ਪਟਿਆਲਾ: ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਗਾਇਕ ਸਿੱਧੂ ਮੂਸੇਵਾਲਾ ਤੋਂ ਪੁੱਛਗਿੱਛ ਕਰਦਿਆਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਹਿੱਸਾ ਬਣੇ ਆਪਣੇ ਦੋ ਜਾਂਚ ਅਧਿਕਾਰੀਆਂ ਨੂੰ ਹਟਾ ਦਿੱਤਾ ਹੈ। ਸਿੱਧੂ ਮੂਸੇਵਾਲਾ ਵੱਲੋਂ ਪਟਿਆਲਾ ਦੇ ਆਈਜੀ ਜਤਿੰਦਰ ਸਿੰਘ ਔਲਖ ਨੂੰ ਦਿੱਤੀ ਅਰਜ਼ੀ ਤੋਂ ਬਾਅਦ ਦੋਵੇਂ ਅਧਿਕਾਰੀਆਂ ਨੂੰ ਹਟਾਇਆ ਗਿਆ ਸੀ।

ਇਹ ਕਦਮ ਪੁਲਿਸ ਵਿਭਾਗ ਵੱਲੋਂ ਸਿੰਗਰ ਲਈ ਵਰਤੀ ਜਾ ਰਹੀ ਨਰਮੀ ਦੇ ਦੋਸ਼ਾਂ ਦੇ ਵਿਚਕਾਰ ਆਇਆ ਹੈ। ਜਾਂਚ ਅਧਿਕਾਰੀ ਰੁਪਿੰਦਰ ਭਾਰਦਵਾਜ, ਜੋ ਐਸਪੀ (ਪੀਬੀਆਈ) ਬਰਨਾਲਾ ਸੀ, ਨੂੰ ਬਦਲ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਥਾਂ ਐਸਪੀ ਸੁਖਦੇਵ ਸਿੰਘ ਵਿਰਕ ਜੋ ਐਸਪੀ (ਜਾਂਚ) ਬਰਨਾਲਾ ਹਨ, ਨੂੰ ਚੁਣਿਆ ਗਿਆ ਹੈ। ਐਸਆਈਟੀ ਵਿੱਚ ਹੁਣ ਡੀਐਸਪੀ ਰਮਿੰਦਰ ਸਿੰਘ ਤੇ ਐਸਐਚਓ ਧਨੌਲਾ ਕੁਲਦੀਪ ਸਿੰਘ ਸ਼ਾਮਲ ਹਨ।

ਦੱਸ ਦਈਏ ਕਿ 4 ਮਈ ਨੂੰ ਬਡਬਰ ਵਿੱਚ ਫਾਇਰਿੰਗ ਰੇਂਜ 'ਤੇ ਗਾਇਕ ਦੀ ਸ਼ੂਟਿੰਗ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ। ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖਿਲਾਫ ਆਈਪੀਸੀ ਦੀ ਧਾਰਾ 188 ਤੇ ਆਫਤ ਪ੍ਰਬੰਧਨ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ ਅਸਲਾ ਐਕਟ ਦੀਆਂ ਸਖਤ ਧਾਰਾਵਾਂ ਨੂੰ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ।

ਉਦੋਂ ਤੋਂ ਪੁਲਿਸ ਨੇ ਮੂਸੇਵਾਲਾ ਨੂੰ ਫੜਨ ਲਈ ਕਈ ਥਾਂਵਾਂ 'ਤੇ ਛਾਪੇਮਾਰੀ ਕਰਨ ਦਾ ਦਾਅਵਾ ਕੀਤਾ ਸੀ। ਹਾਲਾਂਕਿ, 6 ਜੂਨ ਨੂੰ ਗਾਇਕ ਸਿੱਧੂ ਮੂਸੇਵਾਲਾ ਨੂੰ ਪਟਿਆਲਾ ਪੁਲਿਸ ਨੇ ਘੇਰਿਆ ਤੇ ਬਾਅਦ ਵਿੱਚ ਮਾਮੂਲੀ ਟ੍ਰੈਫਿਕ ਚਲਾਨ ਤੋਂ ਬਾਅਦ ਛੱਡਣ ਦੀ ਇਜਾਜ਼ਤ ਦੇ ਦਿੱਤੀ ਸੀ।

ਜਾਂਚ ਅਫਸਰਾਂ ਨੂੰ ਬਦਲਣ ਦੇ ਆਦੇਸ਼ਾਂ ਨੇ ਇਸ ਕੇਸ ਨੂੰ ਹੋਰ ਵਧਾ ਦਿੱਤਾ ਹੈ ਕਿਉਂਕਿ ਐਸਪੀ ਰੈਂਕ ਵਾਲੇ ਦੋਵੇਂ ਅਧਿਕਾਰੀ ਸੇਵਾਮੁਕਤੀ ਦੇ ਰਾਹ 'ਤੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਸੀਨੀਅਰ ਆਈਪੀਐਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕਰਨ ਦੀ ਬਜਾਏ ਇਸ ਮਾਮਲੇ ਦੀ ਜਾਂਚ ਐਸਪੀ ਰੈਂਕ ਦੇ ਅਧਿਕਾਰੀ ਤੋਂ ਕਰਵਾਉਣੀ ਚਾਹੁੰਦੇ ਹਨ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904