Sarthi K Suffered a Heart Attack: ਪੰਜਾਬੀ ਸੰਗੀਤ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਦੀਆਂ ਹਸਪਤਾਲ ਤੋਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ ਤੇ ਤਰਥੱਲੀ ਮਚਾ ਦਿੱਤੀ ਹੈ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਦਰਅਸਲ, ਪੰਜਾਬੀ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ। ਇਸ ਸੰਬੰਧੀ ਮੀਡੀਆ ਚੈਨਲਾਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰਥੀ ਕੇ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ।



ਕੈਨੇਡਾ ਦੇ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ 


ਜਾਣਕਾਰੀ ਮੁਤਾਬਕ ਸਾਰਥੀ ਕੇ ਨੂੰ ਜਿਸ ਵੇਲੇ ਦਿਲ ਦਾ ਦੌਰਾ ਪਿਆ, ਉਸ ਵੇਲੇ ਉਹ ਕੈਨੇਡਾ ਦੇ ਮਿਸੀਸਾਗਾ ਵਿੱਚ ਮੌਜੂਦ ਸਨ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿੱਚ ਹੁਣ ਪਹਿਲਾਂ ਨਾਲੋਂ ਸੁਧਾਰ ਹੈ। 



ਹਾਲਾਂਕਿ ਸਾਰਥੀ ਕੇ ਨਾਲ ਜੁੜੇ ਕਿਸੇ ਵੀ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਸ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਇਸ ਬਾਰੇ ਸਾਰਥੀ ਕੇ ਨਾਲ ਜੁੜੇ ਲੋਕਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਹਾਲੇ ਕੋਈ ਵੀ ਅਧਿਕਾਰਤ ਤੌਰ 'ਤੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਮੀਡੀਆ ਰਿਪੋਰਟਾਂ ਦੇ ਦਾਅਵਿਆਂ ਮੁਤਾਬਕ ਨਾ ਸਿਰਫ ਸਾਰਥੀ ਕੇ ਨੂੰ ਦਿਲ ਦਾ ਦੌਰਾ ਪਿਆ ਸਗੋਂ ਉਹ ਹਾਲੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਦੱਸੇ ਜਾ ਰਹੇ ਹਨ। ਇਸਦੇ ਨਾਲ ਹੀ ਕਲਾਕਾਰ ਦੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਤਸਵੀਰ ਸਟੋਰੀ ਵਿੱਚ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਅਰਦਾਸ, ਵਿਸ਼ਵਾਸ਼ ਅਤੇ ਸਬਰ ਲਿਖਿਆ ਹੋਇਆ ਹੈ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।