Veteran Punjabi Music Composer Charanjit Ahuja Passes Away: ਮਸ਼ਹੂਰ ਸੰਗੀਤ ਕੰਪੋਜ਼ਰ ਅਤੇ ਨਿਰਮਾਤਾ ਸਚਿਨ ਆਹੂਜਾ ਦੇ ਪਿਤਾ ਅਤੇ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਵਿੱਚ ਅਖੀਰੀ ਸਾਹ ਲਏ। ਉਨ੍ਹਾਂ ਦੀ ਉਮਰ 74 ਸਾਲ ਸੀ ਅਤੇ ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਪੀੜਤ ਸਨ, ਜਿਸ ਕਾਰਨ ਉਹ ਚੰਡੀਗੜ੍ਹ ਪੀਜੀਆਈ ਵਿੱਚ ਇਲਾਜ ਕਰਵਾ ਰਹੇ ਸਨ।

Continues below advertisement

ਚਰਨਜੀਤ ਆਹੂਜਾ ਨੇ ਆਪਣੀਆਂ ਸੰਗੀਤਕ ਰਚਨਾਵਾਂ ਰਾਹੀਂ ਕਈ ਕਲਾਕਾਰਾਂ ਨੂੰ ਪ੍ਰਸਿੱਧੀ ਦੇ ਸ਼ਿਖਰ ਤੱਕ ਪਹੁੰਚਾਇਆ। ਗਾਇਕ ਸੁਰਜੀਤ ਖਾਨ, ਸਤਵਿੰਦਰ ਬੁੱਗਾ, ਗੁਰਕਿਰਪਾਲ ਸੂਰਾਪੁਰੀ, ਸੂਫੀ ਬਲਬੀਰ, ਜੈਲੀ, ਆਰ. ਦੀਪ ਰਮਨ, ਭੂਪਿੰਦਰ ਬੱਬਲ, ਬਿਲ ਸਿੰਘ ਅਤੇ ਹੋਰ ਕਈ ਕਲਾਕਾਰਾਂ ਨੇ ਉਨ੍ਹਾਂ ਦੇ ਅਚਾਨਕ ਦਿਹਾਂਤ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।

Continues below advertisement

ਚਰਨਜੀਤ ਆਹੂਜਾ ਨੂੰ "ਪੰਜਾਬੀ ਸੰਗੀਤ ਦਾ ਕਾਰੀਗਰ" ਕਿਹਾ ਜਾਂਦਾ ਹੈ। ਉਸ ਦੀਆਂ ਧੁਨਾਂ ਅੱਜ ਵੀ ਲੋਕ ਗੀਤਾਂ, ਵਿਆਹਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਗੂੰਜਦੀਆਂ ਹਨ। ਉਸ ਦੀਆਂ ਸੰਗੀਤਕ ਰਚਨਾਵਾਂ ਨੇ ਸੁਰਜੀਤ ਬਿੰਦਰਾਖੀਆ, ਕੁਲਦੀਪ ਮਾਣਕ, ਗੁਰਦਾਸ ਮਾਨ, ਚਮਕੀਲਾ, ਗੁਰਕਿਰਪਾਲ ਸੁਰਪੁਰੀ ਅਤੇ ਸਤਵਿੰਦਰ ਬੁੱਗਾ ਵਰਗੇ ਕਈ ਲੋਕ ਗਾਇਕਾਂ ਨੂੰ ਪਛਾਣ ਅਤੇ ਸਨਮਾਨ ਦਿਵਾਇਆ। ਕੁਝ ਗਾਇਕਾਂ ਨੇ ਤਾਂ ਆਪਣੇ ਕਰੀਅਰ ਦੀ ਸ਼ੁਰੂਆਤ ਵੀ ਉਨ੍ਹਾਂ ਦੇ ਸੰਗੀਤ ਨਾਲ ਕੀਤੀ ਸੀ। ਚਰਨਜੀਤ ਆਹੂਜਾ ਆਪਣੇ ਪਿੱਛੇ 3 ਪੁੱਤਰ ਛੱਡ ਕੇ ਗਏ ਹਨ, ਜੋ ਸਾਰੇ ਸੰਗੀਤ ਉਦਯੋਗ ਨਾਲ ਜੁੜੇ ਹੋਏ ਹਨ।

ਚਰਨਜੀਤ ਸਿੰਘ ਆਹੂਜਾ ਦੇ ਦਿਹਾਂਤ ‘ਤੇ ਸੀਐਮ ਭਗਵੰਤ ਮਾਨ ਨੇ ਕਿਹਾ- ਸੰਗੀਤ ਸਮਰਾਟ ਉਸਤਾਦ ਚਰਨਜੀਤ ਅਹੂਜਾ ਸਾਬ੍ਹ ਦਾ ਚਲੇ ਜਾਣਾ ਸੰਗੀਤ ਇੰਡਸਟਰੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਹੂਜਾ ਸਾਬ੍ਹ ਵੱਲੋਂ ਬਣਾਈਆਂ ਧੁਨਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੀਆਂ ਰਹਿਣਗੀਆਂ। ਸਚਿਨ ਅਹੂਜਾ ਸਮੇਤ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਰੂਹ ਨੂੰ ਚਰਨਾਂ ‘ਚ ਥਾਂ ਦੇਣ।