ਚੰਡੀਗੜ੍ਹ: ਬਿੱਗ-ਬੌਸ ਫੇਮ ਤੇ ਪੰਜਾਬ ਦੀ ਕੈਟਰੀਨਾ ਕੈਫ ਆਏ ਦਿਨ ਹੀ ਸੁਰਖੀਆਂ 'ਚ ਛਾਈ ਰਹਿੰਦੀ ਹੈ। ਪਿਛਲੇ ਦਿਨੀਂ ਸ਼ਹਿਨਾਜ਼ ਤੇ ਟੋਨੀ ਕੱਕੜ ਦਾ ਗਾਣਾ ਰਿਲੀਜ਼ ਹੋਇਆ ਜਿਸ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ। ਹੁਣ ਸ਼ਹਿਨਾਜ਼ ਨੇ ਇੰਸਟਾਗ੍ਰਾਮ 'ਤੇ ਨਵੀਂ ਤਸਵੀਰ ਸ਼ੇਅਰ ਕੀਤੀ ਹੈ ਜਿਸ ਨੂੰ ਉਸ ਦੇ ਫੈਨਜ਼ ਖੂਬ ਪਸੰਦ ਕਰ ਰਹੇ ਹਨ।

ਦੱਸ ਦਈਏ ਕਿ ਸ਼ਹਿਨਾਜ਼ ਸੋਸ਼ਲ ਸੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਸ਼ੇਅਰ ਕੀਤੀ ਤਸਵੀਰ ‘ਚ ਉਹ ਬਲੈਕ ਕੱਲਰ ਦੀ ਡ੍ਰੈੱਸ ‘ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕੀਤੇ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ। ਅਜੇ ਤੱਕ ਪੰਜ ਲੱਖ ਤੋਂ ਵੱਧ ਲਾਈਕਸ ਇਸ ਫੋਟੋ 'ਤੇ ਆ ਚੁੱਕੇ ਹਨ।



ਜੇਕਰ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਟੋਨੀ ਕੱਕੜ ਦੇ ਨਵੇਂ ਗੀਤ ਕੁੜਤਾ ਪਜਾਮਾ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਕਈ ਨਾਮੀ ਸਿੰਗਰਜ਼ ਦੇ ਵੀਡੀਓਜ਼ ‘ਚ ਵੀ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਉਹ ਆਪਣੇ ਸਿੰਗਲ ਤੇ ਡਿਊਟ ਸੌਂਗ ਦੇ ਨਾਲ ਫੈਨਜ਼ ਦਾ ਮਨੋਰੰਜਨ ਵੀ ਕਰ ਚੁੱਕੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904