(Source: ECI/ABP News)
Sidhu Moose Wala: ਸਿੱਧੂ ਮੂਸੇਵਾਲਾ ਦੇ ਜਨਮਦਿਨ ਤੋਂ ਪਹਿਲਾਂ ਵੀਡੀਓ ਵਾਈਰਲ, ਅਸਮਾਨ 'ਚ ਨਜ਼ਰ ਆਈ 'ਮੂਸਾ ਜੱਟ' ਦੀ ਝਲਕ!
Sidhu Moose Wala Viral Video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਕਈ ਅਜਿਹੇ ਵੀਡੀਓ ਅਤੇ ਤਸਵੀਰਾਂ ਵੀ ਵਾਈਰਲ

Sidhu Moose Wala Viral Video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਕਈ ਅਜਿਹੇ ਵੀਡੀਓ ਅਤੇ ਤਸਵੀਰਾਂ ਵੀ ਵਾਈਰਲ ਹੋ ਰਹੀਆਂ ਹਨ ਜਿੰਨ੍ਹਾਂ ਵਿੱਚ ਦਰਸ਼ਕਾਂ ਨੂੰ ਸਿੱਧੂ ਮੂਸੇਵਾਲਾ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦਾ 11 ਜੂਨ ਨੂੰ ਜਨਮਦਿਨ ਮਨਾਇਆ ਜਾਵੇਗਾ। ਇਸ ਮੌਕੇ ਪ੍ਰਸ਼ੰਸਕ ਉਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਾਕਰ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ, ਜਿਸ ਨੂੰ ਦੇਖ ਹਰ ਕੋਈ ਹੈਰਾਨ ਹੈ।
View this post on Instagram
ਦਰਅਸਲ, sonusonu12348298 ਫੈਨ ਇੰਸਟਾਗ੍ਰਾਮ ਪੇਜ਼ ਉੱਪਰ ਇਹ ਵੀਡੀਓ ਸਾਂਝਾ ਕੀਤਾ ਗਿਆ ਹੈ। ਜਿਸ ਨੂੰ ਦੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਸਿੱਧੂ ਮੂਸੇਵਾਲਾ ਲਿਖਿਆ ਗਿਆ ਹੈ। ਇਸ ਵੀਡੀਓ ਵਿੱਚ ਤੁਸੀ ਬੱਦਲਾਂ ਵਿੱਚ ਸਿੱਧੂ ਦੀ ਝਲਕ ਦੇਖ ਸਕਦੇ ਹੋ। ਅਸਲ ਵਿੱਚ ਸਿੱਧੂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਅਜਿਹੇ ਵੀਡੀਓ ਸਾਂਝੇ ਕੀਤੇ ਜਾ ਰਹੇ ਹਨ, ਜਿਸ ਵਿੱਚ ਮਰਹੂਮ ਗਾਇਕ ਦੀ ਝਲਕ ਦੇਖਣ ਨੂੰ ਮਿਲੇ। ਹਾਲਾਂਕਿ ਤੁਸੀ ਦੇਖ ਸਕਦੇ ਹੋ ਕਿ ਕਿਵੇਂ ਫੈਨਜ਼ ਵੱਲੋਂ ਇਸ ਵੀਡੀਓ ਨੂੰ ਐਡਿਟ ਕੀਤਾ ਗਿਆ ਹੈ। ਜਦੋਂਕਿ ਹਰ ਵਾਰ ਸਿੱਧੂ ਦੀ ਕੋਈ ਵੀ ਤਸਵੀਰ ਜਾਂ ਵੀਡੀਓ ਜਦੋਂ ਸੋਸ਼ਲ ਮੀਡੀਆ ਉੱਪਰ ਵਾਈਰਲ ਹੁੰਦੀ ਹੈ, ਤਾਂ ਦਰਸ਼ਕਾਂ ਨੂੰ ਭਾਵੁਕ ਕਰ ਜਾਂਦੀ ਹੈ।
ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਲਗਾਤਾਰ ਆਪਣੇ ਪੁੱਤਰ ਲਈ ਇਨਸਾਫ ਦੀ ਜੰਗ ਲੜ ਰਹੇ ਹਨ। ਉਹ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪੋਸਟਾਂ ਸ਼ੇਅਰ ਕਰ ਸਰਕਾਰ ਤੋਂ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਸੀ। ਹੁਣ 11 ਜੂਨ ਨੂੰ ਮਰਹੂਮ ਗਾਇਕ ਦਾ ਜਨਮਦਿਨ ਮਨਾਇਆ ਜਾਵੇਗਾ। ਇਸ ਮੌਕੇ ਸ਼੍ਰੀ ਸਹਿਜ ਪਾਠ 5 ਜੂਨ ਨੂੰ ਸ਼ੁਰੂ ਹੋਵੇਗਾ ਅਤੇ ਇਸ ਦੇ ਭੋਗ ਸਿੱਧੂ ਦੇ ਜਨਮਦਿਨ ਵਾਲੇ ਦਿਨ ਯਾਨਿ ਕਿ 11 ਜੂਨ ਨੂੰ ਪਾਏ ਜਾਣਗੇ। ਇਸ ਦੇ ਨਾਲ-ਨਾਲ ਸਿੱਧੂ ਦੀ ਯਾਦ 'ਚ ਗੁਰਦੁਆਰਾ ਸਾਹਿਬ 'ਚ ਸ਼ਬਦ ਕੀਰਤਨ ਵੀ ਕਰਵਾਇਆ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
