Amritpal Singh Mehron: ਅੰਮ੍ਰਿਤਪਾਲ ਮਹਿਰੋਂ ਦਾ ਫੈਲਿਆ ਖੌਫ, ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਨਿਸ਼ਾਨੇ 'ਤੇ ਇਹ ਲੋਕ, ਦੀਪਿਕਾ ਤੋਂ ਬਾਅਦ ਫੁੱਟ-ਫੁੱਟ ਰੋਈ ਇਹ ਵਲੌਗਰ
Amritpal Singh Mehron: ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦਾ ਕਤਲ ਕਰ ਦਿੱਤਾ ਗਿਆ...

Amritpal Singh Mehron: ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦਾ ਕਤਲ ਕਰ ਦਿੱਤਾ ਗਿਆ। ਦਰਅਸਲ, ਉਸਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਸੀ। ਇਸ ਦੌਰਾਨ ਕਮਲ ਕੌਰ ਦੀ ਲਾਸ਼ ਲਗਭਗ ਦੋ ਤੋਂ ਤਿੰਨ ਦਿਨ ਪੁਰਾਣੀ ਦੱਸੀ ਗਈ। ਦੱਸ ਦਈਏ ਕਿ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਸੀ। ਕੰਚਨ ਕੁਮਾਰੀ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ।
ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਦੋ ਸਾਥੀਆਂ ਨਾਲ ਮਿਲਕੇ ਇਸ ਕਤਲ ਨੂੰ ਅੰਜ਼ਾਮ ਦਿੱਤਾ ਹੈ। ਭਾਬੀ ਕਮਲ ਕੌਰ ਨੂੰ ਗੱਡੀ ਦੀ ਪ੍ਰਮੋਸ਼ਨ ਕਰਵਾਉਣ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਤੇ ਫੇਰ ਓਥੇ ਉਸਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਪ੍ਰੀਤੀ ਜੱਟੀ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੱਸ ਦੇਈਏ ਕਿ ਪ੍ਰੀਤੀ ਜੱਟੀ ਵੱਲੋਂ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਸਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਸੋਸ਼ਲ ਮੀਡੀਆ ਪ੍ਰਭਾਵਕ ਪ੍ਰੀਤੀ ਜੱਟੀ ਯਾਨੀ ਸਿਮਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਤੇ ਵੀਡੀਓ ਸ਼ੇਅਰ ਕਰ ਲਿਖਿਆ, ਇਹ ਜੋ ਮੈਨੂੰ ਕਾੱਲ ਲਗਾ ਕੇ ਧਮਕੀ ਦੇ ਰਹੇ ਆ, ਆਪਣੇ ਸਵਾਲ ਲਈ ਕਰ ਰਹੇ ਆ। ਮੈਨੂੰ ਨਹੀਂ ਪਤਾ ਇਹ ਕੌਣ ਆ, ਕਿਉਂ ਕੀ ਪਹਿਲਾਂ ਐਨੇਂ ਦੇ ਨੰਬਰਾਂ ਤੋਂ ਕਾਲ ਲਗਾ ਕੇ ਮੈਨੂੰ ਗਲਤ ਬੋਲਦੇ ਨੇ ਬੱਸ ਹੁਣ ਵੀ ਸਵਾਲ ਈ ਲੈ ਰਹੇ ਨੇ ਲਈ ਚਲੋ...ਮੈਂ ਬੱਸ ਇਹ ਵੀਡੀਓ ਤੰਗ ਆ ਕੇ ਪਾਈ ਆ...ਤੁਸੀ ਵੀ ਵੇਖੋ ਇਹ ਵੀਡੀਓ...
View this post on Instagram
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















