀਤੀ। ਉਹ ਸੈਲਫੀ ਲੈ ਰਿਹਾ ਸੀ ਤਾਂ ਜੋਤੀ ਦੀ ਟੀਮ ਦੇ ਮੈਂਬਰਾਂ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ।


ਇਸ ਦੌਰਾਨ ਗੱਲ ਇੰਨੀ ਵੱਧ ਗਈ ਕਿ ਦੋਵਾਂ ਵਿਚਕਾਰ ਹੱਥੋਪਾਈ ਹੋਣ ਲੱਗੀ। ਇਸ ਤੋਂ ਬਾਅਦ ਉਨ੍ਹਾਂ ਨੇ ਲੜਨ ਆਪਣੀਆਂ ਤਲਵਾਰਾਂ ਕੱਢ ਲਈਆਂ 'ਤੇ ਹਮਲਾ ਕਰ ਦਿੱਤਾ।ਜਦੋਂ ਕਿ ਬਾਅਦ ਵਿੱਚ ਉਨ੍ਹਾਂ ਨੂੰ ਰੈਸਟੋਰੈਂਟ ਤੋਂ ਬਾਹਰ ਕੱਢ ਦਿੱਤਾ ਗਿਆ। ਬੱਗਾ ਨੇ ਦੱਸਿਆ ਕਿ ਜੋਤੀ ਨੂਰਾਨ ਨਸ਼ੇ ਦੀ ਹਾਲਤ ਵਿੱਚ ਸੀ। ਬੱਗਾ ਨੇ ਦੱਸਿਆ ਕਿ ਜਦੋਂ ਉਸ ਦੇ ਸਾਥੀਆਂ ਨੇ ਹੱਥ ਖੜ੍ਹੇ ਕਰ ਦਿੱਤੇ ਤਾਂ ਜੋਤੀ ਨੂਰਾਂ ਨੇ ਵੀ ਉਨ੍ਹਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ ਅਤੇ ਉਹ  ਮੁਲਜ਼ਮਾਂ ਦੀ ਪਛਾਣ ਕਰ ਰਹੀ ਹੈ। ਗਾਇਕਾ ਦੀ ਗੱਲ ਕਰਿਏ ਤਾਂ ਇਸ ਮਾਮਲੇ ਉੱਪਰ ਹਾਲੇ ਤੱਕ ਉਸ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।