Singer Shubh Controversy: ਪੰਜਾਬੀ ਕੈਨੇਡੀਅਨ ਰੈਪਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਭੱਖ ਗਿਆ ਹੈ। ਦੱਸ ਦੇਈਏ ਕਿ ਗਾਇਕ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਇਸ ਵਿਚਾਲੇ ਹੁਣ ਕੈਨੇਡੀਅਨ ਰੈਪਰ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ, ਭਾਰਤੀ ਇਲੈਕਟ੍ਰੋਨਿਕਸ ਬ੍ਰਾਂਡ ਬੋਟ ਕੰਪਨੀ ਦੇ ਸਹਿ-ਸੰਸਥਾਪਕ ਅਤੇ ਮੁੱਖ ਮਾਰਕੀਟਿੰਗ ਅਫਸਰ ਅਮਨ ਗੁਪਤਾ ਨੇ ਸ਼ੁਭ ਦੇ ਭਾਰਤ ਦੌਰੇ ਤੋਂ ਸਪਾਂਸਰਸ਼ਿਪ ਵਾਪਸ ਲੈ ਲਈ ਹੈ। 


ਦੱਸ ਦੇਈਏ ਕਿ ਅਮਨ ਗੁਪਤਾ ਦੀ ਕੰਪਨੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਆਉਣ ਵਾਲੇ ਦੌਰੇ ਲਈ ਆਪਣੀ ਸਪਾਂਸਰਸ਼ਿਪ ਖਤਮ ਕਰ ਰਿਹਾ ਹੈ। ਕੈਨੇਡੀਅਨ ਗਾਇਕ ਸ਼ੁਬਨੀਤ ਸਿੰਘ, ਜਿਸ ਨੂੰ ਸ਼ੁਭ ਵਜੋਂ ਵੀ ਜਾਣਿਆ ਜਾਂਦਾ ਹੈ, ਜਿਸ ਨੇ ਪਹਿਲਾਂ ਖਾਲਿਸਤਾਨ ਲਈ ਸਮਰਥਨ ਜ਼ਾਹਰ ਕੀਤਾ ਸੀ। ਉਨ੍ਹਾਂ ਕਿਹਾ ਕਿ ਸ਼ਾਨਦਾਰ ਸੰਗੀਤ ਭਾਈਚਾਰੇ ਪ੍ਰਤੀ ਸਾਡੀ ਵਚਨਬੱਧਤਾ ਡੂੰਘੀ ਹੈ, ਅਸੀਂ ਸਭ ਤੋਂ ਪਹਿਲਾਂ ਸੱਚਾ ਭਾਰਤੀ ਬ੍ਰਾਂਡ ਹਾਂ। ਇਸ ਲਈ, ਜਦੋਂ ਅਸੀਂ ਇਸ ਸਾਲ ਦੇ ਸ਼ੁਰੂ ਵਿੱਚ ਕਲਾਕਾਰ ਸ਼ੁਭ ਦੁਆਰਾ ਕੀਤੀ ਟਿੱਪਣੀ ਤੋਂ ਜਾਣੂ ਹੋਏ, ਅਸੀਂ ਦੌਰੇ ਤੋਂ ਆਪਣੀ ਸਪਾਂਸਰਸ਼ਿਪ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ। ਅਸੀਂ ਭਾਰਤ ਵਿੱਚ ਇੱਕ ਜੀਵੰਤ ਸੰਗੀਤ ਸੱਭਿਆਚਾਰ ਨੂੰ ਅੱਗੇ ਵਧਾਉਣਾ ਜਾਰੀ ਰੱਖਾਂਗੇ ਅਤੇ ਅਜਿਹੇ ਪਲੇਟਫਾਰਮ ਤਿਆਰ ਕਰਾਂਗੇ ਜਿੱਥੇ ਉੱਭਰਦੇ ਕਲਾਕਾਰ ਆਪਣੀ ਪ੍ਰਤਿਭਾ ਦਿਖਾ ਸਕਣ... ਬੋਟ...




 
ਜਾਣਕਾਰੀ ਲਈ ਦੱਸ ਦੇਈਏ ਕਿ ਸ਼ੁਭ ਨੇ 23 ਤੋਂ 25 ਸਤੰਬਰ ਤੱਕ ਮੁੰਬਈ 'ਚ ਕੋਰਡੇਲੀਆ ਕਰੂਜ਼ 'ਤੇ ਪਰਫਾਰਮ ਕਰਨਾ ਸੀ।  


ਜਾਣੋ ਕਿਉਂ ਨਿਸ਼ਾਨੇ ਤੇ ਆਏ ਸ਼ੁਭ 


ਦੱਸ ਦੇਈਏ ਕਿ ਹਾਲ ਹੀ ਵਿੱਚ ਕੈਨੇਡੀਅਨ ਰੈਪਰ ਖਿਲਾਫ ਮੁੰਬਈ 'ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਦਰਅਸਲ, ਗਾਇਕ 'ਤੇ ਖਾਲਿਸਤਾਨ ਨੂੰ ਪ੍ਰਮੋਟ ਕਰਨ ਦੇ ਇਲਜ਼ਾਮ ਲਗਾਏ ਗਏ। BJYM ਨੇ ਸ਼ੁੱਭ ਖਿਲਾਫ਼ ਪੁਲਿਸ ਨੂੰ ਵੀ ਸ਼ਿਕਾਇਤ ਦਿੱਤੀ। ਸ਼ੁੱਭ ਖਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਗਈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੇ ਕੈਨੇਡੀਅਨ ਗਾਇਕ ਸ਼ੁਭ ਨੂੰ ਭਾਰਤ ਵਿੱਚ ਪਰਫਾਰਮ ਨਹੀਂ ਕਰਨ ਦੇਵਾਂਗੇ। ਹਾਲਾਂਕਿ ਇਸ ਮਾਮਲੇ ਉੱਪਰ ਸ਼ੁਭ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਫਿਲਹਾਲ ਗਾਇਕ ਸ਼ੁਭ ਭਾਰਤ ਪਹੁੰਚ ਚੁੱਕਿਆ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।