Amrinder Gill: ਅਮਰਿੰਦਰ ਗਿੱਲ ਨੇ ਪੋਸਟਰ ਦੇ ਨਾਲ ਨਵੇਂ ਗੀਤ 'OCEAN EYES' ਦਾ ਕੀਤਾ ਐਲਾਨ, ਇਸ ਦਿਨ ਹੋਵੇਗਾ ਰਿਲੀਜ਼
Amrinder Gill New Song OCEAN EYES Release Date: ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਪਿਛਲੇ ਲਗਭਗ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ

Amrinder Gill New Song OCEAN EYES Release Date: ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਪਿਛਲੇ ਲਗਭਗ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ 'ਤੇ ਐਲਬਮਾਂ ਦਿੱਤੀਆਂ ਹਨ। ਉਨ੍ਹਾਂ ਦੀਆਂ ਫਿਲਮਾਂ ਨੂੰ ਵੀ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ। ਦੱਸ ਦੇਈਏ ਕਿ ਕਲਾਕਾਰ ਵੱਲੋਂ ਆਪਣੇ ਨਵੇਂ ਗੀਤ OCEAN EYES ਦਾ ਐਲਾਨ ਕਰ ਦਿੱਤਾ ਗਿਆ ਹੈ।
View this post on Instagram
ਦਰਅਸਲ, ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਨਵੇਂ ਗੀਤ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਹੈ। ਜਿਸ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਦੱਸ ਦੇਈਏ ਕਿ ਇਹ ਗੀਤ 12 ਅਗਸਤ ਨੂੰ ਰਿਲੀਜ਼ ਹੋਵੇਗੀ, ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਵੈਸੇ ਤਾਂ ਅਮਰਿੰਦਰ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਘੱਟ ਐਕਟਿਵ ਰਹਿੰਦੇ ਹਨ। ਉਹ ਮਹੀਨਿਆਂ ਬਾਅਦ ਇੱਕ ਪੋਸਟ ਸ਼ੇਅਰ ਕਰਦੇ ਹਨ। ਪਰ ਇਸ ਵਾਰ ਪੰਜਾਬੀ ਗਾਇਕ ਨੇ ਇੱਕ ਤੋਂ ਬਾਅਦ ਇੱਕ ਨਵੀਂ ਪੋਸਟ ਦੇ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
ਕਾਬਿਲੇਗ਼ੌਰ ਹੈ ਕਿ ਅਮਰਿੰਦਰ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਘੱਟ ਐਕਟਿਵ ਰਹਿੰਦੇ ਹਨ। ਪਰ ਉਹ ਆਪਣੇ ਫੈਨਜ਼ ਨੂੰ ਖੁਦ ਨਾਲ ਜੁੜੀ ਅਪਡੇਟਸ ਦਿੰਦੇ ਰਹਿੰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਅਮਰਿੰਦਰ ਗਿੱਲ ਪਿਛਲੇ ਸਾਲ 2022 'ਚ 'ਛੱਲਾ ਮੁੜ ਕੇ ਨਹੀਂ ਆਇਆ' 'ਚ ਨਜ਼ਰ ਆਏ ਸੀ। ਪੂਰੀ ਦੁਨੀਆ 'ਚ ਇਸ ਫਿਲਮ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ ਸੀ। ਇਸ ਤੋਂ ਇਲਾਵਾ ਪੰਜਾਬੀ ਗਾਇਕ ਨੇ ਐਮੀ ਵਿਰਕ ਦੀ ਫਿਲਮ ਮੋੜ੍ਹ ਅਤੇ ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ ਵਿੱਚ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















