(Source: ECI/ABP News)
Amrit Maan: ਅੰਮ੍ਰਿਤ ਮਾਨ ਦੀ ਪੰਜਾਬੀਆਂ ਨੂੰ ਅਪੀਲ, ਗਾਇਕ ਬੋਲਿਆ- ਰੰਗਲਾ ਪੰਜਾਬ ਬਣਾਉਣ ਲਈ ਲੋਕ ਜ਼ਰੂਰ ਕਰਨ ਇਹ ਕੰਮ
Amrit Maan On Anti Drug Campaign: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਹਰ ਪਾਸੇ ਸੁਰਖੀਆਂ ਤੇਜ਼ ਹੋ ਗਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ
![Amrit Maan: ਅੰਮ੍ਰਿਤ ਮਾਨ ਦੀ ਪੰਜਾਬੀਆਂ ਨੂੰ ਅਪੀਲ, ਗਾਇਕ ਬੋਲਿਆ- ਰੰਗਲਾ ਪੰਜਾਬ ਬਣਾਉਣ ਲਈ ਲੋਕ ਜ਼ਰੂਰ ਕਰਨ ਇਹ ਕੰਮ Amrit Maan s appeal to Punjabi People the singer said- People must do this work to make Rangla Punjab Amrit Maan: ਅੰਮ੍ਰਿਤ ਮਾਨ ਦੀ ਪੰਜਾਬੀਆਂ ਨੂੰ ਅਪੀਲ, ਗਾਇਕ ਬੋਲਿਆ- ਰੰਗਲਾ ਪੰਜਾਬ ਬਣਾਉਣ ਲਈ ਲੋਕ ਜ਼ਰੂਰ ਕਰਨ ਇਹ ਕੰਮ](https://feeds.abplive.com/onecms/images/uploaded-images/2023/09/19/61ce6a000b18209bbb9483e905859c9f1695120441962709_original.jpg?impolicy=abp_cdn&imwidth=1200&height=675)
Amrit Maan On Anti Drug Campaign: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਹਰ ਪਾਸੇ ਸੁਰਖੀਆਂ ਤੇਜ਼ ਹੋ ਗਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਦਰਅਸਲ, ਪੰਜਾਬੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ ਤੋਂ ਬਾਅਦ ਗਾਇਕ ਰਣਜੀਤ ਬਾਵਾ ਅਤੇ ਹੁਣ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਣ ਵੀ ਇਸ ਵਿੱਚ ਜੁੜ ਚੁੱਕੇ ਹਨ।
ਦਰਅਸਲ, ਸੋਸ਼ਲ ਮੀਡੀਆ ਉੱਪਰ ਅੰਮ੍ਰਿਤ ਮਾਣ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਪੰਜਾਬੀ ਗਾਇਕ ਰੰਗਲਾ ਪੰਜਾਬ ਬਣਾਉਣ ਲਈ ਪੰਜਾਬੀਆਂ ਨੂੰ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰ ਰਿਹਾ ਹੈ। ਗਾਇਕ ਨੇ ਕਿਹਾ ਕਿ ਕੁਝ ਅਨਸਰ ਪੰਜਾਬ ਵਿੱਚ ਆ ਕੇ ਨਸ਼ਾ ਵੇਚ ਰਹੇ ਹਨ, ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੇ ਲਾ ਰਹੇ ਹਨ। ਜੇਕਰ ਤੁਹਾਨੂੰ ਲੱਗਦਾ ਹੈ ਕਿ ਤੁਹਾਡੀ ਪਿੰਡ ਜਾਂ ਗਲੀ ਵਿੱਚ ਕੋਈ ਨੌਜਵਾਨ ਨਸ਼ੇ ਦੀ ਚਪੇਟ ਵਿੱਚ ਆ ਗਿਆ ਹੈ, ਤਾਂ ਆਪਾਂ ਸਾਰੇ ਉਸ ਨੂੰ ਇਕੱਠੇ ਹੋ ਕੇ ਨਸ਼ਾ ਛੁਡਵਾਓ ਕੇਂਦਰ ਦੇ ਵਿੱਚ ਭਰਤੀ ਕਰਵਾਈਏ... ਜੇਕਰ ਕੋਈ ਨਸ਼ਾ ਵੇਚ ਰਿਹਾ ਹੈ ਤਾਂ ਉਸਦੀ ਜਾਣਕਾਰੀ ਪੁਲਿਸ ਨੂੰ ਦਈਏ ਤਾਂ ਜੋ ਉਹ ਆਪਣੀ ਬਣਦੀ ਕਾਰਵਾਈ ਕਰੇ...
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਈ ਪੰਜਾਬੀ ਸਿਤਾਰਿਆਂ ਵੱਲੋਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕੀਤੀ ਗਈ। ਦੱਸ ਦੇਈਏ ਕਿ ਅੰਮ੍ਰਿਤ ਮਾਨ ਤੋਂ ਪਹਿਲਾਂ ਰਣਜੀਤ ਬਾਵਾ, ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ ਅਤੇ ਲਖਵਿੰਦਰ ਵਡਾਲੀ ਵੱਲੋਂ ਵੀ ਪੰਜਾਬ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਸ਼ਲਾਘਾ ਕੀਤੀ ਗਈ। ਫਿਲਹਾਲ ਜਿਵੇਂ ਸਿਤਾਰਿਆਂ ਵੱਲੋਂ ਇਸ ਮੁੰਹਿਮ ਵਿੱਚ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ, ਸ਼ਾਇਦ ਜਲਦ ਹੀ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਉੱਪਰ ਕਾਬੂ ਪਾ ਲਿਆ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)