ਪੜਚੋਲ ਕਰੋ

Diljit Dosanjh: ਕਰਨ ਔਜਲਾ ਤੋਂ ਬਾਅਦ ਦਿਲਜੀਤ ਦੋਸਾਂਝ 'ਤੇ ਲਾਈਵ ਸ਼ੋਅ ਦੌਰਾਨ ਫੈਨਜ਼ ਨੇ ਵਗ੍ਹਾ ਮਾਰੀ ਇਹ ਚੀਜ਼, ਇੰਟਰਨੈੱਟ 'ਤੇ ਮੱਚੀ ਤਰਥੱਲੀ

Diljit Dosanjh at Paris Concert: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਪੈਰਿਸ 'ਚ ਕੰਸਰਟ ਕਰ ਰਹੇ ਹਨ। ਇਹ ਸਿਲਸਿਲਾ ਕਈ ਦਿਨਾਂ ਤੋਂ ਚੱਲ ਰਿਹਾ ਹੈ ਅਤੇ ਉਨ੍ਹਾਂ ਦੇ ਸੰਗੀਤਕ ਪ੍ਰੋਗਰਾਮ ਨੂੰ ਵੀ ਦਰਸ਼ਕਾਂ ਦਾ ਭਰਪੂਰ

Diljit Dosanjh at Paris Concert: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਪੈਰਿਸ 'ਚ ਕੰਸਰਟ ਕਰ ਰਹੇ ਹਨ। ਇਹ ਸਿਲਸਿਲਾ ਕਈ ਦਿਨਾਂ ਤੋਂ ਚੱਲ ਰਿਹਾ ਹੈ ਅਤੇ ਉਨ੍ਹਾਂ ਦੇ ਸੰਗੀਤਕ ਪ੍ਰੋਗਰਾਮ ਨੂੰ ਵੀ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਪਰ ਇਸ ਵਿਚਾਲੇ ਕਲਾਕਾਰ ਦੇ ਲਾਈਵ ਸ਼ੋਅ ਦੌਰਾਨ ਇੱਕ ਅਜਿਹੀ ਹਰਕਤ ਹੋਈ, ਜਿਸਨੇ ਪ੍ਰਸ਼ੰਸਕਾਂ ਦੇ ਹੋਸ਼ ਉਡਾ ਦਿੱਤੇ। ਦਰਅਸਲ, 21 ਸਤੰਬਰ ਯਾਨੀ ਬੀਤੇ ਦਿਨੀਂ ਇੱਕ ਅਜਿਹਾ ਕਾਰਾ ਹੋਇਆ ਜਿਸ ਨਾਲ ਦਿਲਜੀਤ ਦੇ ਫੈਨਜ਼ ਦੁਖੀ ਹੋ ਗਏ। ਨਾਲ ਹੀ ਦਿਲਜੀਤ ਨੇ ਜਿਸ ਤਰ੍ਹਾਂ ਦਾ ਰਿਐਕਸ਼ਨ ਦਿੱਤਾ ਉਹ ਸਾਰਿਆਂ ਦਾ ਦਿਲ ਜਿੱਤ ਰਿਹਾ।

ਦਿਲਜੀਤ ਦੋਸਾਂਝ ਯਾਰਾਂ ਦਾ ਯਾਰ ਹੈ, ਅਜਿਹਾ ਆਮ ਤੌਰ 'ਤੇ ਉਨ੍ਹਾਂ ਨਾਲ ਗੱਲ ਕਰੀਏ ਤਾਂ ਪਤਾ ਲੱਗ ਜਾਵੇਗਾ। ਦਿਲਜੀਤ ਦੋਸਾਂਝ ਵੀ ਆਪਣੇ ਪ੍ਰਸ਼ੰਸਕਾਂ ਨਾਲ ਖੂਬ ਗੱਲਬਾਤ ਕਰਦੇ ਹਨ ਅਤੇ ਜਦੋਂ ਸਰੋਤਿਆਂ ਵਿੱਚੋਂ ਕਿਸੇ ਨੇ ਉਨ੍ਹਾਂ ਵੱਲ ਮੋਬਾਈਲ ਫੋਨ ਸੁੱਟਿਆ ਤਾਂ ਗਾਇਕ ਦਾ ਰਿਐਕਸ਼ਨ ਦੇਖਣ ਯੋਗ ਸੀ।

Read MOre: Jaya Kishori: ਜਯਾ ਕਿਸ਼ੋਰੀ ਨੇ ਵਿਆਹ ਕਰਨ ਦਾ ਕੀਤਾ ਫੈਸਲਾ, ਜਾਣੋ 28 ਸਾਲਾਂ ਮੋਟੀਵੇਸ਼ਨਲ ਸਪੀਕਰ ਕਦੋਂ ਅਤੇ ਕਿਸ ਨਾਲ ਲਏਗੀ ਫੇਰੇ ?

ਪੈਰਿਸ ਕੰਸਰਟ 'ਚ ਦਿਲਜੀਤ ਦੋਸਾਂਝ 'ਤੇ ਸੁੱਟਿਆ ਗਿਆ ਮੋਬਾਈਲ

ਦਿਲਜੀਤ ਦੋਸਾਂਝ ਦੇ ਕੰਸਰਟ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਹ ਘਟਨਾ ਵਾਪਰੀ ਹੈ। ਵੀਡੀਓ ਨੂੰ ਰਾਜੀਵ ਚੋਪੜਾ ਨਾਂ ਦੇ ਯੂਜ਼ਰ ਨੇ ਐਕਸ ਹੈਂਡਲ 'ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਲਿਖਿਆ, 'ਇਸੇ ਕਰਕੇ ਅਸੀਂ ਦਿਲਜੀਤ ਦੋਸਾਂਝ ਨੂੰ ਪਿਆਰ ਕਰਦੇ ਹਾਂ। ਕਿਸੇ ਨੇ ਦਿਲਜੀਤ ਦੋਸਾਂਝ 'ਤੇ ਫੋਨ ਸੁੱਟਿਆ। ਦਿਲਜੀਤ ਨੇ ਉਸ ਨੂੰ ਆਪਣੀ ਜੈਕੇਟ ਤੋਹਫੇ ਵਜੋਂ ਸੁੱਟ ਕੇ ਦਿੱਤੀ।

ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਸਟੇਜ 'ਤੇ ਇੱਕ ਗੀਤ ਗਾ ਰਹੇ ਹਨ, ਜਦੋਂ ਸਰੋਤਿਆਂ ਤੋਂ ਇਕ ਫੋਨ ਉਨ੍ਹਾਂ ਵੱਲ ਵਗ੍ਹਾ ਕੇ ਮਾਰਿਆ ਜਾਂਦਾ ਹੈ ਤਾਂ ਉਹ ਕਲਾਕਾਰ ਦੇ ਜਾ ਲੱਗਦਾ ਹੈ। ਫਿਰ ਅਦਾਕਾਰ ਨੇ ਕਿਹਾ, 'ਤੁਸੀਂ ਲੋਕ ਅਜਿਹਾ ਨਾ ਕਰੋ ਭਰਾ, ਮੈਂ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ।' ਇਸ ਤੋਂ ਬਾਅਦ ਦਿਲਜੀਤ ਆਪਣੀ ਜੈਕੇਟ ਲਾਹ ਕੇ ਉਸ ਵੱਲ ਸੁੱਟ ਦਿੰਦੇ ਹਨ। 

ਦਿਲਜੀਤ ਦੀ ਪ੍ਰਤੀਕਿਰਿਆ ਤੋਂ ਪ੍ਰਸ਼ੰਸਕ ਖੁਸ਼ ਸਨ

ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਕ ਯੂਜ਼ਰ ਨੇ ਲਿਖਿਆ, 'ਭਰਾ... ਉਹ ਜੈਕੇਟ ਫੋਨ ਤੋਂ ਵੀ ਮਹਿੰਗੀ ਹੋਵੇਗੀ।' ਇਕ ਹੋਰ ਯੂਜ਼ਰ ਨੇ ਲਿਖਿਆ, 'ਸੱਚਾ ਆਈਕਨ ਅਤੇ ਗਲੋਬਲ ਸਟਾਰ।' ਇਕ ਹੋਰ ਯੂਜ਼ਰ ਨੇ ਲਿਖਿਆ, 'ਮੈਂਨੂੰ ਲੱਗਾ ਇਸ ਤੋਂ ਬਾਅਦ ਫੋਨਾਂ ਦੀ ਬਾਰਿਸ਼ ਨਾ ਹੋ ਜਾਵੇ ਦਿਲਜੀਤ ਨੂੰ ਸਾਰੇ ਕੱਪੜੇ ਇਸ ਤਰ੍ਹਾਂ ਹੀ ਦੇਣੇ ਪੈ ਜਾਂਦੇ ਕਿਉਂ, ਸਰਦਾਰਾ।'

'ਦਿਲ ਲੁਮਿਨਾਟੀ ਟੂਰ' 'ਤੇ ਹਨ ਦਿਲਜੀਤ ਦੋਸਾਂਝ 

ਪਿਛਲੇ ਕਈ ਦਿਨਾਂ ਤੋਂ ਦਿਲਜੀਤ ਦੁਸਾਂਝ 'ਦਿਲ ਲੁਮਿਨਾਟੀ ਟੂਰ' 'ਤੇ ਹਨ, ਜਿਸ 'ਚ ਉਹ ਪੈਰਿਸ ਦੇ ਵੱਖ-ਵੱਖ ਸ਼ਹਿਰਾਂ 'ਚ ਕੰਸਰਟ ਕਰ ਰਹੇ ਹਨ। ਇਸ ਤੋਂ ਬਾਅਦ ਦਿਲਜੀਤ ਦੋਸਾਂਝ ਦਾ ਕੰਸਰਟ ਭਾਰਤ 'ਚ ਹੋਵੇਗਾ। ਦਿਲਜੀਤ ਭਾਰਤ ਦੇ ਕੁਝ ਵੱਡੇ ਸ਼ਹਿਰਾਂ ਵਿੱਚ ਆਪਣੀ ਗਾਇਕੀ ਦਾ ਪ੍ਰਦਰਸ਼ਨ ਕਰਨਗੇ, ਜਿਸ ਵਿੱਚ ਦਿੱਲੀ ਅਤੇ ਮੁੰਬਈ ਵਰਗੇ ਸ਼ਹਿਰ ਸ਼ਾਮਲ ਹਨ। ਦਿਲਜੀਤ ਦੋਸਾਂਝ ਇਸ ਸਮੇਂ ਪੈਰਿਸ 'ਚ ਹਨ ਅਤੇ ਉਨ੍ਹਾਂ ਦੇ ਕੰਸਰਟ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Read MOre: Death: ਮਸ਼ਹੂਰ ਅਦਾਕਾਰਾ ਨੇ ਕੈਂਸਰ ਤੋਂ ਹਾਰੀ ਜੰਗ, ਮੌਤ ਤੋਂ ਬਾਅਦ ਪਰਿਵਾਰ ਸਣੇ ਸਦਮੇ 'ਚ ਫੈਨਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget