Ammy Virk: ਐਮੀ ਵਿਰਕ ਨਹੀਂ ਰਣਜੀਤ ਬਾਵਾ ਸੀ ਫਿਲਮ 'ਸੁਫਨਾ' ਦੀ ਪਹਿਲੀ ਪਸੰਦ, ਜਾਣੋ ਕਿਉਂ ਨਹੀਂ ਬਣ ਸਕੇ ਜਗਜੀਤ
Ranjit Bawa On Sufna Movie: ਪੰਜਾਬੀ ਗਾਇਕ ਰਣਜੀਤ ਬਾਵਾ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਲੈਂਬਰਗਿੰਨੀ' ਦੇ ਚੱਲਦੇ ਸੁਰਖੀਆਂ ਵਿੱਚ ਹਨ। ਇਸ ਫਿਲਮ ਵਿੱਚ ਬਾਵਾ ਪਹਿਲੀ ਵਾਰ ਅਦਾਕਾਰਾ ਮਾਹਿਰਾ ਨਾਲ ਰੋਮਾਂਸ ਕਰਦੇ ਹੋਏ ਦਿਖਾਈ
Ranjit Bawa On Sufna Movie: ਪੰਜਾਬੀ ਗਾਇਕ ਰਣਜੀਤ ਬਾਵਾ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਲੈਂਬਰਗਿੰਨੀ' ਦੇ ਚੱਲਦੇ ਸੁਰਖੀਆਂ ਵਿੱਚ ਹਨ। ਇਸ ਫਿਲਮ ਵਿੱਚ ਬਾਵਾ ਪਹਿਲੀ ਵਾਰ ਅਦਾਕਾਰਾ ਮਾਹਿਰਾ ਨਾਲ ਰੋਮਾਂਸ ਕਰਦੇ ਹੋਏ ਦਿਖਾਈ ਦਿੱਤੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਫਿਲਮ ਪ੍ਰਮੋਸ਼ਨ ਦੇ ਦੌਰਾਨ ਰਣਜੀਤ ਬਾਵਾ ਨੇ ਐਮੀ ਵਿਰਕ ਅਤੇ ਅਦਾਕਾਰਾ ਤਾਨੀਆ ਦੀ ਫਿਲਮ ਸੁਫਨਾ ਨੂੰ ਲੈ ਵੱਡਾ ਖੁਲਾਸਾ ਕੀਤਾ ਹੈ। ਜਿਸ ਨੂੰ ਜਾਣ ਤੁਸੀ ਵੀ ਹੈਰਾਨ ਰਹਿ ਜਾਵੋਗੇ।
View this post on Instagram
ਦਰਅਸਲ, ਰਣਜੀਤ ਬਾਵਾ ਨੇ ਆਪਣੀ ਫਿਲਮ 'ਲੈਂਬਰਗਿੰਨੀ' ਦੇ ਪ੍ਰਮੋਸ਼ਨ ਦੌਰਾਨ ਦੱਸਿਆ ਕਿ ਫਿਲਮ ਸੁਫਨਾ ਪਹਿਲਾਂ ਉਨ੍ਹਾਂ ਕੋਲ ਆਈ ਸੀ। ਪਰ ਉਹ ਇਸ ਫਿਲਮ ਦਾ ਹਿੱਸਾ ਨਹੀਂ ਬਣ ਸਕੇ। ਉਨ੍ਹਾਂ ਦੱਸਿਆ ਕਿ ਸਮਾਂ ਨਾ ਹੋਣ ਕਾਰਨ ਉਹ ਇਸ ਫਿਲਮ ਦਾ ਹਿੱਸਾ ਨਹੀਂ ਬਣ ਸਕੇ। ਉਸ ਸਮੇਂ ਉਹ ਆਪਣੇ ਹੋਰ ਕੰਮਾਂ ਵਿੱਚ ਵਿਅਸਤ ਚੱਲ ਰਹੇ ਸੀ। ਇਹ ਵੀਡੀਓ ਕਲਿੱਪ SirfPanjabiyat ਇੰਸਟਾਗ੍ਰਾਮ ਪੇਜ਼ ਤੋਂ ਲਿਆ ਗਿਆ ਹੈ। ਜਿਸ ਵਿੱਚ ਰਣਜੀਤ ਬਾਵਾ ਇੰਟਰਵਿਊ ਦਿੰਦੇ ਹੋਏ ਦਿਖਾਈ ਦੇ ਰਹੇ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ ਸੁਫਨਾ ਸਾਲ 2020 ਵਿੱਚ ਰਿਲੀਜ਼ ਹੋਈ ਸੀ। ਜਗਦੀਪ ਸਿੱਧੂ ਦੁਆਰਾ ਨਿਰਦੇਸ਼ਤ ਅਤੇ ਪੰਜ ਪਾਣੀ ਫਿਲਮਜ਼ ਦੁਆਰਾ ਨਿਰਮਿਤ, ਐਮੀ ਵਿਰਕ ਅਤੇ ਤਾਨੀਆ ਦੀ ਇਸ ਫਿਲਮ ਨੂੰ ਦਰਸ਼ਕਾਂ ਦਾ ਭਰਮਾਂ ਹੁੰਗਾਰਾ ਮਿਲਿਆ। ਫਿਲਮ ਵਿੱਚ ਜਾਨੀ ਦੇ ਲਿਖੇ ਗੀਤਾਂ ਅਤੇ ਬੀ ਪਰਾਕ ਦੀ ਆਵਾਜ਼ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਉਣ ਵਿੱਚ ਸਫਲ ਹੋਈ।
ਰਣਜੀਤ ਬਾਵਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਉਨ੍ਹਾਂ ਦੀ ਫਿਲਮ 'ਲੈਂਬਰਗਿੰਨੀ' ਰਿਲੀਜ਼ ਹੋਈ ਹੈ। ਇਸ ਵਿੱਚ ਸਰਬਜੀਤ ਚੀਮਾ, ਨਿਰਮਲ ਰਿਸ਼ੀ, ਕਿਮੀ ਵਰਮਾ, ਸ਼ਿਵਮ ਸ਼ਰਮਾ, ਗੁਰਤੇਗ ਸਿੰਘ, ਅਸ਼ੋਕ ਤਾਂਗੜੀ ਅਤੇ ਗੁਰੀ ਸੰਧੂ ਸ਼ਾਮਲ ਹਨ। ਜੱਸ ਧਾਮੀ, ਸ਼ਬੀਲ ਸ਼ਮਸ਼ੇਰ ਸਿੰਘ, ਸੁਖਮਨਪ੍ਰੀਤ ਸਿੰਘ, ਨਵੀਨ ਚੰਦਰ ਅਤੇ ਨੰਦਿਤਾ ਰਾਓ ਕਰਨਾਡ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਫਿਲਮ ਕੈਮ ਅਤੇ ਪਰਮ (ਹੈਸ਼ਟੈਗ ਸਟੂਡੀਓਜ਼ ਯੂਕੇ) ਦੁਆਰਾ ਸਹਿ-ਨਿਰਮਾਣ ਕੀਤੀ ਗਈ ਹੈ। ਫਿਲਮ ਨੂੰ ਈਸ਼ਾਨ ਚੋਪੜਾ ਨੇ ਲਿਖਿਆ ਅਤੇ ਡਾਇਰੈਕਟ ਕੀਤਾ ਹੈ, ਡਾਇਲਾਗ ਉਪਿੰਦਰ ਵੜੈਚ ਨੇ ਲਿਖੇ ਹਨ।