Sippy Gill: ਸਿੱਪੀ ਗਿੱਲ ਖਿਲਾਫ FIR ਦਰਜ, ਪੰਜਾਬੀ ਗਾਇਕ 'ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼
FIR Against Sippy Gill: ਪੰਜਾਬੀ ਸਿੰਗਰ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ 'ਚ ਦਰਜ ਹੋਈ ਹੈ। ਦਰਅਸਲ ਸਿੱਪੀ ਗਿੱਲ 'ਤੇ ਹੋਮਲੈਂਡ
FIR Against Sippy Gill: ਪੰਜਾਬੀ ਗਾਇਕ ਸਿੱਪੀ ਗਿੱਲ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਨਾ ਸਿਰਫ਼ ਗੀਤਾਂ ਵਿੱਚ ਬਲਕਿ ਅਦਾਕਾਰੀ ਦੇ ਖੇਤਰ ਵਿੱਚ ਵੀ ਆਪਣਾ ਜਲਵਾ ਦਿਖਾਇਆ ਹੈ। ਇਸ ਵਿਚਾਲੇ ਕਲਾਕਾਰ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਆਖਿਰ ਕੀ ਹੈ ਪੂਰਾ ਮਾਮਲਾ ਜਾਣਨ ਲਈ ਪੜ੍ਹੋ ਪੂਰੀ ਖਬਰ...
ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ 'ਚ ਦਰਜ ਹੋਈ ਹੈ। ਦਰਅਸਲ ਸਿੱਪੀ ਗਿੱਲ 'ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ ਇਸ ਮਾਮਲੇ 'ਚ ਮਟੌਰ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਕੇਸ ਦਰਜ ਕੀਤੀ ਹੈ।
View this post on Instagram
ਦੱਸ ਦੇਈਏ ਕਿ ਇਹ ਮਾਮਲਾ ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ ਉਪਰ ਕੇਸ ਦਰਜ ਹੋਇਆ ਹੈ। ਉਨ੍ਹਾਂ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਇਨ੍ਹਾਂ ਬੰਦਿਆਂ ਨੇ ਉਸ ਨੂੰ ਘੇਰਿਆ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਦੌਰਾਨ ਦੋਸੀਆਂ ਨੇ ਮੌਕੇ ਤੇ ਪਿਸਤੌਲ ਕੱਢ ਲਿਆ ਅਤੇ ਫਿਰ ਕੁੱਟਮਾਰ ਕੀਤੀ। ਉਸਨੇ ਦੱਸਿਆ ਕਿ ਇਸ ਦੌਰਾਨ ਮੌਕੇ ਤੇ 5-7 ਬੰਦੇ ਹੋਰ ਆ ਗਏ ਅਤੇ ਇਕੱਠ ਇਕੱਠਾ ਹੋ ਗਿਆ, ਜਿਨ੍ਹਾਂ ਨੇ ਮਿਲ ਕੁੱਟਮਾਰ ਕੀਤੀ। ਇਨ੍ਹਾਂ ਵਿੱਚ ਸੰਦੀਪ ਸਿੰਘ ਗਿੱਲ, ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਲ ਹੈ। ਜਿਨ੍ਹਾਂ ਵਿੱਚ ਇੱਕ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।