Diljit Dosanjh: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਪ੍ਰਸ਼ੰਸਕਾਂ ਵਿਚਾਲੇ ਲਗਾਤਾਰ ਵਾਹੋ-ਵਾਹੀ ਖੱਟ ਰਹੇ ਹਨ। ਦੱਸ ਦੇਈਏ ਕਿ ਆਪਣੇ ਲਾਈਵ ਕੰਸਰਟ ਦੇ ਨਾਲ-ਨਾਲ ਦਿਲਜੀਤ ਫਿਲਮਾਂ ਰਾਹੀਂ ਦੇਸ਼ ਅਤੇ ਵਿਦੇਸ਼ ਵਿੱਚ ਤਹਿਲਕਾ ਮਚਾ ਰਹੇ ਹਨ। ਇਸ ਵਿਚਾਲੇ ਉਨ੍ਹਾਂ ਦੀ ਫਿਲਮ ‘ਜੱਟ ਐਂਡ ਜੂਲੀਅਟ 3’ ਨੇ ਬਕਾਸ ਆਫਿਸ ਉੱਪਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਦੱਸ ਦੇਈਏ ਕਿ 27 ਜੂਨ ਨੂੰ ਰਿਲੀਜ਼ ਹੋਈ ਇਸ ਫਿਲਮ ਨੇ ਕਈ ਪੰਜਾਬੀ ਫਿਲਮਾਂ ਦੇ ਰਿਕਾਰਡ ਤੋੜ ਦਿੱਤੇ ਹਨ। ਆਖਿਰ ਕਿਵੇਂ ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...

Continues below advertisement

ਦਰਅਸਲ, ਦਿਲਜੀਤ ਦੋਸਾਂਝ ਦੀ ਇਸ ਫਿਲਮ ਨੇ 20 ਦਿਨਾਂ ਵਿੱਚ ਹੀ 100 ਕਰੋੜ ਦਾ ਅਕੰੜਾ ਪਾਰ ਕਰ ਲਿਆ ਹੈ। ਇਹ ਪੰਜਾਬੀ ਸਿਨੇਮਾ ਜਗਤ ਵਿੱਚ ਅਜਿਹਾ ਰਿਕਾਰਡ ਬਣਾਉਣ ਵਾਲੀਆਂ ਸੁਪਰਹਿੱਟ ਫਿਲਮਾਂ ਵਿੱਚ ਸ਼ਾਮਲ ਹੋ ਗਈ ਹੈ। ਦੱਸ ਦੇਈਏ ਕਿ ਬਹੁਤ ਜਲਦ ਇਹ ਫਿਲਮ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਸਟਾਰਰ 'ਕੈਰੀ ਆਨ ਜੱਟਾ 3' ਦਾ ਰਿਕਾਰਡ ਤੋੜ ਦੇਵੇਗੀ। ਦੱਸ ਦੇਈਏ ਕਿ ਗਿੱਪੀ ਅਤੇ ਸੋਨਮ ਦੀ ਫਿਲਮ 'ਕੈਰੀ ਆਨ ਜੱਟਾ 3' (103 ਕਰੋੜ) ਦੀ ਕਮਾਈ ਕਰਨ ਵਾਲੀ ਪਹਿਲੀ ਫਿਲਮ ਬਣੀ ਸੀ। ਫਿਲਹਾਲ ਇਸ ਫਿਲਮ ਨੂੰ ਦਿਲਜੀਤ ਦੀ ਫਿਲਮ ਨੇ ਜ਼ਬਰਦਸਤ ਟੱਕਰ ਦਿੱਤੀ ਹੈ।

Continues below advertisement

 

 

ਫਿਲਮ ਨੇ ਰਚਿਆ ਇਤਿਹਾਸ

ਫ਼ਿਲਮ ਦੇ ਸਾਰੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਨੇ ਪਹਿਲੇ ਦਿਨ ਦੇਸ਼-ਵਿਦੇਸ਼ 'ਚੋਂ 10.76 ਕਰੋੜ, ਦੂਜੇ ਦਿਨ 11.65 ਕਰੋੜ, ਤੀਜੇ ਦਿਨ 12.50 ਕਰੋੜ, ਚੌਥੇ ਦਿਨ 14.15, ਪੰਜਵੇਂ ਦਿਨ 6.75 ਕਰੋੜ, ਛੇਵੇਂ ਦਿਨ 6.07 ਕਰੋੜ, ਸੱਤਵੇਂ ਦਿਨ 4.20 ਕਰੋੜ, ਅੱਠਵੇਂ 3.53, ਨੌਵੇਂ 3.81 ਕਰੋੜ...ਜਿਸ ਨਾਲ ਫ਼ਿਲਮ ਦਾ 10 ਦਿਨਾਂ ਦਾ ਸਾਰਾ ਕਲੈਕਸ਼ਨ 78.92 ਕਰੋੜ ਹੋਇਆ। ਇਸ ਤੋਂ ਬਾਅਦ ਫ਼ਿਲਮ ਨੇ ਪੂਰੇ 14 ਦਿਨਾਂ 'ਚ ਹੀ 90 ਕਰੋੜ ਦਾ ਅੰਕੜਾ ਪਾਰ ਕਰ ਲਿਆ ਅਤੇ 19ਵੇਂ ਦਿਨ 100 ਕਰੋੜ ਦਾ ਵਿਸ਼ਾਲ ਅੰਕੜਾ ਪਾਰ ਕਰਕੇ ਇਤਿਹਾਸ ਰਚ ਦਿੱਤਾ। ਫਿਲਮ ਵਿੱਚ ਦਿਲਜੀਤ ਨੀਰੂ ਅਤੇ ਜੈਸਮੀਨ ਦੀ ਕੈਮਿਸਟਰੀ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।