Anmol Gagan Maan: ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਮਹਿੰਦੀ ਫੰਕਸ਼ਨ ਦੌਰਾਨ ਸਤਿੰਦਰ ਸੱਤੀ ਨੇ ਲੁਟਾਇਆ ਪਿਆਰ
Anmol Gagan Maan Marriage: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਆਮ ਆਦਮੀ ਪਾਰਟੀ (ਆਪ) ਦੀ ਆਗੂ ਅਤੇ ਸਾਬਕਾ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ।
Anmol Gagan Maan Marriage: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਆਮ ਆਦਮੀ ਪਾਰਟੀ (ਆਪ) ਦੀ ਆਗੂ ਅਤੇ ਸਾਬਕਾ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਅਨਮੋਲ ਗਗਨ ਮਾਨ 16 ਜੂਨ ਨੂੰ ਜ਼ੀਰਕਪੁਰ ਦੇ ਵਕੀਲ ਅਤੇ ਕਾਰੋਬਾਰੀ ਸ਼ਾਹਬਾਜ਼ ਸੋਹੀ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਇਸ ਵਿਚਾਲੇ ਸਾਬਕਾ ਗਾਇਕਾ ਦੇ ਵਿਆਹ ਦੀਆਂ ਰਸਮਾਂ ਦੀ ਸ਼ੁਰੂਆਤ ਹੋ ਚੁੱਕੀਆਂ ਹਨ। ਦੱਸ ਦੇਈਏ ਕਿ ਅਨਮੋਲ ਗਗਨ ਮਾਨ ਦੇ ਇਸ ਖਾਸ ਜਸ਼ਨ ਵਿੱਚ ਪੰਜਾਬੀ ਸਿਨੇਮਾ ਜਗਤ ਦੀਆਂ ਹਸਤੀਆਂ ਨੇ ਵੀ ਸ਼ਿਰਕਤ ਕੀਤੀ।
ਸਤਿੰਦਰ ਸੱਤੀ ਨੇ ਅਨਮੋਲ ਗਗਨ ਮਾਨ ਤੇ ਲੁਟਾਇਆ ਪਿਆਰ
ਦਰਅਸਲ, ਅਨਮੋਲ ਗਗਨ ਮਾਨ ਦੇ ਮਹਿੰਦੀ ਫੰਕਸ਼ਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਖਾਸ ਮੌਕੇ ਪੰਜਾਬੀ ਗਾਇਕਾ ਅਤੇ ਐਂਕਰ ਸਤਿੰਦਰ ਸੱਤੀ ਵੀ ਇਸ ਜਸ਼ਨ ਦਾ ਹਿੱਸਾ ਬਣੀ। ਜਿਸਦੀਆਂ ਕਈਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤੁਸੀ ਵੀ ਵੇਖੋ _filmy_media_ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਇਹ ਵੀਡੀਓ, ਜਿਸ ਵਿੱਚ ਸਤਿੰਦਰ ਸੱਤੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਉੱਪਰ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੀ ਹੈ।
View this post on Instagram
ਸੋਹੀ ਪਰਿਵਾਰ ਦੀ ਨੂੰਹ ਬਣਨ ਜਾ ਰਹੀ ਅਨਮੋਲ ਗਗਨ ਮਾਨ
ਜਾਣਕਾਰੀ ਲਈ ਦੱਸ ਦੇਈਏ ਕਿ ਅਨਮੋਲ ਗਗਨ ਮਾਨ ਦਾ ਪਰਿਵਾਰ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਨ੍ਹਾਂ ਦਾ ਵਿਆਹ ਬਲਟਾਣਾ, ਜ਼ੀਰਕਪੁਰ ਦੇ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਚੰਡੀਗੜ੍ਹ ਦੇ ਸੈਕਟਰ-3 ਵਿੱਚ ਆਪਣੀ ਮਾਂ ਸ਼ੀਲਮ ਸੋਹੀ ਨਾਲ ਰਹਿੰਦੇ ਹਨ।
ਮਿਊਜ਼ਿਕ ਇੰਡਸਟਰੀ ਛੱਡ ਰਾਜਨੀਤੀ 'ਚ ਰੱਖਿਆ ਕਦਮ
ਦੱਸ ਦੇਈਏ ਕਿ ਅਨਮੋਲ ਗਗਨ ਮਾਨ ਮਿਸ ਵਰਲਡ ਪੰਜਾਬਣ ਵਿੱਚ ਮਿਸ ਮੋਹਾਲੀ ਪੰਜਾਬਣ ਦਾ ਤਾਜ ਵੀ ਜਿੱਤ ਚੁੱਕੀ ਹੈ। ਇਸ ਤੋਂ ਬਾਅਦ ਮਾਨ 2014 ਵਿੱਚ ਇੰਗਲੈਂਡ ਚਲੇ ਗਏ। ਸਾਲ 2015 ਵਿੱਚ ਅਨਮੋਲ ਦਾ ਪਹਿਲਾ ਗੀਤ ਸ਼ੌਕੀਨ ਜੱਟ ਆਇਆ ਸੀ। ਇਸ ਗੀਤ ਤੋਂ ਬਾਅਦ ਉਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਐਂਟਰੀ ਕੀਤੀ। ਇਸ ਤੋਂ ਬਾਅਦ ਅਨਮੋਲ ਮਾਨ 2020 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਦੋਂ ਤੋਂ ਉਨ੍ਹਾਂ ਨੇ ਆਪਣਾ ਪੂਰਾ ਸਮਾਂ ਰਾਜਨੀਤੀ ਨੂੰ ਦੇਣਾ ਸ਼ੁਰੂ ਕਰ ਦਿੱਤਾ।
ਸਾਲ 2022 ਦੇ ਵਿਧਾਨ ਸਭਾ ਚੋਣ ਵਿੱਚ ਪਹਿਲੀ ਵਾਰ ਚੋਣਾਂ ਲੜੀਆਂ ਅਤੇ ਖਰੜ ਤੋਂ ਜਿੱਤ ਹਾਸਿਲ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ 37718 ਵੋਟਾਂ ਨਾਲ ਹਰਾਇਆ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੀ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾ ਦਿੱਤਾ। ਇਸ ਸਮੇਂ ਉਨ੍ਹਾਂ ਕੋਲ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਹੈ। ਅਨਮੋਲ ਗਗਨ ਮਾਨ: ਵਿਧਾਇਕ ਬਣਨ ਤੋਂ ਬਾਅਦ ਅਨਮੋਲ ਆਪਣੇ ਕੁਝ ਬਿਆਨਾਂ ਕਾਰਨ ਵਿਵਾਦਾਂ ਵਿੱਚ ਰਹੇ।