Sidhu Moose Wala Younger Brother Name Reveal: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਆਪਣੇ ਘਰ ਪੁੱਤਰ ਦਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਦੀ ਖੁਸ਼ੀ ਵਿੱਚ ਸਾਰਾ ਪੰਜਾਬ ਸ਼ਾਮਲ ਹੋਇਆ। ਦੱਸ ਦੇਈਏ ਕਿ ਨਿੱਕੇ ਸਿੱਧੂ ਦੇ ਜਨਮ ਤੋਂ ਬਾਅਦ ਮਾਨਸਾ ਪਿੰਡ ਖੂਬ ਰੌਣਕਾਂ ਲੱਗੀਆਂ। ਇਸ ਦੌਰਾਨ ਜਿੱਥੇ ਦਿਨ ਵੇਲੇ ਹੌਲੀ ਤਾਂ ਉੱਥੇ ਹੀ ਰਾਤ ਵੇਲੇ ਦਿਵਾਲੀ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਵਿਚਾਲੇ ਪ੍ਰਸ਼ੰਸਕਾਂ ਵਿਚਾਲੇ ਇੱਕ ਹੀ ਸਵਾਲ ਹੈ ਕਿ ਨਵਜੰਮੇ ਬੱਚੇ ਦਾ ਕੀ ਨਾਂਅ ਰੱਖਿਆ ਗਿਆ ਹੈ। ਇਸ ਦਾ ਜਵਾਬ ਸਿੱਧੂ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਨੇ ਦਿੱਤਾ ਹੈ।
ਦਰਅਸਲ, ਚਮਕੌਰ ਸਿੰਘ ਨੇ ਖੁਲਾਸਾ ਕਰ ਦੱਸਿਆ ਕਿ ਬੱਚੇ ਦਾ ਨਾਂ ਸ਼ੁਭਦੀਪ ਸਿੰਘ ਰੱਖਿਆ ਜਾਵੇਗਾ। ਅਸੀਂ ਅਕਾਲ ਪੁਰਖ ਦੇ ਸ਼ੁਕਰਗੁਜ਼ਾਰ ਹਾਂ ਕਿ ਸ਼ੁਭਦੀਪ ਸਿੰਘ ਨੂੰ ਇੱਕ ਬੱਚੇ ਦੇ ਰੂਪ ਵਿੱਚ ਸਾਡੇ ਵਿਹੜੇ ਵਿੱਚ ਵਾਪਸ ਭੇਜ ਦਿੱਤਾ ਹੈ।
ਆਈਵੀਐਫ਼ ਤਕਨੀਕ ਰਾਹੀਂ ਸੰਭਵ ਹੋਇਆ ਜਨਮ
ਦੱਸ ਦਈਏ ਕਿ ਬਲਕੌਰ ਸਿੰਘ ਅਤੇ ਚਰਨ ਕੌਰ ਦੇ ਛੋਟੇ ਪੁੱਤਰ ਦਾ ਜਨਮ ਆਈਵੀਐਫ਼ (IVF) ਤਕਨੀਕ ਰਾਹੀਂ ਸੰਭਵ ਹੋ ਸਕਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ IVF ਦਾ ਮਤਲਬ ਹੈ ਇਨ ਵਿਟਰੋ ਫਰਟੀਲਾਈਜ਼ੇਸ਼ਨ, ਹਾਲਾਂਕਿ ਇਸ ਨੂੰ ਟੈਸਟ ਟਿਊਬ ਬੇਬੀ ਵੀ ਕਿਹਾ ਜਾਂਦਾ ਹੈ। ਦੱਸ ਦੇਈਏ ਕਿ ਬੱਚਾ ਨਾ ਹੋਣ ਕਾਰਨ ਕਿਸੇ ਵੀ ਸਿਹਤ ਸਮੱਸਿਆ ਨਾਲ ਜੂਝ ਰਹੇ ਪ੍ਰੇਸ਼ਾਨ ਜੋੜਿਆਂ ਜਾਂ ਔਰਤਾਂ ਲਈ ਟੈਸਟ ਟਿਊਬ ਬੇਬੀ ਉਮੀਦ ਦੀ ਕਿਰਨ ਹੈ। ਔਰਤਾਂ ਵਿੱਚ ਇੱਕ ਫੈਲੋਪੀਅਨ ਟਿਊਬ ਹੁੰਦੀ ਹੈ, ਜੋ ਅੰਡੇ ਤੇ ਸ਼ੁਕਰਾਣੂ ਨੂੰ ਮਿਲਾਉਂਦੀ ਹੈ ਤੇ ਉਨ੍ਹਾਂ ਨੂੰ ਗਰਭ ਧਾਰਨ ਲਈ ਅੰਡਾਸ਼ਯ ਵਿੱਚ ਪਹੁੰਚਾਉਂਦੀ ਹੈ। ਇਸ ਪ੍ਰਕਿਰਿਆ ਵਿੱਚ ਦੋ ਤੋਂ ਤਿੰਨ ਹਫ਼ਤੇ ਲੱਗਦੇ ਹਨ। ਅੰਡੇ ਤੇ ਸ਼ੁਕਰਾਣੂਆਂ ਨੂੰ ਮਾਂ ਦੇ ਗਰਭ ਵਿੱਚ ਵਿਕਸਤ ਕਰਨ ਦੀ ਬਜਾਏ ਇੱਕ ਪ੍ਰਯੋਗਸ਼ਾਲਾ ਵਿੱਚ ਵਿਕਸਤ ਕਰਨ ਦੀ ਪ੍ਰਕਿਰਿਆ ਨੂੰ ਇਨ ਵਿਟਰੋ ਫਰਟੀਲਾਈਜ਼ੇਸ਼ਨ ਯਾਨੀ ਆਈਵੀਐਫ ਕਿਹਾ ਜਾਂਦਾ ਹੈ। ਇਸ ਤਰੀਕੇ ਨਾਲ ਤਿਆਰ ਕੀਤੇ ਭਰੂਣ ਨੂੰ ਪਲਾਸਟਿਕ ਦੀ ਬਰੀਕ ਟਿਊਬ ਰਾਹੀਂ ਔਰਤ ਦੇ ਬੱਚੇਦਾਨੀ ਵਿੱਚ ਲਾਇਆ ਜਾਂਦਾ ਹੈ।
ਫੈਨਜ਼ ਵੱਲੋਂ ਲਗਾਤਾਰ ਮਿਲ ਰਹੀਆਂ ਵਧਾਈਆਂ
ਦੱਸ ਦੇਈਏ ਕਿ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਪੰਜਾਬੀ ਫਿਲਮ ਇੰਡਸਟਰੀ ਦੇ ਤਮਾਮ ਸਿਤਾਰਿਆਂ ਵੱਲੋਂ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਉੱਪਰ ਨਿੱਕੇ ਸਿੱਧੂ ਦੀਆਂ ਕਈ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।