Court Stays The Release Of Diljit Dosanjh-Nimrat Film Jodi: ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਦੁੱਖ ਹੋਵੇਗਾ ਕਿ ਦਿਲਜੀਤ ਅਤੇ ਨਿਮਰਤ ਦੀ ਫਿਲਮ ਚਮਕੀਲਾ ਤੋਂ ਬਾਅਦ ਜੋੜੀ ਦੀ ਰਿਲੀਜ਼ ਉੱਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਜੀ ਹਾਂ, ਲੁਧਿਆਣਾ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ ’ਤੇ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾ ਦਿੱਤੀ ਹੈ।





 
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫਿਲਮ 5 ਮਈ ਯਾਨਿ ਸ਼ੁੱਕਰਵਾਰ ਨੂੰ ਰਿਲੀਜ਼ ਹੋਣ ਵਾਲੀ ਸੀ। ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕਰਨਦੀਪ ਕੌਰ ਨੇ ਦੁਸਾਂਝ, ਅਦਾਕਾਰਾ ਨਿਮਰਤ ਖਹਿਰਾ, ਚਮਕੀਲਾ ਦੀ ਪਤਨੀ ਗੁਰਮੇਲ ਕੌਰ, ਰਿਦਮ ਬੁਆਏਜ਼ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਕਾਰਜ ਗਿੱਲ ਅਤੇ ਦਲਜੀਤ ਥਿੰਦ ਤੇ ਦਿਲਜੀਤ ਮੋਸ਼ਨ ਫਿਲਮਜ਼ ਨੂੰ ਸੰਮਨ ਜਾਰੀ ਕਰਨ ਲਈ ਕਿਹਾ ਹੈ।



ਪੰਜਾਬੀ ਫਿਲਮ ਨਿਰਦੇਸ਼ਕ ਅੰਬਰਦੀਪ ਸਿੰਘ ਦੇ ਨਿਰਦੇਸ਼ਨ ਵਿੱਚ ਬਣੀ ਇਸ ਫਿਲਮ ਦਾ ਪ੍ਰਸ਼ੰਸ਼ਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਪਰ ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਵੀ ਧੱਕਾ ਲੱਗਾ ਹੋਵੇਗਾ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਫਿਲਮ 'ਜੋੜੀ' ਦੇ ਪ੍ਰਮੋਸ਼ਨ ਵਿੱਚ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਵੱਲੋਂ ਲਗਾਤਾਰ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਸੀ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਸੀ। ਪਰ ਕੀ ਹੁਣ ਚਮਕੀਲਾ ਤੋਂ ਬਾਅਦ 'ਜੋੜੀ' ਨੂੰ ਦੇਖ ਸਕਣਗੇ ਫੈਨਜ਼ ਇਹ ਇੱਕ ਵੱਡਾ ਸਵਾਲ ਹੈ। 

Read More: Diljit Dosanjh: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ Look ਤੋਂ ਨਹੀਂ ਹਟਾ ਸਕੋਗੇ ਨਜ਼ਰ, ਜੋੜੀ ਨੇ ਜਿੱਤਿਆ ਫੈਨਜ਼ ਦਾ ਦਿਲ 


Read More: Diljit Dosanjh: ਦਿਲਜੀਤ ਦੋਸਾਂਝ- ਪਰਿਣੀਤੀ ਚੋਪੜਾ ਸਣੇ ਇਮਤਿਆਜ਼ ਅਲੀ ਲੁਧਿਆਣਾ ਕੋਰਟ 'ਚ ਹੋਣਗੇ ਪੇਸ਼, ਕੀ ਹੱਕ 'ਚ ਹੋਵੇਗਾ ਫੈਸਲਾ ?