Amrit Maan New Post: ਪੰਜਾਬੀ ਗਾਇਕ ਅੰਮ੍ਰਿਤ ਮਾਨ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਆਪਣੇ ਗੀਤਾਂ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬੱਲੇ-ਬੱਲੇ ਕਰਵਾਉਣ ਵਾਲੇ ਗਾਇਕ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਫਿਲਹਾਲ ਕਲਾਕਾਰ ਇਨ੍ਹੀਂ ਦਿਨੀਂ ਵਿਵਾਦਾਂ ਦਾ ਹਿੱਸਾ ਬਣੇ ਹੋਏ ਹਨ। ਦਰਅਸਲ, ਅੰਮ੍ਰਿਤ ਮਾਨ ਦੇ ਪਿਤਾ 'ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਵਿੱਚ ਮੁੱਖ ਅਧਿਆਪਕ ਦੀ ਨੌਕਰੀ ਕਰ ਕਰਦਾ ਰਿਹਾ। ਉਹ ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ 'ਤੇ ਨੌਕਰੀ ਕਰ ਰਿਹਾ ਸੀ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਹਰ ਪਾਸੇ ਹੱਲ ਚੱਲ ਮੱਚ ਗਈ। ਇਨ੍ਹਾਂ ਸਾਰੇ ਵਿਵਾਦਾਂ ਵਿਚਾਲੇ ਅੰਮ੍ਰਿਤ ਮਾਨ ਵੱਲੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ।
ਗਾਇਕ ਦੀਆਂ ਸੋਸ਼ਲ ਪੋਸਟਾਂ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਾਪੂ ਨੇ ਕੀ ਕਰਤਾ ਓ ਮਾਈ ਗੌਡ... ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਨੇਚਰ ਮੁੱਢ ਤੋਂ ਰਿਹਾ ਕਲੇਸੀ, ਮੁੰਡਾ ਜੱਟ ਤੇ ਭਾਪਾ ਐਸੀ... ਕੱਲ੍ਹ ਨੂੰ ਸ਼ਹਿਰ ਬਠਿੰਡੇ ਪੇਸ਼ੀ... ਨੀ ਬੰਬੀਹਾ ਬੋਲੇ 😉😄...
ਜਾਣਕਾਰੀ ਲਈ ਦੱਸ ਦੇਈਏ ਕਿ ਪਿਤਾ ਨਾਲ ਜੁੜੀਆ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐਸਸੀ ਕਮਿਸ਼ਨ ਨੇ ਇਸ ਗੱਲ ਦਾ ਨੋਟਿਸ ਲਿਆ ਹੈ। ਇਸ ਬਾਰੇ ਕਾਰਵਾਰੀ ਲਈ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਨਾਲ ਮੋਹਾਲੀ ਦੇ ਸੈਕੰਡਰੀ ਸਕੂਲ ਐਜੂਕੇਸ਼ਨ ਦੇ ਡਾਇਰੈਕਟਰ ਨੂੰ ਵੀ ਇੱਕ ਸ਼ਿਕਾਇਤ ਭੇਜੀ ਗਈ ਹੈ।
ਹਾਲ ਹੀ 'ਚ ਸਰਬਜੀਤ ਸਿੰਘ ਦੀ ਹੋਈ ਰਿਟਾਇਰਮੈਂਟਦੱਸ ਦਈਏ ਕਿ 31 ਮਈ ਨੂੰ ਅੰਮ੍ਰਿਤ ਮਾਨ ਦੇ ਪਿਤਾ ਦੀ ਰਿਟਾਇਰਮੈਂਟ ਵੀ ਹੋਈ ਹੈ। ਐਸਸੀ ਕਮਿਸ਼ਨ ਨੇ ਆਪਣੀ ਸ਼ਿਕਾਇਤ 'ਚ ਸਰਬਜੀਤ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।