Firing Outside This Singer's House: ਪੰਜਾਬੀ ਸੰਗੀਤ ਜਗਤ ਤੋਂ ਅਹਿਮ ਖਬਰ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਪੰਜਾਬੀ ਇੰਡਸਟਰੀ ਖ਼ਤਰੇ ਵਿੱਚ ਹੈ ਕਿਉਂਕਿ ਪੰਜਾਬੀ ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇੱਕ ਵਾਰ ਫਿਰ ਇੱਕ ਪੰਜਾਬੀ ਗਾਇਕ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਖ਼ਬਰ ਆਈ ਹੈ। ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕੈਨੇਡਾ ਦੇ ਬਰੈਂਪਟਨ ਵਿੱਚ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਗੁਰਜੰਟ ਜੰਟਾ ਨੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ, ਗੈਂਗਸਟਰ ਨੇ ਪ੍ਰੇਮ ਢਿੱਲੋਂ ਨੂੰ ਆਖਰੀ ਚੇਤਾਵਨੀ ਦਿੱਤੀ ਹੈ ਅਤੇ ਇਸ ਵਿੱਚ Geet MP3 ਨੂੰ ਮਾਲਕ ਕੇ.ਵੀ. ਢਿੱਲੋਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰੇਮ ਢਿੱਲੋਂ ਦੇ ਕਈ ਗਾਣੇ ਮਸ਼ਹੂਰ ਹਨ, ਜਿਨ੍ਹਾਂ ਵਿੱਚੋਂ 'ਓਲਡ ਸਕੂਲ' ਬਹੁਤ ਹਿੱਟ ਹੋਇਆ। ਪੰਜਾਬੀ ਗਾਇਕ ਲਗਾਤਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ, ਪਹਿਲਾਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਫਿਰ ਗਿੱਪੀ ਗਰੇਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ।
ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ਵਿੱਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।
ਪੰਜਾਬੀ ਸੰਗੀਤ ਇੰਡਸਟਰੀ ਵਿੱਚ ਵਧਦੀਆਂ ਅਪਰਾਧਿਕ ਗਤੀਵਿਧੀਆਂ ਕਾਰਨ ਕਲਾਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਰਹੀਆਂ ਹਨ। ਸੁਰੱਖਿਆ ਏਜੰਸੀਆਂ ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।