Yo Yo Honey Singh: ਯੋ-ਯੋ ਹਨੀ ਸਿੰਘ ਖਿਲਾਫ ਦਰਜ FIR ਨੂੰ ਲੈ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੁਣਾਇਆ ਇਹ ਫੈਸਲਾ
10-year-old ‘obscene song’ FIR-quashing Plea: ਪੰਜਾਬੀ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਸ ਵਿਚਾਲੇ ਰੈਪਰ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ।
10-year-old ‘obscene song’ FIR-quashing Plea: ਪੰਜਾਬੀ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਸ ਵਿਚਾਲੇ ਰੈਪਰ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਸਰਕਾਰ ਨੇ ਰੈਪਰ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ‘ਮੈਂ ਹੂੰ ਬਲਾਤਕਾਰੀ’ ਗੀਤ ਲਈ ਸੂਬੇ ਦੇ ਨਵਾਂਸ਼ਹਿਰ ‘ਚ ਯੋ-ਯੋ ਹਨੀ ਸਿੰਘ ਖਿਲਾਫ ਐੱਫ.ਆਈ.ਆਰ. ਰੱਦ ਕਰ ਦਿੱਤੀ ਜਾਏਗੀ। ਪੰਜਾਬ ਸਰਕਾਰ ਨੇ ਇਸ ਸਬੰਧੀ ਕੈਂਸਲੇਸ਼ਨ ਰਿਪੋਰਟ ਵੀ ਤਿਆਰ ਕਰ ਲਈ ਹੈ, ਜਿਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਹਨੀ ਸਿੰਘ ਖਿਲਾਫ ਦਰਜ ਐੱਫਆਈਆਰ ਰੱਦ ਕਰਵਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਹਨੀ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ, ਜਿਸ ਵਿੱਚ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ਤਿਆਰ ਕਰ ਲਈ ਗਈ ਹੈ। ਉੱਚ ਅਧਿਕਾਰੀਆਂ ਦੀ ਮਨਜ਼ੂਰੀ ਤੋਂ ਬਾਅਦ ਇਸ ਨੂੰ ਹਾਈਕੋਰਟ ‘ਚ ਦਾਇਰ ਕੀਤਾ ਜਾਵੇਗਾ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਕਮ ਦਿੱਤਾ ਹੈ ਕਿ ਜੇ ਹਨੀ ਸਿੰਘ ਖਿਲਾਫ ਕਾਰਵਾਈ ਕਰਨੀ ਹੈ ਤਾਂ 7 ਦਿਨਾਂ ਦਾ ਨੋਟਿਸ ਦੇਣਾ ਹੋਵੇਗਾ।
ਸਮਾਜ ਸੇਵੀ ਨੇ ਦਰਜ ਕਰਵਾਈ ਸੀ FIR
ਦੱਸ ਦੇਈਏ ਕਿ ਸਮਾਜ ਸੇਵੀ ਪਰਵਿੰਦਰ ਸਿੰਘ ਕਿਤਨਾ ਨੇ ਹਨੀ ਸਿੰਘ ਖਿਲਾਫ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਨਵਾਂਸ਼ਹਿਰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਇਹ ਮਾਮਲਾ ਕਰੀਬ 10 ਸਾਲਾਂ ਤੱਕ ਲਟਕਦਾ ਰਿਹਾ। ਜਦੋਂ ਹਨੀ ਸਿੰਘ ਨੇ ਆਪਣੀ ਪਟੀਸ਼ਨ ‘ਚ ਲਿਖਿਆ ਸੀ ਕਿ ਉਸ ਨੇ ਅਜਿਹਾ ਕੋਈ ਗੀਤ ਨਹੀਂ ਗਾਇਆ ਹੈ। ਇਸ ਗੀਤ ਨੂੰ ਕਿਸੇ ਨੇ ਫਰਜ਼ੀ ਅਕਾਊਂਟ ਦੀ ਵਰਤੋਂ ਕਰਕੇ ਪੋਸਟ ਕੀਤਾ ਹੈ।
View this post on Instagram
ਹਾਈਕੋਰਟ ਨੇ ਸੁਣਵਾਈ ਸ਼ੁਰੂ ਕਰਦਿਆਂ ਇਸ ਗੀਤ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਕਿਹਾ ਹੈ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਫੋਰੈਂਸਿਕ ਰਿਪੋਰਟ ਤੋਂ ਬਿਨਾਂ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ, ਜਦਕਿ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਫੋਰੈਂਸਿਕ ਸਾਇੰਸ ਲੈਬ ਆਪਣੀ ਰਿਪੋਰਟ ਤਿਆਰ ਕਰ ਰਹੀ ਹੈ। ਪਰ ਕੱਲ੍ਹ ਪੰਜਾਬ ਪੁਲਿਸ ਨੇ ਕਿਹਾ ਕਿ ਉਹ ਇਸ ਸ਼ਿਕਾਇਤ ‘ਤੇ ਕੈਂਸਲੇਸ਼ਨ ਰਿਪੋਰਟ ਤਿਆਰ ਕਰੇਗੀ। ਇਸ ਤੋਂ ਬਾਅਦ ਪੂਰੇ 10 ਸਾਲ ਬਾਅਦ ਰੈਪਰ ਨੂੰ ਇਹ ਰਾਹਤ ਮਿਲੀ ਹੈ।