Big relief for Gippy Grewal : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਧੋਖਾਧੜੀ ਅਤੇ ਪ੍ਰਾਈਜ਼ ਹਿੱਟਸ ਐਂਡ ਮਨੀ ਸਰਕੂਲੇਸ਼ਨ ਸਕੀਮਜ਼ ਐਕਟ ਦੀ ਧਾਰਾ 45 ਨਾਲ ਸਬੰਧਤ ਇਕ ਕਥਿਤ ਮਾਮਲੇ ਵਿਚ ਪੰਜਾਬੀ ਅਦਾਕਾਰ, ਨਿਰਮਾਤਾ ਤੇ ਗਾਇਕ ਰੁਪਿੰਦਰ ਸਿੰਘ ਗਰੇਵਾਲ ਉਰਫ ਗਿੱਪੀ ਗਰੇਵਾਲ ਖ਼ਿਲਾਫ਼ ਅਗਲੇਰੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। 


5 ਨਵੰਬਰ 2014 ਨੂੰ ਬਠਿੰਡਾ ਪੁਲੀਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਗਰੇਵਾਲ ਨੂੰ ਵਾਧੂ ਮੁਲਜ਼ਮ ਬਣਾਇਆ ਸੀ। ਗਰੇਵਾਲ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪਟੀਸ਼ਨਰ ਨਾ ਤਾਂ ਉਸ ਕੰਪਨੀ ਦਾ ਸ਼ੇਅਰ ਧਾਰਕ ਹੈ ਜਿਸ ਵਿੱਚ ਸ਼ਿਕਾਇਤਕਰਤਾ ਨੇ ਨਿਵੇਸ਼ ਕੀਤਾ ਸੀ ਅਤੇ ਨਾ ਹੀ ਪਟੀਸ਼ਨਰ ਨੇ ਕੰਪਨੀ ਦੀ ਕੋਈ ਸਕੀਮ ਸ਼ੁਰੂ ਕੀਤੀ ਹੈ।


ਪਟੀਸ਼ਨਰ ਸਿਰਫ ਕੰਪਨੀ ਦੇ ਇੱਕ ਸਮਾਗਮ ਵਿੱਚ ਸ਼ਾਮਲ ਹੋਇਆ ਸੀ। ਅਜਿਹੀ ਸਥਿਤੀ ਵਿੱਚ, ਪਟੀਸ਼ਨਕਰਤਾ ਕੰਪਨੀ ਦੇ ਕਾਰੋਬਾਰ ਵਿੱਚ ਕਿਸੇ ਵੀ ਗਲਤ ਕੰਮ ਲਈ ਜ਼ਿੰਮੇਵਾਰ ਨਹੀਂ ਹੈ। ਇਸ ਸਭ ਦੇ ਬਾਵਜੂਦ ਹੇਠਲੀ ਅਦਾਲਤ ਨੇ ਪਟੀਸ਼ਨਰ ਨੂੰ ਵਾਧੂ ਮੁਲਜ਼ਮ ਵਜੋਂ ਸੁਣਵਾਈ ਦੌਰਾਨ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ।


ਹੇਠਲੀ ਅਦਾਲਤ ਨੇ ਪਟੀਸ਼ਨਰ ਨੂੰ ਵਾਧੂ ਦੋਸ਼ੀ ਬਣਾਉਂਦੇ ਹੋਏ ਸੀਆਰਪੀਸੀ ਦੀ ਧਾਰਾ 319 ਦੇ ਤਹਿਤ ਲੋੜੀਂਦੇ ਕਾਨੂੰਨ ਦੀ ਪਾਲਣਾ ਨਹੀਂ ਕੀਤੀ ਸੀ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਜਸਟਿਸ ਰਾਜਬੀਰ ਸਹਿਰਾਵਤ ਦੀ ਬੈਂਚ ਨੇ ਪੰਜਾਬ ਸਰਕਾਰ ਨੂੰ 13 ਫਰਵਰੀ 2024 ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਇਸ ਮਾਮਲੇ 'ਚ ਹੇਠਲੀ ਅਦਾਲਤ 'ਚ ਪਟੀਸ਼ਨਕਰਤਾ ਦੇ ਖਿਲਾਫ ਚੱਲ ਰਹੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਅੰਤਰਿਮ ਹੁਕਮ ਕਿਸੇ ਵੀ ਤਰ੍ਹਾਂ ਹੋਰ ਦੋਸ਼ੀਆਂ ਵਿਰੁੱਧ ਲਾਗੂ ਨਹੀਂ ਹੋਣਗੇ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial