Gippy Grewal: ਗਿੱਪੀ ਗਰੇਵਾਲ ਦਾ ਪੁੱਤਰ ਗੁਰਬਾਜ਼ ਨਾਲ ਡੈਸ਼ਿੰਗ ਅੰਦਾਜ਼ ਮੋਹ ਲਵੇਗਾ ਦਿਲ, ਦੇਖੋ ਕਿਲਰ Look
Gippy Grewal Son Gurbaaz Picture: ਗਾਇਕ ਗਿੱਪੀ ਗਰੇਵਾਲ ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਦਮ ਤੇ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਗਿੱਪੀ ਆਪਣੀ ਗਾਇਕੀ
Gippy Grewal Son Gurbaaz Picture: ਗਾਇਕ ਗਿੱਪੀ ਗਰੇਵਾਲ ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਦਮ ਤੇ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਗਿੱਪੀ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਨਾਲ ਵੀ ਖੂਬ ਵਾਹੋ-ਵਾਹੀ ਬਟੋਰਦੇ ਹਨ। ਇਸ ਤੋਂ ਇਲਾਵਾ ਕਲਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਵੀ ਸੁਰਖੀਆਂ ਵਿੱਚ ਰਹਿੰਦਾ ਹੈ। ਗਿੱਪੀ ਨੂੰ ਅਕਸਰ ਆਪਣੇ ਪਰਿਵਾਰ ਨਾਲ ਤਸਵੀਰਾਂ ਸ਼ੇਅਰ ਕਰਦੇ ਹੋਏ ਦੇਖਿਆ ਜਾਂਦਾ ਹੈ। ਜੇਕਰ ਉਨ੍ਹਾਂ ਦੇ ਪੁੱਤਰ ਗੁਰਬਾਜ਼, ਸ਼ਿੰਦਾ ਅਤੇ ਏਕਮਕਾਰ ਗਰੇਵਾਲ ਦੀ ਗੱਲ ਕਰਿਏ ਤਾਂ ਉਹ ਮਸ਼ਹੂਰ ਸਟਾਰ ਕਿਡਸ ਵਿੱਚੋਂ ਇੱਕ ਹਨ। ਹਾਲ ਹੀ ਵਿੱਚ ਕਲਾਕਾਰ ਦੇ ਛੋਟੇ ਪੁੱਤਰ ਗੁਰਬਾਜ਼ ਵੱਲ਼ੋਂ ਆਪਣੀਆਂ ਸਟਾਈਲਿਸ਼ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ, ਜਿੰਨਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਤੁਸੀ ਵੀ ਵੇਖੋ ਇਹ ਤਸਵੀਰਾਂ...
View this post on Instagram
ਇਨ੍ਹਾਂ ਤਸਵੀਰਾਂ ਨੂੰ ਗੁਰਬਾਜ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ ਗਿਆ, ਪਿਤਾ ਪੁੱਤਰ... ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
ਦੱਸ ਦੇਈਏ ਕਿ ਗਿੱਪੀ ਗਰੇਵਾਲ ਦੇ ਨਾਲ-ਨਾਲ ਉਨ੍ਹਾਂ ਦਾ ਪੂਰਾ ਪਰਿਵਾਰ ਸੋਸ਼ਲ ਮੀਡੀਆ ਉੱਪਰ ਛਾਇਆ ਰਹਿੰਦਾ ਹੈ। ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਕੌਰ ਵੀ ਆਪਣੀਆਂ ਸ਼ਾਨਦਾਰ ਤਸਵੀਰਾਂ ਅਕਸਰ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿੰਨਾ ਉੱਪਰ ਪ੍ਰਸ਼ੰਸਕ ਅਕਸਰ ਆਪਣੇ ਪਿਆਰ ਦੀ ਵਰਖਾ ਕਰਦੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਗਿੱਪੀ ਗਰੇਵਾਲ ਆਪਣੇ ਗੀਤਾਂ ਦੇ ਨਾਲ-ਨਾਲ ਫਿਲਮਾਂ ਨੂੰ ਲੈ ਚਰਚਾ ਵਿੱਚ ਹਨ। ਗਿੱਪੀ ਜਲਦ ਹੀ ਫਿਲਮ 'ਕੈਰੀ ਆਨ ਜੱਟਾ 3' ਵਿੱਚ ਦਿਖਾਈ ਦੇਣਗੇ। ਇਹ ਫਿਲਮ 29 ਜੂਨ 2023 ਨੂੰ ਰਿਲੀਜ਼ ਲਈ ਤਿਆਰ ਹੈ। ਫਿਲਮ 'ਚ ਸੋਨਮ ਬਾਜਵਾ, ਗਿੱਪੀ ਗਰੇਵਾਲ ਰੋਮਾਂਸ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਨਾਲ ਫਿਲਮ 'ਚ ਜਸਵਿੰਦਰ ਭੱਲਾ, ਕਵਿਤਾ ਕੌਸ਼ਿਕ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਪਾਕਿਸਤਾਨੀ ਕਲਾਕਾਰ ਨਾਸਿਰ ਚਨਿਓਟੀ, ਨਰੇਸ਼ ਕਥੂਰੀਆ ਤੇ ਸ਼ਿੰਦਾ ਗਰੇਵਾਲ ਵੀ ਮੱੁਖ ਕਿਰਦਾਰਾਂ 'ਚ ਨਜ਼ਰ ਆਉਣ ਵਾਲੇ ਹਨ। ਦਰਸ਼ਕਾਂ ਨੂੰ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਹੈ।