Sidhu Moosewala Murder: ਸਿੱਧੂ ਮੂਸੇਵਾਲਾ ਕਤਲ ਕਾਂਡ: ਅਦਾਲਤ ਸਾਹਮਣੇ ਵੀਡੀਓ ਕਾਨਫਰੰਸ ਜਰਿਏ ਪੇਸ਼ ਹੋਏ 24 ਦੋਸ਼ੀ, ਬਲਕੌਰ ਸਿੰਘ ਬੋਲੇ- ਹਰ ਵਾਰ ਨਿਰਾਸ਼...
Sidhu Moose Wala Murder Case Update: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਇਸ ਵਿੱਚ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ
Sidhu Moose Wala Murder Case Update: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਇਸ ਵਿੱਚ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਚਿਨ ਭਿਵਾਨੀ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਅਦਾਲਤ ਨੇ ਸੁਣਵਾਈ ਕਰਦਿਆਂ ਅਗਲੀ ਤਰੀਕ 19 ਅਕਤੂਬਰ ਰੱਖੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਅਗਲੀ ਤਰੀਕ 'ਤੇ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਬਲਕੌਰ ਸਿੰਘ ਇਸ ਕਾਰਨ ਹੋਏ ਨਿਰਾਸ਼
ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਦਾਲਤ ਵਿੱਚ ਪਹੁੰਚ ਕੇ ਵਕੀਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਪੇਸ਼ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਹਰ ਵਾਰ ਨਿਰਾਸ਼ ਹੋ ਕੇ ਘਰ ਵਾਪਸ ਜਾਣਾ ਪੈਂਦਾ ਹੈ, ਕਿਉਂਕਿ ਸਾਰੇ ਮੁਲਜ਼ਮਾ ਨੂੰ ਪੇਸ਼ ਨਹੀਂ ਕੀਤਾ ਜਾ ਰਿਹਾ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਸਾਰੇ ਮੁਲਜ਼ਮਾ ਨੂੰ ਜਲਦ ਤੋਂ ਜਲਦ ਪੇਸ਼ ਕੀਤਾ ਜਾਵੇ।

ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦਾ ਮਾਮਲਾ ਫਾਸਟ ਟ੍ਰੈਕ ਕੋਰਟ 'ਚ ਚਲਾਇਆ ਜਾਵੇ ਅਤੇ ਉਸ ਨੂੰ ਜਲਦ ਤੋਂ ਜਲਦ ਇਨਸਾਫ ਦਿੱਤਾ ਜਾਵੇ। ਦਿੱਲੀ 'ਚ ਸਪੈਸ਼ਲ ਸਿਲਕੀ ਇਨਵੈਸਟੀਗੇਸ਼ਨ ਵਿੱਚ ਸਿੱਧੂ ਮੂਸੇਵਾਲਾ ਤੇ ਰਾਕੇਟ ਲਾਂਚਰ ਨਾਲ ਗੋਲੀ ਚਲਾਈ ਗਈ ਸੀ। ਇਸ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਗੁੰਡੇ ਇੰਨੇ ਵੱਡੇ ਹਥਿਆਰਾਂ ਨਾਲ ਸ਼ਰੇਆਮ ਘੁੰਮਦੇ ਹਨ ਅਤੇ ਉਨ੍ਹਾਂ ਦੇ ਪੁੱਤਰ ਦਾ 47 ਨਾਲ ਹੀ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ 'ਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ।