Diljit Dosanjh Instagram Followers: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੁਨੀਆਂ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਿਲ ਕਰ ਚੁੱਕੇ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਨੂੰ ਵੀ ਆਪਣਾ ਕਾਇਲ ਬਣਾਇਆ ਹੈ। ਇਸ ਵਿਚਕਰਾ ਕੋਚੈਲਾ ਗੂਰੁ ਦੇ ਨਾਂਅ ਇੱਕ ਹੋਰ ਉਪਲੱਬਧੀ ਜੁੜ ਚੁੱਕੀ ਹੈ। ਦਰਅਸਲ, ਦਿਲਜੀਤ ਇੰਸਟਾਗ੍ਰਾਮ ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਸਰਦਾਰ ਦੀ ਬਣ ਗਏ ਹਨ। ਇਸ ਦਾ ਪਤਾਂ ਤੁਸੀ ਉਨ੍ਹਾਂ ਦੇ ਫਾਲੋਅਰਜ਼ ਨੂੰ ਦੇਖ ਲਗਾ ਸਕਦੇ ਹਨ।
ਜਾਣਕਾਰੀ ਦੇ ਲਈ ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੇ ਇੰਸਟਾਗ੍ਰਾਮ ਉੱਪਰ 15 ਮਿਲੀਅਨ ਫਾਲੋਅਰਜ਼ ਵੱਧ ਗਏ ਹਨ। ਦਿਲਜੀਤ ਦੇ ਸਟਾਈਲ ਅਤੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਹ ਉਨ੍ਹਾਂ ਦੇ ਇੰਸਟਾਗ੍ਰਾਮ ਫਾਲੋਅਰਜ਼ ਨੂੰ ਦੇਖ ਸਾਫ ਹੋ ਗਿਆ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਦਿਲਜੀਤ ਅਤੇ ਨਿਮਰਤ ਖਹਿਰਾ ਦੀ ਫਿਲਮ ਜੋੜੀ ਨੂੰ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਖੂਬ ਸਰਾਹਿਆ ਗਿਆ। ਇਸ ਫਿਲਮ ਵਿੱਚ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਰਮਜੋਤ ਦੀ ਪ੍ਰੇਮ ਕਹਾਣੀ ਨੂੰ ਬਖੂਬੀ ਦਿਖਾਇਆ ਗਿਆ। ਇਸ ਤੋਂ ਇਲਾਵਾ ਫਿਲਮ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਇਸ ਵਿੱਚ ਅਹਿਮ ਕਿਰਦਾਰ ਨਿਭਾਇਆ।
ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਅਤੇ ਫਿਲਮਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਦਿਲਜੀਤ ਇਨ੍ਹੀਂ ਦਿਨੀਂ ਆਪਣੀ ਫਿਲਮ ਜੋੜੀ ਅਤੇ ਅਮਰ ਸਿੰਘ ਚਮਕੀਲਾ ਨੂੰ ਲੈ ਚਰਚਾ ਬਟੋਰ ਰਹੇ ਹਨ। ਦੱਸ ਦੇਈਏ ਕਿ ਫਿਲਮ ਜੋੜੀ ਵਿੱਚ ਦੋਸਾਂਝਾਵਾਲਾ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਨਾਲ ਕਮਾਲ ਦਿਖਾਉਂਦੇ ਹੋਏ ਨਜ਼ਰ ਆਏ। ਇਸ ਤੋਂ ਇਲਾਵਾ ਜਲਦ ਹੀ ਦਿਲਜੀਤ ਅਮਰ ਸਿੰਘ ਚਮਕੀਲਾ ਵਿੱਚ ਪਰਿਣੀਤੀ ਚੋਪੜਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਦੱਸ ਦੇਈਏ ਕਿ ਇਸਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਫਿਲਮ ਨੂੰ ਨੈਟਫਲਿਕਸ ਉੱਪਰ ਰਿਲੀਜ਼ ਕੀਤਾ ਜਾਵੇਗਾ।