Balkaur Singh Sidhu's first statement about the birth of Child: ਪੰਜਾਬੀ ਗਾਇਕ ਬਲਕੌਰ ਸਿੰਘ ਸਿੱਧੂ ਅਤੇ ਚਰਨ ਕੌਰ ਜਲਦ ਹੀ ਆਪਣੇ ਘਰ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਇਸ ਬਾਰੇ ਕਈ ਖਬਰਾਂ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ। ਇਸ ਵਿਚਾਲੇ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਬੱਚੇ ਦੇ ਜਨਮ ਨੂੰ ਲੈ ਪਹਿਲਾ ਬਿਆਨ ਸਾਹਮਣੇ ਆਇਆ ਹੈ। ਇਸ ਬਿਆਨ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦਾ ਜਵਾਬ ਵੀ ਮਿਲ ਜਾਏਗਾ।
ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਸਿੱਧੂ ਨੂੰ ਚੌਹਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।
ਜਾਣੋ ਕਿਉਂ ਦੂਜੇ ਬੱਚੇ ਨੂੰ ਦੁਨੀਆ 'ਚ ਲੈ ਕੇ ਆਉਣ ਦਾ ਕੀਤਾ ਫੈਸਲਾ
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੇ ਜਾਣ ਤੋਂ ਬਾਅਦ ਮਾਪਿਆਂ ਚਰਨ ਕੌਰ ਤੇ ਬਲਕੌਰ ਸਿੰਘ ਦੀ ਜ਼ਿੰਦਗੀ 'ਚ ਹਨੇਰਾ ਛਾ ਗਿਆ ਸੀ। ਰਿਪੋਰਟਾਂ 'ਚ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਪਰਿਵਾਰ ਦੀ ਕਰੋੜਾਂ ਦੀ ਜਾਇਦਾਦ ਦੇ ਵਾਰਸ ਲਈ ਚਰਨ ਕੌਰ ਤੇ ਬਲਕੌਰ ਸਿੰਘ ਨੇ ਦੂਜੇ ਬੱਚੇ ਨੂੰ ਦੁਨੀਆ 'ਚ ਲੈਕੇ ਆਉਣ ਦਾ ਫੈਸਲਾ ਕੀਤਾ।
ਅਫਵਾਹਾਂ ਨੂੰ ਇੰਝ ਮਿਲੀ ਹਵਾ
ਦੱਸ ਦਈਏ ਕਿ ਚਰਨ ਕੌਰ ਨੇ ਪ੍ਰੈਗਨੈਂਸੀ ਦੌਰਾਨ ਮੂਸੇਵਾਲਾ ਦੇ ਫੈਨਜ਼ ਤੋਂ ਵੀ ਦੂਰੀ ਬਣਾ ਲਈ ਸੀ। ਉਹ ਹਰ ਹਮੇਸ਼ਾ ਫੈਨਸ ਨੂੰ ਮਿਲਦੇ ਹੁੰਦੇ ਸੀ, ਪਰ ਅਚਾਨਕ ਉਨ੍ਹਾਂ ਨੇ ਫੈਨਜ਼ ਨੂੰ ਮਿਲਣਾ ਤੇ ਬਾਹਰ ਨਿਕਲਣਾ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਭ ਨੂੰ ਕੁੱਝ ਅਜੀਬ ਲੱਗਿਆ ਸੀ। ਇਸ ਤੋਂ ਬਾਅਦ ਫਰਵਰੀ ਮਹੀਨੇ 'ਚ ਚਰਨ ਕੌਰ ਦੀ ਪ੍ਰੈਗਨੈਂਸੀ ਦਾ ਖੁਲਾਸਾ ਹੋਇਆ ਸੀ। ਫਿਲਹਾਲ ਬਲਕੌਰ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਪ੍ਰਸ਼ੰਸਕ ਬੇਸਬਰੀ ਨਾਲ ਖੁਸ਼ਖਬਰੀ ਦਾ ਇੰਤਜ਼ਾਰ ਕਰ ਰਹੇ ਹਨ।