Amrit Maan Shared Mother Picture: ਪੰਜਾਬੀ ਗਾਇਕ ਅੰਮ੍ਰਿਤ ਮਾਨ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਆਪਣੇ ਇੱਕ ਤੋਂ ਬਾਅਦ ਇੱਕ ਸੁਪਰਹਿੱਟ ਗੀਤ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਕਲਾਕਾਰ ਦਾ ਨਾਂਅ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਬੜੇ ਮਾਣ ਨਾਲ ਲਿਆ ਜਾਂਦਾ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਹਮੇਸ਼ਾ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਅੰਮ੍ਰਿਤ ਵੱਲੋਂ ਆਪਣੀ ਮਾਂ ਦੀ ਪਿਆਰੀ ਤਸਵੀਰ ਸਾਂਝੀ ਕੀਤੀ ਗਈ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
ਦਰਅਸਲ, ਅੱਜ ਕਲਾਕਾਰ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਭਾਵੁਕ ਪੋਸਟ ਸਾਂਝੀ ਕੀਤੀ ਹੈ। ਜਿਸ ਨੇ ਪ੍ਰਸ਼ੰਸਕਾਂ ਨੂੰ ਵੀ ਭਾਵੁਕ ਕਰ ਦਿੱਤਾ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਅੰਮ੍ਰਿਤ ਮਾਨ ਨੇ ਲਿਖਿਆ, ਮਿਸਿੰਗ ਯੂ ਮਾਂ... ਤੇਰਾ ਪੁੱਤ ਤੇਰੇ ਜਾਣ ਤੋਂ ਬਾਅਦ ਇਕੱਲਾ ਜਿਆ ਹੋ ਗਿਆ... ਹਰ ਰੋਜ਼ ਇਹੀ ਸੋਚਦਾ ਰਹਿੰਦਾ ਕਿ ਕਾਸ਼ ਅੱਜ ਮਾਂ ਕੋਲੇਂ ਹੁੰਦੀ ਤਾਂ ਇਦਾ ਕਰਨਾ ਸੀ ਉਦਾ ਕਰਨਾ ਸੀ... ਨਿੱਕੀਆਂ-ਨਿੱਕੀਆਂ ਸਲਾਹਾਂ ਕਰਦੇ ਸੀ ਆਪਾਂ... ਤੁਸੀ ਮੈਨੂੰ ਪਿਆਰ ਨਾਲ ਕਹਿੰਦੇ ਸੀ ਮੇਰਾ ਪਾਲੀ... ਪਰ ਇਹ ਨਾਂਅ ਤੋਂ ਹੁਣ ਕੋਈ ਨਈ ਬੁਲਾਉਂਦਾ....
ਗਾਇਕ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਭਾਵੁਕ ਕਰ ਦੇਣ ਵਾਲੇ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਮਾਂ ਮਮਤਾ ਦੀ ਮੂਰਤ ਹੁੰਦੀ ਹੈ... ਮਾਂ ਤਾਂ ਬੱਚਿਆਂ ਦੀ ਜਾਨ ਹੁੰਦੀ ਹੈ... ਇਸ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਕਮੈਂਟ ਕਰ ਕਲਾਕਾਰ ਨੂੰ ਹੌਸਲਾਂ ਦੇ ਰਹੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਅੰਮ੍ਰਿਤ ਮਾਨ ਦਾ ਗੀਤ ਡਬਲ ਬਲੈਕ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਅੰਮ੍ਰਿਤ ਮਾਨ ਗਾਇਕੀ ਦੇ ਨਾਲ-ਨਾਲ ਅਦਾਕਾਰੀ ਵਿੱਚ ਵੀ ਹੱਥ ਆਜ਼ਮਾ ਚੁੱਕੇ ਹਨ।
Read More:- Sunny Malton: ਸੰਨੀ ਮਾਲਟਨ ਨੇ ਆਪਣੀ ਧੀ ਨਾਲ ਵੀਡੀਓ ਸ਼ੇਅਰ ਕਰ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਦਿਲ ਨੂੰ ਛੂਹ ਲਵੇਗੀ ਇਹ ਗੱਲ