Kapil Sharma: ਕਾਮੇਡੀਅਨ ਕਪਿਲ ਸ਼ਰਮਾ ਨੂੰ ਹਾਰਟ ਅਟੈਕ ਵਾਲੇ ਪਰਾਂਠੇ ਖੁਆ ਬੁਰਾ ਫਸਿਆ ਵੀਰ ਦਵਿੰਦਰ ਸਿੰਘ, ਜਾਣੋ ਜਲੰਧਰ ਪੁਲਿਸ ਨੇ ਕਿਉਂ ਕੀਤਾ ਗ੍ਰਿਫਤਾਰ
FIR Against Heart Attack wale Paratha vendor Veer Davinder Singh: ਟੀਵੀ ਦੀ ਦੁਨੀਆ ਵਿੱਚ ਆਪਣੀ ਪਛਾਣ ਬਣਾਉਣ ਤੋਂ ਪਹਿਲਾਂ, ਕਪਿਲ ਸ਼ਰਮਾ ਪੰਜਾਬ ਦੇ ਸਥਾਨਕ ਪੰਜਾਬੀ ਚੈਨਲਾਂ 'ਤੇ ਕਾਮੇਡੀ ਸ਼ੋਅ ਕਰਦੇ ਸਨ।
FIR Against Heart Attack wale Paratha vendor Veer Davinder Singh: ਟੀਵੀ ਦੀ ਦੁਨੀਆ ਵਿੱਚ ਆਪਣੀ ਪਛਾਣ ਬਣਾਉਣ ਤੋਂ ਪਹਿਲਾਂ, ਕਪਿਲ ਸ਼ਰਮਾ ਪੰਜਾਬ ਦੇ ਸਥਾਨਕ ਪੰਜਾਬੀ ਚੈਨਲਾਂ 'ਤੇ ਕਾਮੇਡੀ ਸ਼ੋਅ ਕਰਦੇ ਸਨ। ਉਨ੍ਹਾਂ ਆਪਣੇ ਹੁਨਰ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ। ਕਪਿਲ ਸ਼ਰਮਾ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਜਲੰਧਰ ਪੁੱਜੇ। ਕਾਮੇਡੀਅਨ ਕਪਿਲ ਸ਼ਰਮਾ ਖਾਣ-ਪੀਣ ਦੇ ਕਾਫੀ ਸ਼ੌਕੀਨ ਹਨ, ਜਿਸਦੇ ਚੱਲਦੇ ਉਹ ਬੀਤੇ ਦਿਨੀਂ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਦੇਸੀ-ਘਿਓ ਪਰਾਠੇ ਦਾ ਆਨੰਦ ਲੈਣ ਪੁੱਜੇ। ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਇਸ ਦੌਰਾਨ ਹਾਰਟ ਅਟੈਕ ਦੇਸੀ-ਘਿਓ ਪਰਾਠੇ ਬਣਾਉਣ ਵਾਲਾ ਸ਼ਖਸ ਵੱਡੀ ਮੁਸ਼ਕਲ ਵਿੱਚ ਫਸ ਗਏ ਹਨ।
ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਕੀਤੀ ਉਲੰਘਣਾ
ਦਰਅਸਲ, ਜਲੰਧਰ ਦੇ ਮਾਡਲ ਟਾਊਨ 'ਚ ਹਾਰਟ ਅਟੈਕ ਵਾਲੇ ਪਰਾਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਦਾ ਪਰਾਠਾ ਖਵਾਉਣਾ ਮੁਸ਼ਕਲ ਬਣ ਗਿਆ। ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ। ਉਸ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਅਤੇ ਫਿਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਇਸ ਸਬੰਧੀ ਵੀਰ ਦਵਿੰਦਰ ਸਿੰਘ ਨੇ ਥਾਣਾ-6 ਦੀ ਪੁਲਿਸ 'ਤੇ ਗੰਭੀਰ ਦੋਸ਼ ਲਗਾਏ ਹਨ। ਜਲੰਧਰ ਦੇ ਮਾਡਲ ਟਾਊਨ ਲਿੰਕ ਰੋਡ 'ਤੇ ਪਰਾਂਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਖਿਲਾਫ ਥਾਣਾ-6 ਦੀ ਪੁਲਿਸ ਨੇ ਐੱਫ.ਆਈ.ਆਰ. ਮਾਮਲੇ ਵਿੱਚ ਆਈਪੀਸੀ ਦੀ ਧਾਰਾ 188 ਲਗਾਈ ਗਈ ਹੈ। ਕੇਸ ਵਿੱਚ ਕਿਹਾ ਗਿਆ ਹੈ ਕਿ ਵੀਰ ਦਵਿੰਦਰ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਰਾਤ ਨੂੰ ਆਪਣਾ ਸਟਾਲ ਲਗਾ ਕੇ ਪਰਾਂਠੇ ਵੇਚੇ।
ਵੀਰ ਦਵਿੰਦਰ ਨਾਲ ਹੋਇਆ ਦੁਰਵਿਵਹਾਰ
ਸ਼ਨੀਵਾਰ ਦੇਰ ਸ਼ਾਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵੀਰ ਦਵਿੰਦਰ ਨੇ ਦੱਸਿਆ ਕਿ ਐੱਸਐੱਚਓ ਅਜਾਇਬ ਸਿੰਘ ਨੇ ਆਪਣੀ ਟੀਮ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਬੰਦ ਕਮਰੇ ਵਿੱਚ ਰੱਖ ਕੇ ਉਸ ਨਾਲ ਦੁਰਵਿਵਹਾਰ ਕੀਤਾ। ਵੀਰ ਦਵਿੰਦਰ ਨੇ ਦੱਸਿਆ ਕਿ ਕਪਿਲ ਸ਼ਰਮਾ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਉਸ ਖਿਲਾਫ ਕਈ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਸਨ। ਇਸ ਸਬੰਧੀ ਥਾਣਾ ਸਦਰ-6 ਦੇ ਐਸਐਚਓ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਕਤ ਥਾਂ ’ਤੇ ਰਾਤ ਦੇ 2 ਵਜੇ ਤੱਕ ਪਰਾਂਠੇ ਵੇਚੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਇਲਾਕਾ ਕਾਫੀ ਗੰਦਾ ਰਹਿੰਦਾ ਹੈ। ਇਸ ਬਾਰੇ ਵੀਰ ਦਵਿੰਦਰ ਨੂੰ ਪਹਿਲਾਂ ਵੀ ਉੱਚ ਅਧਿਕਾਰੀਆਂ ਨੇ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਜਿਸ ਕਾਰਨ ਮਾਮਲਾ ਦਰਜ ਕੀਤਾ ਗਿਆ। ਜਿੱਥੋਂ ਤੱਕ ਕੁੱਟਮਾਰ ਦਾ ਸਵਾਲ ਹੈ, ਉਸ 'ਤੇ ਥਾਣੇ 'ਚ ਕੋਈ ਹਮਲਾ ਨਹੀਂ ਹੋਇਆ। ਸਾਰੇ ਦੋਸ਼ ਝੂਠੇ ਹਨ।
ਦੱਸ ਦੇਈਏ ਕਿ ਕਾਮੇਡੀਅਨ ਕਪਿਲ ਸ਼ਰਮਾ ਬੀਤੇ ਦਿਨੀਂ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ ਦੇ ਜਲੰਧਰ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਦੇਸੀ ਘਿਓ ਦੇ ਪਰਾਂਠੇ ਦਾ ਆਨੰਦ ਲਿਆ। ਇਸ ਦੌਰਾਨ ਉਨ੍ਹਾਂ ਨੇ ਵੀਰ ਦਰਿੰਦਰ ਅਤੇ ਹੋਰਨਾਂ ਨਾਲ ਖਿਚਵਾਈਆਂ ਤਸਵੀਰਾਂ ਵੀ ਲਈਆਂ। ਮੁੰਬਈ ਤੋਂ ਜਲੰਧਰ ਪਹੁੰਚੇ ਕਪਿਲ ਨੇ ਦੱਸਿਆ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਹਾਰਟ ਅਟੈਕ ਵਾਲੇ ਪਰੋਠੇ ਦਾ ਵੀਡੀਓ ਦੇਖਿਆ ਸੀ। ਇਸ ਤੋਂ ਬਾਅਦ ਉਸ ਨੂੰ ਵੀਰ ਦਵਿੰਦਰ ਨਾਲ ਪਰਾਂਠੇ ਖਾਣ ਦੀ ਇੱਛਾ ਹੋਈ।